ਕੋਰੋਨਾ ਮਹਾਂਮਾਰੀ ਦਾ ਕਹਿਰ ਅਜੇ ਵੀ ਜਾਰੀ ਹੈ। ਮਹਾਰਾਸ਼ਟਰ ਵਿੱਚ ਬੀਤੇ ਦਿਨੀ ਕੋਰੋਨਾ ਵਾਇਰਸ ਇਨਫੈਕਸ਼ਨ ਦੇ 4,654 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਸੂਬੇ ਵਿੱਚ ਇਨਫੈਕਸ਼ਨ ਦੀ ਚਪੇਟ ਵਿੱਚ ਆਏ ਲੋਕਾਂ ਦੀ ਗਿਣਤੀ ਵੱਧਕੇ 64,47,442 ਤੱਕ ਪਹੁੰਚ ਗਈ। ਉੱਥੇ ਹੀ, ਇਸ ਮਿਆਦ ਵਿੱਚ ਕੋਵਿਡ-19 ਦੇ 170 ਮਰੀਜ਼ਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧਕੇ 1,36,900 ਹੋ ਗਈ।
ਸਿਹਤ ਵਿਭਾਗ ਦੇ ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਪਿਛਲੇ 24 ਘੰਟੇ ਦੌਰਾਨ ਸੂਬੇ ਵਿੱਚ 3,301 ਮਰੀਜ਼ਾਂ ਨੂੰ ਇਨਫੈਕਸ਼ਨ ਮੁਕਤ ਹੋਣ ਤੋਂ ਬਾਅਦ ਹਸਪਤਾਲਾਂ ਤੋਂ ਛੁੱਟੀ ਦਿੱਤੀ ਗਈ, ਜਿਸ ਦੇ ਨਾਲ ਹੀ ਹੁਣ ਤੱਕ 62,55,451 ਲੋਕ ਠੀਕ ਹੋ ਚੁੱਕੇ ਹਨ।
ਜਾਣਕਾਰੀ ਅਨੁਸਾਰ ਮਹਾਰਾਸ਼ਟਰ ‘ਚ 51,574 ਮਰੀਜ਼ ਇਲਾਜ ਅਧੀਨ ਹਨ। ਉਨ੍ਹਾਂ ਨੇ ਦੱਸਿਆ ਕਿ ਪਿਛਲੇ 24 ਘੰਟੇ ਦੌਰਾਨ 2,07,954 ਨਮੂਨਿਆਂ ਦੀ ਜਾਂਚ ਕੀਤੀ ਗਈ ਅਤੇ ਹੁਣ ਤੱਕ ਸੂਬੇ ਵਿੱਚ 5,32,56,024 ਨਮੂਨਿਆਂ ਦਾ ਪ੍ਰੀਖਣ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੇ ਦੱਸਿਆ ਕਿ ਮੁੰਬਈ ਵਿੱਚ ਪਿਛਲੇ 24 ਘੰਟੇ ਵਿੱਚ ਇਨਫੈਕਸ਼ਨ ਦੇ 362 ਨਵੇਂ ਮਾਮਲੇ ਸਾਹਮਣੇ ਆਏ ਹਨ।