ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਹਾਲੀ ‘ਚ ਹੋਏ ਬਲਾਸਟ ਨੂੰ ਲੈ ਕੇ ਡੀਜੀਪੀ ਸਮੇਤ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ CM ਮਾਨ ਦੇ ਨਿਵਾਸ ਸਥਾਨ ‘ਤੇ ਹੋਵੇਗੀ। ਇਸ ਮੀਟਿੰਗ ਦਾ ਸਮਾਂ ਸਵੇਰੇ 10:00 ਵਜੇ ਰੱਖਿਆ ਗਿਆ ਹੈ। ਇਸ ਮੀਟਿੰਗ ‘ਚ CM ਮਾਨ ਪੂਰੀ ਘਟਨਾ ਦੀ ਰਿਪੋਰਟ ਲੈਣਗੇ।

ਦੱਸ ਦਈਏ ਕਿ ਮੁਹਾਲੀ ਦੇ ਸੈਕਟਰ-77 ਸਥਿਤ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਮੁੱਖ ਦਫ਼ਤਰ ਦੀ  ਤੀਜੀ ਮੰਜ਼ਲ ਉੱਤੇ  ਸੋਮਵਾਰ ਸ਼ਾਮ ਕਰੀਬ 7.30 ਵਜੇ ਜ਼ੋਰਦਾਰ ਧਮਾਕਾ ਹੋਇਆ ਸੀ ਪਰ ਇਸ ’ਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਧਮਾਕੇ ਵਾਲੀ ਥਾਂ ਤੋਂ ਰਾਕੇਟ ਵਰਗੀ ਕੋਈ ਚੀਜ਼ ਬਰਾਮਦ ਹੋਈ ਹੈ।