Tuesday, September 27, 2022
spot_img

ਯੂਰੋ ਕੱਪ 2020 ‘ਚ ਇੰਗਲੈਂਡ ਨੇ ਜਰਮਨੀ ਨੂੰ ਹਰਾ ਰਚਿਆ ਇਤਿਹਾਸ

ਸੰਬੰਧਿਤ

ਪਟਿਆਲਾ ਪੁਲਿਸ ਨੇ ਅਸਲੇ ਸਮੇਤ ਗੈਂਗਸਟਰ ਕੀਤੇ ਕਾਬੂ

ਪਟਿਆਲਾ ਪੁਲਿਸ ਨੇ ਤਿੰਨ ਗੈਂਗਸਟਰਾਂ ਨੂੰ ਵਿਦੇਸ਼ੀ ਪਿਸਟਲ, ਰਾਇਫਲ...

ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਜਲਦ ਮਿਲਣਗੇ ਸੁਰੱਖਿਆ ਗਾਰਡ: ਹਰਜੋਤ ਬੈਂਸ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

‘ਆਪ’ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਾ ਹੋਇਆ ਦੇਹਾਂਤ

ਵਿਧਾਨ ਸਭਾ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ...

Share

ਯੂਰੋ ਕੱਪ 2020 ਵਿੱਚ ਇੰਗਲੈਂਡ ਨੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ। ਇੰਗਲੈਂਡ ਨੇ ਜਰਮਨੀ ਨੂੰ ਹਰਾ ਕੇ ਨਾ ਸਿਰਫ ਕੁਆਰਟਰ ਫਾਈਨਲ ਵਿੱਚ ਜਗ੍ਹਾ ਬਣਾਈ ਹੈ ਬਲਕਿ ਇਤਿਹਾਸ ਵੀ ਰਚਿਆ ਹੈ। ਇੰਗਲੈਂਡ ਨੇ 56 ਸਾਲਾਂ ਦੇ ਲੰਬੇ ਅੰਤਰਾਲ ਤੋਂ ਬਾਅਦ ਨਾਕ ਆਊਟ ਮੈਚ ਵਿੱਚ ਜਰਮਨੀ ਨੂੰ ਹਰਾਉਣ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਇੰਗਲੈਂਡ ਨੇ ਜਰਮਨੀ ਨੂੰ 2-0 ਨਾਲ ਹਰਾ ਕੇ ਯੂਰੋ ਕੱਪ 2020 ਦੇ ਕੁਆਰਟਰ ਫਾਈਨਲ ਵਿੱਚ ਜਗ੍ਹਾ ਬਣਾਈ। ਇਸ ਹਾਰ ਨਾਲ ਜਰਮਨੀ ਦਾ ਟੂਰਨਾਮੈਂਟ ਵਿੱਚ ਸਫ਼ਰ ਵੀ ਖ਼ਤਮ ਹੋ ਗਿਆ ਹੈ। ਰਹੀਮ ਸਟਰਲਿੰਗ  ਅਤੇ ਹੈਰੀ ਕੇਨ ਨੇ ਜਰਮਨੀ ਨੂੰ ਟੂਰਨਾਮੈਂਟ ਤੋਂ ਬਾਹਰ ਕਰਨ ਵਿੱਚ ਇੱਕ ਮਹੱਤਵਪੂਰਣ ਭੂਮਿਕਾ ਨਿਭਾਈ ਹੈ। ਰਹੀਮ ਨੇ 75 ਵੇਂ ਮਿੰਟ ਵਿੱਚ ਗੋਲ ਕੀਤਾ ਜਦ ਕਿ ਕੇਨ ਨੇ 86 ਵੇਂ ਮਿੰਟ ਵਿਚ ਗੋਲ ਕਰਕੇ ਟੀਮ ਨੂੰ 2-0 ਨਾਲ ਅੱਗੇ ਕਰ ਦਿੱਤਾ ਸੀ।

1966 ਤੋਂ ਬਾਅਦ Wembley Stadium ਵਿਖੇ ਜਰਮਨੀ ਖ਼ਿਲਾਫ਼ ਨਾਕ ਆਊਟ ਮੈਚ ਵਿੱਚ ਇੰਗਲੈਂਡ ਦੀ ਇਹ ਪਹਿਲੀ ਜਿੱਤ ਹੈ। ਕੁਆਰਟਰ ਫਾਈਨਲ ਵਿੱਚ ਇੰਗਲੈਂਡ ਦਾ ਮੁਕਾਬਲਾ ਯੂਕ੍ਰੇਨ ਨਾਲ ਹੋਵੇਗਾ। ਹਾਲਾਂਕਿ, ਸ਼ੁਰੂਆਤ ਵਿੱਚ ਦੋਵਾਂ ਟੀਮਾਂ ਦਰਮਿਆਨ ਜ਼ਬਰਦਸਤ ਮੁਕਾਬਲਾ ਹੋਇਆ ਸੀ। ਪਹਿਲੇ ਅੱਧ ਵਿੱਚ ਜਰਮਨੀ ਨੇ ਕੁੱਝ ਸਕੋਰ ਕਰਨ ਦੇ ਮੌਕੇ ਬਣਾਏ ਸਨ ਪਰ ਉਹ ਉਨ੍ਹਾਂ ਨੂੰ ਗੋਲ ਵਿੱਚ ਤਬਦੀਲ ਨਹੀਂ ਕਰ ਸਕੀ।

spot_img