ਚੰਡੀਗੜ੍ਹ : ਆਮ ਆਦਮੀ ਪਾਰਟੀ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਦੇ ਕੱਲ ਚੰਡੀਗੜ੍ਹ ਦੌਰੇ ਨੂੰ ਲੈ ਕੇ ਬਹੁਤ ਅੜਿੰਗੇ ਸਾਹਮਣੇ ਆ ਰਹੀ ਹੈ। ਕੱਲ 1 ਵਜੇ ਹੋਣ ਵਾਲੀ ਪ੍ਰੈਸ ਕਾਨਫਰੰਸ ਲਈ ਸੀਐਮ ਦਫ਼ਤਰ ਤੋਂ ਇਜਾਜ਼ਤ ਨਹੀਂ ਮਿਲਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਕੈਪਟਨ ਸਰਕਾਰ ਨੂੰ ਨਿਸ਼ਾਨੇ ‘ਤੇ ਲੈ ਲਿਆ ਹੈ। ਪੰਜਾਬ ਆਪ ਦੇ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਕੇਜਰੀਵਾਲ ਦਾ ਡਰ ਕੈਪਟਨ ਅਮਰਿੰਦਰ ਸਿੰਘ ਵਿੱਚ ਇਸ ਤਰ੍ਹਾਂ ਵੱਧ ਗਿਆ ਹੈ ਕਿ ਉਨ੍ਹਾਂ ਦਾ ਦਫ਼ਤਰ ਤੋਂ ਕੱਲ ਹੋਣ ਵਾਲੀ ਪ੍ਰੈਸ ਕਾਨਫਰੰਸ ਦੀ ਇਜਾਜ਼ਤ ਨਹੀਂ ਮਿਲੀ। ਉਨ੍ਹਾਂ ਨੇ ਕਿਹਾ ਕਿ ਕੱਲ ਸੀਐਮ ਕੇਜਰੀਵਾਲ ਕੱਲ ਅਜਿਹਾ ਐਲਾਨ ਕਰਨਗੇ ਜੋ ਕੈਪਟਨ ਅਤੇ ਉਨ੍ਹਾਂ ਦੀ ਪਾਰਟੀ ਲਈ 440 ਵੋਲਟ ਦਾ ਝਟਕਾ ਸਾਬਤ ਹੋਵੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਦੀ ਸਿਆਸਤ ਵਿੱਚ ਆਏ ਦਿਨ ਕੋਈ ਨਾ ਕੋਈ ਨਵਾਂ ਧਮਾਕਾ ਦੇਖਣ ਨੂੰ ਮਿਲ ਰਿਹਾ ਹੈ। ਕੇਜਰੀਵਾਲ ਦੇ ਚੰਡੀਗੜ੍ਹ ਆਉਣ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਖਲਬਲੀ ਮਚਾ ਦਿੱਤੀ ਹੈ। ਜਦੋਂ ਕੇਜਰੀਵਾਲ ਅੰਮ੍ਰਿਤਸਰ ਦੌਰੇ ‘ਤੇ ਆਏ ਸਨ ਤਾਂ ਉਨ੍ਹਾਂ ਨੇ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਸੀ, ਜਿਸ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਨੇ ਨਵਾਂ ਮੋੜ ਲੈ ਲਿਆ ਅਤੇ ਅਕਾਲੀ ਅਤੇ ਕਾਂਗਰਸ ਵਿੱਚ ਹੜਕੰਪ ਮੱਚ ਗਿਆ। ਹੁਣ ਕੱਲ ਹੋਣ ਵਾਲੀ ਕੇਜਰੀਵਾਲ ਦੀ ਪ੍ਰੈਸ ਕਾਨਫਰੰਸ ਵੀ ਕਈ ਤਰੀਕਿਆਂ ‘ਚ ਬਹੁਤ ਅਹਮਿਅਤ ਰੱਖਦੀ ਹੈ। ਹੁਣ ਵੇਖਣਾ ਇਹ ਹੈ ਕਿ ਕੱਲ ਸੀਐਮ ਕੇਜਰੀਵਾਲ ਪੰਜਾਬ ‘ਚ ਆਕੇ ਕੀ ਵੱਡਾ ਐਲਾਨ ਕਰਕੇ ਜਾਂਦੇ ਹਨ।