ਰਾਹੁਲ ਗਾਂਧੀ ਅੱਜ ਕਰਨਗੇ ਪੰਜਾਬ ਕਾਂਗਰਸ ਦੀ ਨਵੀਂ ਟੀਮ ਨਾਲ ਮੁਲਾਕਾਤ

0
177

ਰਾਹੁਲ ਗਾਂਧੀ ਅੱਜ ਪੰਜਾਬ ਕਾਂਗਰਸ ਦੀ ਨਵੀਂ ਚੁਣੀ ਟੀਮ ਨਾਲ ਮੁਲਾਕਾਤ ਕਰਨਗੇ।ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਡਿਪਟੀ ਸੀਐੱਲਪੀ ਲੀਡਰ ਡਾ: ਰਾਜਕੁਮਾਰ ਚੱਬੇਵਾਲ ਇਸ ਮੀਟਿੰਗ ‘ਚ ਸ਼ਾਮਲ ਹੋਣਗੇ।

ਕਾਂਗਰਸ ਹਾਈਕਮਾਨ ਪੰਜਾਬ ਵਿੱਚ ਹੁਣ ਨਵਾਂ ਪ੍ਰਯੋਗ ਕਰ ਰਹੀ ਹੈ। ਇਸ ਤਹਿਤ ਪੰਜਾਬ ਕਾਂਗਰਸ ਦੀ ਕਮਾਨ ਰਾਜਾ ਵੜਿੰਗ ਨੂੰ ਸੌਂਪ ਕੇ ਕਾਂਗਰਸ ਹਾਈਕਮਾਂਡ ਨੇ ਸਿੱਧੂ ਪੱਖੀ ਤੇ ਸਿੱਧੂ ਵਿਰੋਧੀ ਧੜੇ ਵਿੱਚ ਵੰਡੀ ਸੂਬਾ ਇਕਾਈ ਨੂੰ ਨਵੀਂ ਦਿਸ਼ਾ ਵਿੱਚ ਲਿਜਾਣ ਦੀ ਕੋਸ਼ਿਸ਼ ਕੀਤੀ ਹੈ।ਦੇਖਦੇ ਹਾਂ ਕਿ ਇਹ ਫੈਸਲਾ ਕਾਂਗਰਸ ਨੂੰ ਇੱਕਜੁੱਟ ਕਰਨ ਵਿੱਚ ਕਿੰਨਾ ਕੁ ਸਫਲ ਰਹਿੰਦਾ ਹੈ।

ਦੂਜੇ ਪਾਸੇ ਵਿਧਾਨ ਸਭਾ ਚੋਣਾਂ ‘ਚ ਹਾਰ ਤੋਂ ਕਰੀਬ ਇੱਕ ਮਹੀਨਾ ਬਾਅਦ ਹਾਈਕਮਾਨ ਦੇ ਇਸ ਫੈਸਲੇ ਨੇ ਨਵਜੋਤ ਸਿੱਧੂ ਤੇ ਉਨ੍ਹਾਂ ਦੇ ਸਮਰਥਕਾਂ ਨੂੰ ਵੱਡਾ ਝਟਕਾ ਦਿੱਤਾ ਹੈ ਕਿਉਂਕਿ ਸੋਨੀਆ ਗਾਂਧੀ ਵੱਲੋਂ ਪ੍ਰਧਾਨਗੀ ਅਹੁਦੇ ਤੋਂ ਅਸਤੀਫਾ ਲੈਣ ਤੋਂ ਬਾਅਦ ਵੀ ਸਿੱਧੂ ਇਨ੍ਹੀਂ ਦਿਨੀਂ ਮੁੜ ਪ੍ਰਧਾਨਗੀ ਹਾਸਲ ਕਰਨ ਲਈ ਕੋਸ਼ਿਸ਼ ਕਰ ਰਹੇ ਸਨ।

LEAVE A REPLY

Please enter your comment!
Please enter your name here