ਕਾਂਗਰਸ ਨੇ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਰਾਹੁਲ ਗਾਂਧੀ ਦਾ ਟਵਿੱਟਰ ਅਕਾਊਂਟ ਆਰਜ਼ੀ ਤੌਰ ’ਤੇ ਬੰਦ ਕਰ ਦਿੱਤਾ ਗਿਆ ਅਤੇ ਇਸ ਦੀ ਬਹਾਲੀ ਲਈ ਜ਼ਰੂਰੀ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜਦੋਂ ਤੱਕ ਟਵਿੱਟਰ ਅਕਾਊਂਟ ਬਹਾਲ ਨਹੀਂ ਹੁੰਦਾ, ਉਹ ਸੋਸ਼ਲ ਮੀਡੀਆ ਦੇ ਹੋਰ ਪਲੇਟਫਾਰਮਾਂ ਦੀ ਵਰਤੋਂ ਕਰਦਿਆਂ ਜਨਤਾ ਦੀ ਆਵਾਜ਼ ਬੁਲੰਦ ਕਰਦੇ ਰਹਿਣਗੇ।
ਇਹ ਜਾਣਕਾਰੀ ਕਾਂਗਰਸ ਦੁਆਰਾ ਦਿੱਤੀ ਗਈ।ਕਾਂਗਰਸ ਨੇ ਆਪਣੇ ਟਵਿੱਟਰ ਹੈਂਡਲ ਤੋਂ ਟਵੀਟ ਕੀਤਾ, ‘ਰਾਹੁਲ ਗਾਂਧੀ ਦੇ ਖਾਤੇ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਇਸ ਦੀ ਬਹਾਲੀ ਲਈ ਜ਼ਰੂਰੀ ਪ੍ਰਕਿਰਿਆ ਚੱਲ ਰਹੀ ਹੈ।ਫਿਰ ਵੀ ਉਹ ਲੋਕਾਂ ਨਾਲ ਜੁੜੇ ਰਹਿਣਗੇ ਅਤੇ ਲੋਕਾਂ ਲਈ ਆਵਾਜ਼ ਬੁਲੰਦ ਕਰਦੇ ਰਹਿਣਗੇ ਅਤੇ ਉਨ੍ਹਾਂ ਦੀ ਲੜਾਈ ਲੜਦੇ ਰਹਿਣਗੇ। ਜੈ ਹਿੰਦ।
ਇਸ ਸੰਬੰਧ ‘ਚ ਸੂਤਰਾਂ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਦਾ ਅਕਾਊਂਟ ਦਿੱਲੀ ਵਿੱਚ ਕਥਿਤ ਬਲਾਤਕਾਰ ਅਤੇ ਕਤਲ ਕੇਸ ਦੀ ਨੌਂ ਸਾਲਾ ਪੀੜਤਾ ਦੇ ਮਾਪਿਆਂ ਦੀ ਇੱਕ ਮੁਲਾਕਾਤ ਦੀ ਤਸਵੀਰ ਟਵਿੱਟਰ ਉੱਤੇ ਸਾਂਝੀ ਕਰਨ ਲਈ ਮੁਅੱਤਲ ਕਰ ਦਿੱਤਾ ਗਿਆ ਹੈ।