ਲਹਿੰਦੇ ਪੰਜਾਬ ‘ਚ ਵਾਪਰੀ ਦੁਰਘਟਨਾ, 30 ਲੋਕਾਂ ਦੀ ਮੌਤ, 40 ਤੋਂ ਵੱਧ ਹੋਏ ਜ਼ਖਮੀ

0
80

ਪਾਕਿਸਤਾਨ ਦੇ ਪੰਜਾਬ ਰਾਜ ਤੋਂ ਇੱਕ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ। ਡੇਰਾ ਗਾਜ਼ੀ ਖਾਨ ਜ਼ਿਲ੍ਹੇ ਵਿੱਚ ਇੱਕ ਹਾਈਵੇ ‘ਤੇ ਯਾਤਰੀਆਂ ਨਾਲ ਭਰੀ ਬੱਸ ਅਤੇ ਟਰੱਕ ਵਿਚ ਜਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਘੱਟੋ ਘੱਟ 30 ਲੋਕਾਂ ਦੀ ਮੌਤ ਹੋ ਗਈ ਅਤੇ 40 ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ।

ਜ਼ਖਮੀਆਂ ਵਿਚ ਸਭ ਤੋਂ ਜ਼ਿਆਦਾ ਉਹ ਕਾਮੇ ਹਨ ਜੋ ਈਦ-ਉਲ-ਅਜ਼ਹਾ ਮਨਾਉਣ ਲਈ ਆਪਣੇ ਪਿੰਡ ਜਾ ਰਹੇ ਸਨ। ਅਧਿਕਾਰੀਆਂ ਨੇ ਦੱਸਿਆ ਕਿ ਬੱਸ ਸਿਆਲਕੋਟ ਤੋਂ ਰਾਜਨਪੁਰ ਜਾ ਰਹੀ ਸੀ, ਇਹ ਡੇਰਾ ਗਾਜ਼ੀ ਖਾਨ ਜ਼ਿਲ੍ਹੇ ਦੇ ਤੌਨਸਾ ਬਾਈਪਾਸ ਨੇੜੇ ਸਿੰਧ ਰਾਜ ਮਾਰਗ ‘ਤੇ ਹਾਦਸੇ ਦਾ ਸ਼ਿਕਾਰ ਹੋਈ।

ਇਸ ਹਾਦਸੇ ‘ਚ ਜ਼ਖਮੀ ਹੋਏ ਲੋਕਾਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ 18 ਲੋਕਾਂ ਦੀ ਮੌਤ ਹੋ ਗਈ ਸੀ। ਪਾਕਿਸਤਾਨ ਦੇ ਸੂਚਨਾ ਅਤੇ ਪ੍ਰਸਾਰਨ ਮੰਤਰੀ ਫਵਾਦ ਚੌਧਰੀ ਨੇ ਪੁਸ਼ਟੀ ਕੀਤੀ ਹੈ ਕਿ ਡੇਰਾ ਗਾਜ਼ੀ ਖਾਨ ਨੇੜੇ ਹੋਏ ਹਾਦਸੇ ਵਿੱਚ ਘੱਟੋ ਘੱਟ 30 ਲੋਕਾਂ ਦੀ ਮੌਤ ਹੋ ਗਈ ਸੀ।

LEAVE A REPLY

Please enter your comment!
Please enter your name here