ਲੁਧਿਆਣਾ : ਲੁਧਿਆਣਾ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ‘ਤੇ ਕਾਰਵਾਈ ਕਰਦਿਆਂ ਉਨ੍ਹਾਂ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਨਕਲੀ ਪੁਲਿਸ ਮੁਲਾਜ਼ਮ ਬਣ ਕੇ ਲੋਕਾਂ ਨੂੰ ਡਰਾ ਕੇ ਉਨ੍ਹਾਂ ਤੋਂ ਪੈਸੇ ਵਸੂਲਦੇ ਸਨ। ਇਹਨਾਂ ਦੇ ਕੋਲ ਖਾਕੀ ਰੰਗ ਦੀ ਪੱਗ, ਲਾਲ ਫ਼ਿਫ਼ਟੀ ਅਤੇ ਪੁਲਿਸ ਦੇ ਲੋਗੋ ਵਾਲੇ ਮਾਸਕ ਵੀ ਬਰਾਮਦ ਹੋਏ ਹਨ।
ਇਨ੍ਹਾਂ ਬਾਰੇ ਜਾਣਕਾਰੀ ਦਿੰਦੇ ਹੋਏ ਜੁਆਇੰਟ ਕਮਿਸ਼ਨਰ ਦਿਹਾਤੀ ਸਚਿਨ ਗੁਪਤਾ ਨੇ ਦੱਸਿਆ ਕਿ ਪੁਲਿਸ ਨੇ 4 ਅਜਿਹੇ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜੋ ਖੁਦ ਨੂੰ ਪੁਲਿਸ ਮੁਲਾਜ਼ਮ ਦੱਸ ਕੇ ਲੋਕਾਂ ਨਾਲ ਠੱਗੀਆਂ ਮਾਰਦੇ ਸਨ। ਇਹਨਾਂ ਕੋਲ ਲਗਭਗ 50 ਹਜ਼ਾਰ ਦੀ ਨਗਦੀ ਵੀ ਬਰਾਮਦ ਕੀਤੀ ਗਈ ਹੈ। ਪੁਲਿਸ ਅਧਿਕਾਰੀ ਨੇ ਇਹ ਵੀ ਦੱਸਿਆ ਕਿ ਹੁਣ ਤੱਕ ਇਨ੍ਹਾਂ ਨੇ ਪੰਜ ਵਾਰਦਾਤਾਂ ਕਬੂਲੀਆਂ ਹਨ ਅਤੇ ਹੋਰ ਪੁੱਛਗਿੱਛ ਜਾਰੀ ਹੈ।