ਲੁਧਿਆਣਾ ਜ਼ਿਲ੍ਹੇ ਦਾ ਭੀਖੀ ਪਿੰਡ ਬਣਿਆ ਮਿਸਾਲ, 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦਾ ਕੀਤਾ ਗਿਆ 100 ਫੀਸਦ ਟੀਕਾਕਰਨ

0
42

ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ। ਲੋਕਾਂ ਨੂੰ ਕੋੋਰੋਨਾ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਪਾਇਲ ਹਲਕੇ ਦਾ ਪਿੰਡ ਭੀਖੀ ਜ਼ਿਲ੍ਹਾ ਲੁਧਿਆਣਾ ਦਾ ਪਹਿਲਾ ਪਿੰਡ ਬਣ ਗਿਆ ਹੈ ਜਿਸ ਵਿਚ ਅੱਜ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦਾ 100 ਫੀਸਦ ਟੀਕਾਕਰਨ ਕੀਤਾ ਗਿਆ।

ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਦੱਸਿਆ ਕਿ ਪਿੰਡ ਭੀਖੀ ਦੀ ਆਬਾਦੀ 1700 ਹੈ, ਜਿਨ੍ਹਾਂ ਵਿਚੋਂ 947 ਵਸਨੀਕ 18 ਸਾਲ ਤੋਂ ਵੱਧ ਉਮਰ ਦੇ ਹਨ। ਉਨ੍ਹਾਂ ਕਿਹਾ ਕਿ 18 ਗਰਭਵਤੀ ਮਹਿਲਾਵਾਂ ਨੂੰ ਛੱਡ ਕੇ ਅਤੇ ਸਿਹਤ ਦੇ ਮੁੱਦਿਆਂ ਕਾਰਨ ਟੀਕਾਕਰਨ ਲਈ ਕੁਝ ਅਯੋਗ ਹੋਣ ਦੇ ਬਾਵਜੂਦ ਅੱਜ ਸਾਰੇ 905 ਯੋਗ ਵਿਅਕਤੀਆਂ ਦੀ ਵੈਕਸੀਨੇਸ਼ਨ ਕੀਤੀ ਗਈ। ਉਨ੍ਹਾਂ ਕਿਹਾ ਕਿ ਹੁਣ ਇਸ ਪਿੰਡ ਦੇ ਸਾਰੇ ਯੋਗ ਵਸਨੀਕਾਂ ਨੂੰ ਵੈਕਸੀਨ ਦੀ ਘੱਟੋ-ਘੱਟ ਇੱਕ ਖੁਰਾਕ ਮਿਲ ਚੁੱਕੀ ਹੈ।

ਇਸ ਸੰਬੰਧੀ ਪਿੰਡ ਵਿੱਚ ਇੱਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਜ਼ਿਲ੍ਹਾ ਵਾਸੀਆਂ ਨੂੰ ਵਿਧਾਇਕ ਸ. ਲਖਵੀਰ ਸਿੰਘ ਲੱਖਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਦੀਪ ਕੁਮਾਰ, ਐਸ.ਡੀ.ਐਮ.ਮਨਕੰਵਲ ਸਿੰਘ ਚਾਹਲ ਤੋਂ ਇਲਾਵਾ ਹੋਰਾਂ ਨੇ ਸਨਮਾਨਿਤ ਕੀਤਾ।

ਡਿਪਟੀ ਕਮਿਸ਼ਨਰ (ਵਿਕਾਸ)  ਸੰਦੀਪ ਕੁਮਾਰ ਨੇ ਦੱਸਿਆ ਕਿ ਇਸ ਤਰ੍ਹਾਂ ਪੰਚਾਇਤ 10 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਲਈ ਯੋਗ ਨਾਗਰਿਕ ਸੰਸਥਾਵਾਂ ਵਿਚ ਮੋਹਰੀ ਬਣ ਗਈ ਹੈ, ਜਿਸ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਸੀ।

ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਵੀ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਜ਼ਿਲ੍ਹਾ ਲੁਧਿਆਣਾ ਦੇ ਹੋਰਨਾਂ ਪਿੰਡਾਂ ਨੂੰ ਵੀ ਵੱਡੀ ਗਿਣਤੀ ਵਿੱਚ ਟੀਕਾਕਰਨ ਕਰਨ ਦੀ ਅਪੀਲ ਕੀਤੀ ਤਾਂ ਜੋ ਅਸੀਂ ਇਸ ਮਹਾਂਮਾਰੀ ਨੂੰ ਆਪਣੇ ਸਮਾਜ ਵਿੱਚੋਂ ਜੜ੍ਹ ਤੋਂ ਖ਼ਤਮ ਕਰ ਸਕੀਏ।

ਐਸ.ਡੀ.ਐਮ. ਮਨਕੰਵਲ ਸਿੰਘ ਚਾਹਲ ਦੀ ਅਗਵਾਈ ਵਿੱਚ ਆਪਣੇ ਖੇਤਰ ਵਿੱਚ ਕੋਰੋਨਾ ਵਾਇਰਸ ਫੈਲਣ ਤੋਂ ਰੋਕਣ ਲਈ ਦਿਸ਼ਾ ਨਿਰਦੇਸ਼ਾਂ ਨੂੰ ਲਾਗੂ ਕਰਨ ਵਿੱਚ ਅਧਿਕਾਰੀਆਂ ਦੀ ਮਦਦ ਕੀਤੀ। ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਸਮੇਂ ਸਮੇਂ ‘ਤੇ ਲਗਾਏ ਗਏ ਕੈਂਪਾਂ ਦੌਰਾਨ ਪਿੰਡ ਵਾਸੀਆ ਨੂੰ ਜਾਗਰੂਕ ਕਰਦਿਆਂ ਵੈਕਸੀਨੇਸ਼ਨ ਲਈ ਪ੍ਰੇਰਿਤ ਕੀਤਾ ਅਤੇ ਟੀਕਾਕਰਨ ਵੀ ਕਰਵਾਇਆ।

ਲੱਖਾ ਨੇ ਕਿਹਾ ਕਿ ”ਭੀਖੀ ਪਿੰਡ ਪਹਿਲਾਂ ਹੀ 100 ਫੀਸਦ ਟੀਕਾਕਰਨ ਦਾ ਟੀਚਾ ਪ੍ਰਾਪਤ ਕਰਨ ਵਾਲਾ ਪਹਿਲਾ ਪਿੰਡ ਬਣ ਗਿਆ ਹੈ, ਪਰ ਹੋਰ ਵੀ ਬਹੁਤ ਸਾਰੇ ਇਲਾਕਿਆਂ ਵਿੱਚ ਇਹ ਅੰਕੜਾ 90 ਫੀਸਦ ਨੂੰ ਪਾਰ ਕਰ ਚੁੱਕਾ ਹੈ। ਲੱਖਾ ਨੇ ਕਿਹਾ ਕਿ ਉਹ ਪਹਿਲਾਂ ਹੀ ਸੰਬੰਧਤ ਅਥਾਰਟੀਆਂ ਨਾਲ ਪਿੰਡਾਂ ਨੂੰ ਵਿਸ਼ੇਸ਼ ਗ੍ਰਾਂਟ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਗੱਲਬਾਤ ਕਰ ਚੁੱਕੇ ਹਨ।

ਇਸ ਮੌਕੇ ਸਿਹਤ ਵਿਭਾਗ ਟੀਮ ਤੇ ਪਿੰਡ ਵਾਸੀਆ ਨੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਐਸ.ਡੀ.ਐਮ. ਪਾਇਲ  ਮਨਕੰਵਲ ਸਿੰਘ ਚਾਹਲ ਨੇ ਕਿਹਾ ਕਿ ਇਹ ਟੀਚਾ ਤਹਿਸੀਲਦਾਰ ਵਿਕਾਸਦੀਪ ਸਿੰਘ ਅਤੇ ਬੀ.ਡੀ.ਪੀ.ਓ ਗੁਰਵਿੰਦਰ ਕੌਰ ਦੀ ਅਗਵਾਈ ਹੇਠ ਅਧਿਕਾਰੀਆਂ ਵੱਲੋਂ ਤਾਲਮੇਲ ਨਾਲ ਕੀਤੇ ਯਤਨਾਂ ਸਦਕਾ ਪ੍ਰਾਪਤ ਹੋਇਆ ਹੈ, ਜਿਹੜੇ ਹੁਣ ਹੋਰ ਪਿੰਡਾਂ ਲਈ ਵੀ ਜਲਦ 100 ਫੀਸਦ ਟੀਕਾਕਰਨ ਦਾ ਦਰਜਾ ਪ੍ਰਾਪਤ ਕਰਨ ਲਈ ਯਤਨਸ਼ੀਲ ਹਨ।

 

LEAVE A REPLY

Please enter your comment!
Please enter your name here