ਵਜ਼ੀਫ਼ਾ ਘੁਟਾਲਾ : ਪੰਜਾਬ ‘ਆਪ’ ਆਗੂਆਂ ਨੇ ਘਿਰਾਉ ਕੀਤਾ CM ਦਾ ਘਰ, ਪੁਲਿਸ ਨੇ ਹਿਰਾਸਤ ‘ਚ ਲਏ ਵੱਡੇ ਆਗੂ

0
47

ਚੰਡੀਗੜ੍ਹ : ਦਲਿਤ ਵਿਦਿਆਰਥੀਆਂ ਦੀ ਵਜੀਫ਼ਾ ਰਾਸ਼ੀ ਖੁਰਦ ਬੁਰਦ ਕਰਨ ਦੇ ਰੋਸ ਵਜੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਪਾਰਟੀ ਦੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਉ ਕਰਨ ਪਹੁੰਚੇ। ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ‘ਆਪ’ ਆਗੂਆਂ ਨੇ ਇਸ ਮੌਕੇ ਮੰਗ ਕੀਤੀ ਕਿ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਕੈਬਨਿਟ ਮੰਤਰੀਆਂ ਸਾਧੂ ਸਿੰਘ ਧਰਮਸੋਤ ਅਤੇ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਕੇਸ ਦਰਜ ਕਰ ਕੇ ਕੈਬਨਿਟ ਤੋਂ ਬਾਹਰ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਵਜ਼ੀਫ਼ਾ ਘੁਟਾਲੇ ਸਬੰਧੀ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਦੀ ਰਿਹਾਇਸ਼ ਮੂਹਰੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ।

LEAVE A REPLY

Please enter your comment!
Please enter your name here