ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕੋਰੋਨਾ ਵੈਕਸੀਨ ਦੀ ਸਪਲਾਈ ਨੂੰ ਲੈ ਕੇ ਸਰਕਾਰ ‘ਤੇ ਸ਼ੁੱਕਰਵਾਰ ਨੂੰ ਫਿਰ ਤੋਂ ਤੰਜ ਕਸਿਆ ਹੈ। ਉਨ੍ਹਾਂ ਨੇ ਕਿਹਾ ਕਿ ਜੂਨ ਮਹੀਨੇ ‘ਚ ਟੀਕਾਕਰਣ ਉਤਸਵ ਮਨਾਉਣ ਵਾਲੀ ਸਰਕਾਰ ਜੁਲਾਈ ਸ਼ੁਰੂ ਹੋਣ ਦੇ ਬਾਵਜੂਦ ਅਜੇ ਵੈਕਸੀਨ ਉਪਲੱਬਧ ਨਹੀਂ ਕਰਾ ਪਾ ਰਹੀ ਹੈ। ਰਾਹੁਲ ਗਾਂਧੀ ਨੇ ਟਵੀਟ ਕੀਤਾ , ‘‘ਜੁਲਾਈ ਆ ਗਈ ਹੈ ਵੈਕਸੀਨ ਨਹੀਂ ਆਈ। ਕਿੱਥੇ ਹੈ ਵੈਕਸੀਨ।’’
जुलाई आ गया है, वैक्सीन नहीं आयीं।#WhereAreVaccines
— Rahul Gandhi (@RahulGandhi) July 2, 2021
ਜ਼ਿਕਰਯੋਗ ਹੈ ਕੋਰੋਨਾ ਵੈਕਸੀਨ ਦੀ ਕਮੀ ਨੂੰ ਲੈ ਕੇ ਰਾਹੁਲ ਸਰਕਾਰ ‘ਤੇ ਲਗਾਤਾਰ ਹਮਲਾ ਬੋਲ ਰਹੇ ਹਨ। ਪਹਿਲਾਂ ਉਨ੍ਹਾਂ ਨੇ 18 ਤੋਂ 45 ਸਾਲ ਦੇ ਲੋਕਾਂ ਦੇ ਟੀਕਾਕਰਣ ਦੀ ਜ਼ਿੰਮੇਵਾਰੀ ਰਾਜਾਂ ਨੂੰ ਸੌਂਪਣ ‘ਤੇ ਇਤਰਾਜ਼ ਜਤਾਇਆ। ਹੁਣ ਜਦੋਂ ਕੇਂਦਰ ਸਰਕਾਰ ਨੇ ਮੁਫ਼ਤ ਟੀਕਾਕਰਣ ਅਭਿਆਨ ਸ਼ੁਰੂ ਕੀਤਾ ਹੈ ਤਾਂ ਉਹ ਸਵਾਲ ਚੱਕ ਰਹੇ ਹਨ ਕਿ ਦਸੰਬਰ ਤੱਕ ਇਸ ਰਫਤਾਰ ਤੋਂ ਦੇਸ਼ ਦੀ ਪੂਰੀ ਆਬਾਦੀ ਦਾ ਕਿਵੇਂ ਟੀਕਾਕਰਣ ਕੀਤਾ ਜਾ ਸਕਦਾ ਹੈ।