ਵੱਡੀ ਖ਼ਬਰ : 29 ਸਤੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਗੇ Shiromani Akali Dal

0
108

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਿੱਚ ਅੱਜ ਪਾਰਟੀ ਦੇ ਇੱਕ ਪਾਰਟੀ ਵਫ਼ਦ ਨੇ ਐਨਐਚ ‘ਤੇ ਐਕਵਾਇਰ ਜ਼ਮੀਨ ਨੂੰ ਲੈ ਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਸੁਖਬੀਰ ਬਾਦਲ ਨੇ ਕਿਹਾ ਕਿ ਕਿਸਾਨ ਪਿਛਲੇ 7-8 ਮਹੀਨਿਆਂ ਤੋਂ ਵਿਰੋਧ ਕਰ ਰਹੇ ਹਨ ਕਿ ਉਨ੍ਹਾਂ ਦੀ ਜ਼ਮੀਨ ਐਕੁਆਇਰ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਮੁਆਵਜ਼ਾ ਬਹੁਤ ਘੱਟ ਦਿੱਤਾ ਜਾ ਰਿਹਾ ਹੈ। ਇਸ ਲਈ ਅਸੀ ਪੰਜਾਬ ਦੇ ਰਾਜਪਾਲ ਨਾਲ ਮਿਲੇ ਅਤੇ ਉਨ੍ਹਾਂ ਨੂੰ ਮੰਗ ਕੀਤੀ ਕਿ ਰਾਜ ਦੇ ਕਿਸਾਨਾਂ ਦੇ ਨਾਲ ਇਨਸਾਫ ਕੀਤਾ ਜਾਵੇ। ਇਸ ਮੁੱਦੇ ਨੂੰ ਲੈ ਕੇ ਅਸੀ 29 ਸਤੰਬਰ ਨੂੰ ਸੀਐੱਮ ਦੇ ਘਰ ਦਾ ਘਿਰਾਉ ਵੀ ਕਰਾਂਗੇ।

LEAVE A REPLY

Please enter your comment!
Please enter your name here