ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 22 ਅਗਸਤ ਨੂੰ ਹੋਣ ਦਾ ਐਲਾਨ ਹੋਇਆ ਹੈ। ਇਸ ਗੱਲ ਦਾ ਫੈਸਲਾ ਅੱਜ ਦਿੱਲੀ ਹਾਈ ਕੋਰਟ ਵਿਚ ਹੋ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਲੀਗਲ ਸੈੱਲ ਦੇ ਚੇਅਰਮੈਨ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਅਕਾਲੀ ਦਲ ਵੱਲੋਂ ਛੇਤੀ ਚੋਣਾਂ ਕਰਵਾਉਣ ਲਈ ਪਟੀਸ਼ਨ ਦਾਇਰ ਕੀਤੀ ਸੀ ਜਿਸ ਦੀ ਅੱਜ ਸੁਣਵਾਈ ਹੋਈ ਹੈ।
ਉਹਨਾਂ ਦੱਸਿਆ ਕਿ ਦਿੱਲੀ ਸਰਕਾਰ ਨੇ ਅੱਜ ਅਦਾਲਤ ਵਿਚ ਕਿਹਾ ਹੈ ਕਿ ਕਮੇਟੀ ਚੋਣਾਂ 22 ਅਗਸਤ ਨੂੰ ਕਰਵਾਈਆਂ ਜਾਣਗੀਆਂ ਜਿਹਨਾਂ ਦਾ ਨਤੀਜਾ 25 ਅਗਸਤ ਨੁੰ ਆਵੇਗਾ। ਉਹਨਾਂ ਕਿਹਾ ਕਿ ਅਕਾਲੀ ਦਲ ਇਸ ਫੈਸਲੇ ਦਾ ਸਵਾਗਤ ਕਰਦਾ ਹੈ ਤੇ ਅਸੀਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਾਂ।