ਸ਼੍ਰੋਮਣੀ ਕਮੇਟੀ ਵੱਲੋਂ ਲਈ ਜਾਂਦੀ ਧਾਰਮਿਕ ਪ੍ਰੀਖਿਆ ਦੇ ਪੇਪਰ ਹੋਏ ਮੁਲਤਵੀ

0
62

ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਵੱਲੋਂ ਹਰ ਸਾਲ ਕਰਵਾਈ ਜਾਂਦੀ ਧਾਰਮਿਕ ਪ੍ਰੀਖਿਆ ਦੇ ਸਲਾਨਾ ਪੇਪਰ ਜੋ 9 ਤੇ 10 ਫਰਵਰੀ 2022 ਨੂੰ ਲਏ ਜਾ ਰਹੇ ਸਨ ਪਰ ਹੁਣ ਇਨ੍ਹਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਲਈ ਜਾਂਦੀ ਹੈ, ਜੋ ਇਸ ਵਾਰ 9 ਅਤੇ 10 ਫਰਵਰੀ ਨੂੰ ਹੋਣੀ ਸੀ। ਪਰੰਤੂ ਕੋਰੋਨਾ ਮਹਾਂਮਾਰੀ ਕਾਰਨ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ/ਕਾਲਜ ਬੰਦ ਕਰ ਦਿੱਤੇ ਗਏ ਹਨ।

ਅਜਿਹੇ ਹਲਾਤਾਂ ਕਰਕੇ ਧਾਰਮਿਕ ਪ੍ਰੀਖਿਆ ਦੇ ਪੇਪਰ ਕਰਵਾਉਣੇ ਅਸੰਭਵ ਹਨ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਜਦੋਂ ਸਕੂਲ/ਕਾਲਜ ਖੁੱਲਣ ਸਬੰਧੀ ਨਵੇਂ ਆਦੇਸ਼ ਆਉਣਗੇ ਤਾਂ ਪ੍ਰੀਖਿਆ ਦੀਆਂ ਅਗਲੀਆਂ ਤਾਰੀਕਾਂ ਸਬੰਧੀ ਸੂਚਿਤ ਕਰ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here