ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਰਾਮਦਾਸ ਬਲਾਕ ਹਸਪਤਾਲ ‘ਚ ਕੀਤੇ ਗਏ ਨਵੇਂ ਉਪਰਾਲੇ

0
96

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਅਦਾਰਿਆਂ ਦੇ ‘ਚ ਲਗਾਤਾਰ ਹੀ ਅਲੱਗ ਅਲੱਗ ਕੰਮ ਕਰਵਾਏ ਜਾ ਰਹੇ ਹੈ। ਜੇਕਰ ਗੱਲ ਕੀਤੀ ਜਾਵੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਰਾਮਦਾਸ ਬਲਾਕ ਹਸਪਤਾਲ ਵਿਚ ਕੈਂਸਰ ਪੀੜਤਾਂ ਦੇ ਨਾਲ-ਨਾਲ ਕਈ ਹੋਰ ਨਵੇਂ ਉਪਰਾਲੇ ਵੀ ਸ਼ੁਰੂ ਕੀਤੇ ਗਏ ਸਨ ਅਤੇ ਇਸ ਦੀ ਸ਼ੁਰੂਆਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕਰਵਾਈ ਗਈ ਸੀ। ਉਸੇ ਲੜੀ ਦੇ ਤਹਿਤ ਅੱਜ ਇਕ ਵਾਰ ਫਿਰ ਤੋਂ ਸ੍ਰੀ ਗੁਰੂ ਰਾਮਦਾਸ ਹਸਪਤਾਲ ‘ਚ ਲੰਬੇ ਸਮੇਂ ਤੋਂ ਆ ਰਹੀ ਸੀਵਰੇਜ ਟਰੀਟਮੈਂਟ ਪਲਾਂਟ ਦੀ ਮੰਗ ਨੂੰ ਅੱਜ ਪੂਰਾ ਕੀਤਾ ਗਿਆ ਤੇ ਉਸ ਦਾ ਉਦਘਾਟਨ ਕੀਤਾ ਗਿਆ। ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਜਿਹੜਾ ਇਹ ਸੀਵਰ ਟ੍ਰੀਟਮੈਂਟ ਪਲਾਂਟ ਹੈ ਇਹ ਪੰਜਾਬ ਦਾ ਸਭ ਤੋਂ ਵਧੀਆ ਪਲਾਂਟ ਹੈ ਅਤੇ ਪਲਿਊਸ਼ਨ ਕੰਟਰੋਲ ਬੋਰਡ ਦੇ ਐਸ ਸੀ ਵੱਲੋਂ ਬਹੁਤ ਵਧੀਆ ਉਪਰਾਲੇ ਨਾਲ ਇਹ ਟਰੀਟਮੈਂਟ ਪਲਾਂਟ ਇੱਥੇ ਲਗਾਇਆ ਗਿਆ ਅਤੇ ਸਵਾ ਕਰੋੜ ਰੁਪਏ ਦੀ ਲਾਗਤ ਨਾਲ ਇਹ ਟਰੀਟ ਸੀਵਰ ਟਰੀਟਮੈਂਟ ਪਲਾਂਟ ਲਗਾਇਆ ਗਿਆ। ਉੱਥੇ ਅਧਿਕਾਰੀਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਸੀਵਰੇਜ ਟਰੀਟਮੈਂਟ ਪਲਾਂਟ ਲੱਗਣ ਨਾਲ ਸਾਨੂੰ ਬਹੁਤ ਫ਼ਾਇਦਾ ਮਿਲਣ ਵਾਲਾ ਹੈ ਅਤੇ ਹਸਪਤਾਲ ਅਤੇ ਮਰੀਜ਼ਾਂ ਅਤੇ ਹੋਰ ਕਈ ਤਰ੍ਹਾਂ ਦੀਆਂ ਗੰਦਗੀਆਂ ਤੋਂ ਨਿਜਾਤ ਜੜੀ ਹੈ ਇਹ ਪਲਾਂਟ ਰਾਹੀਂ ਪਾਈ ਜਾ ਸਕਦੀ ਹੈ ਅਤੇ ਇਸ ਸਿਵਲ ਟਰੀਟਮੈਂਟ ਪਲਾਂਟ ਦਾ ਜੋ ਪਾਣੀ ਨਿਕਲੇਗਾ ਉਹ ਵੀ ਖੇਤਾਂ ਨੂੰ ਲੱਗੇਗਾ ਜੋ ਖੇਤੀ ਲਈ ਲਾਹੇਵੰਦ ਹੋਵੇਗਾ ਅਤੇ ਐੱਸਜੀਪੀਸੀ ਦੇ ਅਧਿਕਾਰੀਆਂ ਨੇ ਪਲਿਊਸ਼ਨ ਬੋਰਡ ਆਫ ਕੰਟਰੋਲ ਦਾ ਧੰਨਵਾਦ ਵੀ ਕੀਤਾ।

ਉੱਥੇ ਹੀ ਸੁਰਜੀਤ ਸਿੰਘ ਭਿੱਟੇਵੱਡ ਨੇ ਕਿਹਾ ਕਿ ਸਾਨੂੰ ਜੋ ਵੀ ਮੁਸ਼ਕਲਾਂ ਤਾਂ ਸਿਰਫ ਗੁਰੂ ਰਾਮਦਾਸ ਹਸਪਤਾਲ ਵਿਚ ਦੇਖਣ ਨੂੰ ਮਿਲਣਗੀਆਂ ਅਸੀਂ ਉਨ੍ਹਾਂ ਦਾ ਨਿਪਟਾਰਾ ਜਲਦ ਹੀ ਕਰਾਂਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਵੀ ਲਗਾਤਾਰ ਹੀ ਹਰ ਇਕ ਕੰਮ ਤੇ ਖੁਦ ਹੀ ਨਜ਼ਰ ਬਣਾ ਕੇ ਰੱਖੀ ਜਾਂਦੀ ਹੈ ਅਤੇ ਖੁਦ ਹੀ ਇਹ ਕੰਮ ਵੀ ਕਰਵਾਏ ਜਾਂਦੇ ਨੇ ਉਥੇ ਉਹਨਾਂ ਨੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਦਾ ਵੀ ਧੰਨਵਾਦ ਕੀਤਾ ਅਤੇ ਕਿਹਾ ਕਿ ਜੋ ਲੰਮੇ ਸਮੇਂ ਤੋਂ ਇਹ ਕੰਮ ਲਟਕਿਆ ਹੋਇਆ ਸੀ ਉਸ ਨੂੰ ਪੂਰਾ ਕੀਤਾ ਗਿਆ ਅਤੇ ਇਹ ਪੰਜਾਬ ਦਾ ਸਭ ਤੋਂ ਵਧੀਆ ਸੀਵਰੇਜ ਟਰੀਟਮੈਂਟ ਪਲਾਂਟ ਸਾਬਿਤ ਹੋਵੇਗਾ। ਉਥੇ ਦੂਸਰੇ ਪਾਸੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਹਰਮੀਤ ਸਿੰਘ ਨੇ ਵੀ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਵੱਲੋਂ ਹਸਪਤਾਲ ਵਿਚ ਲਗਾਤਾਰ ਹੀ ਮਰੀਜ਼ ਦਾ ਇਲਾਜ ਕਰਵਾਉਣ ਵਾਸਤੇ ਪਹੁੰਚਦੇ ਹਨ ਅਤੇ ਪਾਣੀ ਗੰਧਲਾ ਹੋਣ ਕਰਕੇ ਇਸ ਪਲਾਂਟ ਦੀ ਜ਼ਿਆਦਾ ਜ਼ਰੂਰਤ ਜੋਗੀ ਅੱਜ ਲਗਵਾ ਦਿੱਤਾ ਗਿਆ ਹੈ। ਇਹ ਪਲਾਂਟ ਪੰਜਾਬ ਦੇ ਹਰੇਕ ਸੂਬੇ ਨਾਲੋਂ ਵਧੀਆ ਪਲਾਂਟ ਸਾਬਤ ਹੋਵੇਗਾ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਨ੍ਹਾਂ ਨੂੰ ਜੋ ਵੀ ਕੰਮ ਕਰਨ ਵਾਸਤੇ ਕਹਿਣਗੇ ਉਹ ਘਰ ਕੀਤੇ ਜਾਣਗੇ।

LEAVE A REPLY

Please enter your comment!
Please enter your name here