ਸਰਕਾਰੀ ਸਕੂਲਾਂ ‘ਚ ਆਨਲਾਈਨ ਸਮਰ ਕੈਂਪ ਦੀ ਕੀਤੀ ਸ਼ੁਰੂਆਤ, ਵਿਦਿਆਰਥੀਆਂ ‘ਚ ਭਾਰੀ ਉਤਸ਼ਾਹ

0
49

ਚੰਡੀਗੜ੍ਹ : ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਰਚਨਾਤਮਿਕ ਰੁਚੀਆਂ ਪੈਦਾ ਕਰਨ ਲਈ ਅਧਿਆਪਕਾਂ ਵੱਲੋਂ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਅਗਵਾਈ ਵੱਖ ਵੱਖ ਸਰਕਾਰੀ ਸਕੂਲਾਂ ਆਨ ਲਾਈਨ ਸਮਰ ਕੈਂਪਾਂ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਨਾਂ ਕੈਂਪਾਂ ਦਾ ਉਦੇਸ਼ ਵਿਦਿਆਰਥੀਆਂ ਵਿੱਚ ਰਚਨਾਮਿਕ ਰੁਚੀਆਂ ਪੈਦਾ ਕਰਨ ਦੇ ਨਾਲ ਨਾਲ ਕੋਵਿਡ-19 ਦੀ ਮਹਾਂਮਾਰੀ ਦੌਰਾਨ ਉਨਾਂ ਨੂੰ ਵੱਖ ਵੱਖ ਗਤੀਵਿਧੀਆਂ ਵਿੱਚ ਸਰਗਰਮ ਵੀ ਰੱਖਣਾ ਹੈ। ਭਾਵੇਂ ਸਰਕਾਰੀ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਹੋ ਚੁੱਕੀਆਂ ਹਨ ਪਰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਕੋਵਿਡ 19 ਦੀ ਮਹਾਂਮਾਰੀ ਦੇ ਮੱਦੇਨਜ਼ਰ ਵਰਚੂਅਲ ਸਮਰ ਕੈਂਪ ਲਗਾਏ ਜਾ ਰਹੇ ਹਨ।

ਇਨਾਂ ਕੈਂਪਾਂ ਵਿੱਚ ਜਿੱਥੇ ਵਿਦਿਆਰਥੀਆਂ ਨੂੰ ਮਹਾਂਮਾਰੀ ਤੋਂ ਬਚਣ ਦੇ ਢੰਗ ਤਰੀਕਿਆਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ, ਓਥੇ ਇਸ ਦੇ ਨਾਲ ਹੀ ਨਾਲ ਵਿਦਿਆਰਥੀਆਂ ਨੂੰ ਕੋਲਾਜ਼ ਬਣਾਉਣਾ, ਯੋਗਾ, ਫ਼ੈਂਸੀ ਡਰੈੱਸ ਮੁਕਾਬਲੇ, ਕਵਿਤਾ ਉਚਾਰਨ ਮੁਕਾਬਲੇ, ਡਾਂਸ ਮੁਕਾਬਲੇ, ਬੈਸਟ ਆਊਟ ਆਫ਼ ਵੇਸਟ, ਕਲੇਅ ਮਾਡਲਿੰਗ, ਪੇਪਰ ਕਰਾਫ਼ਟ, ਨੋਟ ਬੁੱਕ ਡੈਕੋਰੇਸ਼ਨ, ਨਾਨ-ਫ਼ਾਇਰ ਕੁਕਿੰਗ, ਸਲਾਦ ਡੈਕੋਰੇਸ਼ਨ, ਪੇਂਟਿੰਗ (ਥ੍ਰੈੱਡ ਅਤੇ ਵੈਜੀਟੇਬਲ) ਆਦਿ ਦੀ ਸਿਖਲਾਈ ਦਿੱਤੀ ਜਾ ਰਹੀ ਹੈ।

ਬੁਲਾਰੇ ਅਨੁਸਾਰ ਇਹ ਕੈਂਪ ਪਿਛਲੇ ਹਫਤੇ ਸ਼ੁਰੂ ਹੋਏ ਸਨ ਅਤੇ ਅਧਿਆਪਕਾਂ ਵੱਲੋਂ ਇਹ ਸਵੈ-ਇੱਛਾ ਨਾਲ ਲਗਾਏ ਜਾ ਰਹੇ ਹਨ। ਸਮੂਹ ਸੈਂਟਰ ਸਕੂਲ ਮੁੱਖੀ, ਸਕੂਲ ਮੁੱਖੀ ਅਤੇ ਜ਼ਿਲ੍ਹਿਆਂ ਦੀਆਂ ‘ਪੜੋ ਪੰਜਾਬ ਪੜਾਓ ਪੰਜਾਬ’ ਟੀਮਾਂ ਦੇ ਜ਼ਿਲ੍ਹਾ ਕੋਆਰਡੀਨੇਟਰਾਂ ਵੱਲੋਂ ਵੀ ਸ਼ਮੂਲੀਅਤ ਕੀਤੀ ਜਾ ਰਹੀ ਹੈ। ਇਹਨਾਂ ਆਨਲਾਈਨ ਕੈਂਪਾਂ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਭਾਰੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ।

LEAVE A REPLY

Please enter your comment!
Please enter your name here