ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਕੱਲ੍ਹ ਤੋਂ ਹੋਣਗੇ ਹਾਊਸ ਟੈਸਟ, ਸਾਲਾਨਾ ਪ੍ਰੀਖਿਆਵਾਂ ‘ਚ ਜੁੜਨਗੇ ਨੰਬਰ

0
59

ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਾਲਾਨਾ ਪ੍ਰੀਖਿਆਵਾਂ ਦੂਜੇ ਸਾਲ ਲਈ ਪ੍ਰਭਾਵਿਤ ਹੋਈਆਂ ਹਨ, ਇਸ ਲਈ ਸਿੱਖਿਆ ਵਿਭਾਗ ਨੇ ਜੁਲਾਈ ਦੇ ਮਹੀਨੇ ਵਿੱਚ ਮੌਜੂਦਾ ਅਕੈਡਮਿਕ ਸੈਸ਼ਨ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਆਨਲਾਊਨ ਹਾਊਸ ਟੈਸਟ ਕਰਵਾਉਣ ਦਾ ਫੈਸਲਾ ਕੀਤਾ ਹੈ। ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਹਾਊਸ ਟੈਸਟ ਦੀ ਤਰੀਕ 5 ਜੁਲਾਈ ਤੋਂ ਜਾਰੀ ਕੀਤੀ ਗਈ ਸੀ।

ਵਿਭਾਗ ਵੱਲੋਂ ਹਾਊਸ ਟੈਸਟ ਅਪ੍ਰੈਲ ਅਤੇ ਮਈ ਦੇ ਸਿਲੇਬਸ ਦੇ ਅਧਾਰ ‘ਤੇ ਕਰਵਾਇਆ ਜਾਵੇੇਗਾ ਅਤੇ ਇਸ ਦੇ ਅੰਕ ਸਾਲਾਨਾ ਪ੍ਰੀਖਿਆਵਾਂ ਦੌਰਾਨ ਸੀਸੀਈ ਅੰਕ ਵਿਚ ਸ਼ਾਮਲ ਕੀਤੇ ਜਾਣਗੇ। ਇਸਦੇ ਲਈ ਮਾਪਿਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਹਾਊਸ ਟੈਸਟ ਵਿੱਚ ਬੱਚਿਆਂ ਦੀ 100% ਹਾਜ਼ਰੀ ਨੂੰ ਯਕੀਨੀ ਬਣਾਇਆ ਜਾ ਸਕੇ। ਬੱਚਿਆਂ ਨੂੰ ਘਰ ਬੈਠ ਕੇ ਆਨਲਾਈਨ ਪੇਪਰ ਦੇਣਾ ਪਏਗਾ।

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਸਵੰਤ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਦੇਵ ਰਾਜ ਨੇ ਕਿਹਾ ਕਿ ਕੋਰੋਨਾ ਪਾਬੰਦੀਆਂ ਕਾਰਨ ਵਿਦਿਆਰਥੀਆਂ ਲਈ ਸਕੂਲ ਬੰਦ ਕੀਤੇ ਜਾਣ ਦੇ ਬਾਵਜੂਦ ਸਰਕਾਰੀ ਸਕੂਲਾਂ ਦੇ ਅਧਿਆਪਕ ਵਿਦਿਆਰਥੀਆਂ ਨੂੰ ਵੱਖ-ਵੱਖ ਸਰੋਤਾਂ ਰਾਹੀਂ ਆਨ ਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ ਅਤੇ ਵਿਦਿਆਰਥੀਆਂ ਨੂੰ ਕਾਪੀਆਂ ‘ਤੇ ਕੰਮ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਇਸ ਸੰਬੰਧੀ ਜ਼ਿਲ੍ਹਾ ਮੇਂਟਰ ਸਾਇੰਸ ਸੰਜੀਵ ਸ਼ਰਮਾ, ਜ਼ਿਲ੍ਹਾ ਮੈਂਟਰ ਇੰਗਲਿਸ਼ / ਸਮਾਜਿਕ ਸਿੱਖਿਆ ਸਮੀਰ ਸ਼ਰਮਾ ਅਤੇ ਜ਼ਿਲ੍ਹਾ ਸਲਾਹਕਾਰ ਗਣਿਤ ਅਮਿਤ ਵਸ਼ਿਸ਼ਟ ਨੇ ਦੱਸਿਆ ਕਿ ਇਨ੍ਹਾਂ ਪ੍ਰੀਖਿਆਵਾਂ ਨਾਲ ਵਿਦਿਆਰਥੀ ਆਪਣੇ ਵਿੱਦਿਅਕ ਪੱਧਰ ਨੂੰ ਜਾਣਨਗੇ, ਉੱਥੇ ਹੀ ਅਧਿਆਪਕਾਂ ਨੂੰ ਵੀ ਵਿਦਿਆਰਥੀਆਂ ਦੇ ਪੱਧਰ ਅਨੁਸਾਰ ਆਨਲਾਈਨ ਪੜ੍ਹਾਈ ਦੀ ਅੱਗੇ ਵਾਲੀ ਰੂਪਰੇਖਾ ਬਣਾਉਣੀ ਸੌਖੀ ਹੋਵੇਗੀ। ਫਿਲਹਾਲ ਦੂਰਦਰਸ਼ਨ ਦੇ ਖੇਤਰੀ ਚੈਨਲ ਡੀਡੀ ਪੰਜਾਬੀ ‘ਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੁਆਰਾ ਲੈਕਚਰਾਰਾਂ ਨੂੰ ਤਿਆਰ ਕਰਵਾ ਕੇ ਵਿਦਿਆਰਥੀਆਂ ਦੀ ਪੜ੍ਹਾਈ ਜਾਰੀ ਹੈ।ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਹਰ ਰੋਜ਼ ਸਲਾਈਡਾਂ ਦੇ ਰੂਪ ਵਿਚ ਸਿੱਖਿਆ ਸਮੱਗਰੀ ਵੀ ਭੇਜੀ ਜਾ ਰਹੀ ਹੈ।

LEAVE A REPLY

Please enter your comment!
Please enter your name here