ਸਰਕਾਰ ਕਿਸਾਨਾਂ ਨਾਲ ਫਿਰ ਤੋਂ ਗੱਲਬਾਤ ਕਰਨ ਲਈ ਤਿਆਰ ਪਰ ਖੇਤੀਬਾੜੀ ਮੰਤਰੀ ਤੋਮਰ ਨੇ ਰੱਖਿਆ ਇਹ ਸ਼ਰਤਾ

0
44

ਨਵੀਂ ਦਿੱਲੀ : ਦਿੱਲੀ ਦੇ ਬਾਰਡਰਾਂ ‘ਤੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨ ਜਥੇਬੰਦੀਆਂ ਬਹੁਤ ਲੰਬੇ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਇਸ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਮੰਗਲਵਾਰ ਨੂੰ ਕਿਹਾ ਹੈ ਕਿ ਕੇਂਦਰ ਸਰਕਾਰ ਖੇਤੀਬਾੜੀ ਕਾਨੂੰਨਾਂ ਤੋਂ ਇਲਾਵਾ ਹੋਰ ਮੁਦਿਆਂ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਗੱਲ ਕਰਨ ਨੂੰ ਤਿਆਰ ਹੈ। ਦੱਸ ਦਈਏ ਕਿ ਕਿਸਾਨ ਜਥੇਬੰਦੀ ਅਤੇ ਆਗੂ ਪਿਛਲੇ ਸਾਲ ਨਵੰਬਰ ਤੋਂ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ਼ ਦਿੱਲੀ ਦੇ ਬਾਰਡਰਾਂ ‘ਤੇ ਅੰਦੋਲਨ ਕਰ ਰਹੇ ਹਨ।

ਤੋਮਰ ਨੇ ਕਿਹਾ, ‘ਕੇਂਦਰ ਸਰਕਾਰ ਨੇ ਹਮੇਸ਼ਾ ਹੀ ਕਿਸਾਨਾਂ ਦੀ ਭਲਾਈ ਲਈ ਕੰਮ ਕੀਤਾ ਹੈ ਤੇ ਅਸੀਂ ਕਿਸਾਨਾਂ ਨਾਲ ਗੱਲ ਕਰਨ ਲਈ ਤਿਆਰ ਹਾਂ।’ ਉਨ੍ਹਾਂ ਕਿਹਾ, ‘ਜੇਕਰ ਕਿਸਾਨ ਯੂਨੀਅਨਾਂ ਖੇਤੀ ਕਾਨੂੰਨਾਂ ਤੋਂ ਇਲਾਵਾ ਹੋਰ ਵਿਕਲਪਾਂ ‘ਤੇ ਵਿਚਾਰ ਕਰਨ ਲਈ ਤਿਆਰ ਹਨ ਤਾਂ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ।’ ਇਸ ਤੋਂ ਪਹਿਲਾਂ ਸਰਕਾਰ ਤੇ ਕਿਸਾਨਾਂ ਵਿਚਾਲੇ ਕਈ ਦੌਰ ਦੀ ਗੱਲਬਾਤ ਹੋ ਚੁੱਕੀ ਹੈ ਜੋ ਕਿਸੇ ਤਣ ਪੱਤਣ ਨਹੀਂ ਲੱਗ ਸਕੀ। ਦਰਅਸਲ ਸਰਕਾਰ ਖੇਤੀ ਕਾਨੂੰਨਾ ਰੱਦ ਨਾ ਕਰਨ ਦੀ ਜ਼ਿੱਦ ਤੇ ਕਾਇਮ ਹੈ। ਕਿਸਾਨਾਂ ਦਾ ਕਹਿਣਾ ਕਿ ਉਹ ਹਰ ਹਾਲ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਹਟਣਗੇ।

ਬੀਜੇਪੀ ਲਈ ਇਹ ਸਮਾਂ ਔਖਾ ਹੈ ਕਿਉਂਕਿ ਆਉਣ ਵਾਲੇ ਸਮੇਂ ‘ਚ ਪੰਜਾਬ ਵਿਧਾਨ ਸਭਾ ਚੋਣਾਂ ਵੀ ਸਿਰ ‘ਤੇ ਹਨ। ਪੰਜਾਬ ‘ਚ ਬੀਜੇਪੀ ਦਾ ਅਕਾਲੀ ਦਲ ਤੋਂ ਵੀ ਨਾਤਾ ਟੁੱਟ ਚੁੱਕਿਆ ਹੈ। ਅਜਿਹੇ ‘ਚ ਹੁਣ ਬੀਜੇਪੀ ਸਰਕਾਰ ਥੋੜਾ ਨਰਮੀ ਦੇ ਤੇਵਰ ਦਿਖਾਉਣ ਲੱਗੀ ਹੈ।

LEAVE A REPLY

Please enter your comment!
Please enter your name here