ਸਾਬਕਾ ਵਿਧਾਇਕ ਦੇ ਪੁੱਤਰ ਸਮੇਤ ਸਾਬਕਾ ਡਾਇਰੈਕਟਰ ਅਤੇ ਵਾਲਮੀਕਿ ਮਜ਼ਬੀ ਸਿੱਖ ਮੋਰਚੇ ਦੇ ਆਗੂ ਆਪ ਪਾਰਟੀ ‘ਚ ਹੋਏ ਸ਼ਾਮਲ

0
81

ਚੰਡੀਗੜ੍ਹ : ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਸਾਬਕਾ ਵਿਧਾਇਕ ਸਵਰਗੀ ਮਾਸਟਰ ਬਾਬੂ ਸਿੰਘ ਦੇ ਪੁੱਤਰ ਅਮਰੀਕ ਸਿੰਘ ਫੂਲ, ਨਹਿਰੂ ਯੂਵਾ ਕੇਂਦਰ ਦੇ ਸਾਬਕਾ ਸਟੇਟ ਡਾਇਰੈਕਟਰ ਜਗਜੀਤ ਸਿੰਘ ਮਾਨ ਅਤੇ ਵਾਲਮੀਕਿ ਮਜ਼ਬੀ ਸਿੱਖ ਮੋਰਚੇ ਦੇ ਪੰਜਾਬ ਪ੍ਰਧਾਨ ਮਹਿੰਦਰ ਸਿੰਘ ਹਮੀਰਾ ਆਪਣੇ ਸੈਂਕੜੇ ਸਾਥੀਆਂ ਸਮੇਤ ਆਪ ‘ਚ ਸ਼ਾਮਲ ਹੋ ਗਏ। ਪਾਰਟੀ ਦੇ ਚੰਡੀਗੜ ਸਥਿਤ ਮੁੱਖ ਦਫ਼ਤਰ ਵਿੱਚ ਸੋਮਵਾਰ ਨੂੰ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਵੱਖ ਵੱਖ ਖੇਤਰਾਂ ਤੋਂ ਆਏ ਆਗੂਆਂ ਦਾ ਪਾਰਟੀ ਵਿੱਚ ਰਸਮੀ ਤੌਰ ‘ਤੇ ਸਵਾਗਤ ਕੀਤਾ।

ਇਸ ਸਮੇਂ ਹਰਪਾਲ ਸਿੰਘ ਚੀਮਾ ਨੇ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਹਰ ਵਰਗ ਦੇ ਲੋਕ ਆਪ ਵਿੱਚ ਸ਼ਾਮਲ ਹੋ ਰਹੇ ਹਨ। ਚੀਮਾ ਨੇ ਦੱਸਿਆ ਕਿ ਅਮਰੀਕ ਸਿੰਘ ਫੂਲ ਦੇ ਪਿਤਾ ਸਵਰਗੀ ਮਾਸਟਰ ਬਾਬੂ ਸਿੰਘ ਹਲਕਾ ਰਾਮਪੁਰਾ ਫੂਲ ਤੋਂ ਚਾਰ ਵਾਰ ਵਿਧਾਇਕ ਰਹੇ ਹਨ ਅਤੇ ਅਮਰੀਕ ਸਿੰਘ ਫੂਲ ਦੇ ਆਉਣ ਨਾਲ ਆਮ ਆਦਮੀ ਪਾਰਟੀ ਨੂੰ ਮਾਲਵਾ ਖੇਤਰ ਵਿੱਚ ਹੋਰ ਮਜ਼ਬੂਤੀ ਮਿਲੀ ਹੈ। ਉਨਾਂ ਦੱਸਿਆ ਕਿ ਨਹਿਰੂ ਯੂਵਾ ਕੇਂਦਰ ਦੇ ਸਾਬਕਾ ਸਟੇਟ ਡਾਇਰੈਕਟਰ ਜਗਜੀਤ ਸਿੰਘ ਮਾਨ, ਸਟੇਟ ਐਵਾਰਡੀ ਜਸਵਿੰਦਰ ਸਿੰਘ ਗੋਨਿਆਣਾ ਅਤੇ ਸਮਾਜ ਸੇਵੀ ਹਰਵਿੰਦਰ ਸਿੰਘ ਮਹਿਮਾ ਸਵਾਈ ਵੀ ਪਾਰਟੀ ‘ਚ ਸ਼ਾਮਲ ਹੋਏ ਹਨ।

ਇਸੇ ਤਰਾਂ ਵਾਲਮੀਕਿ ਮਜ਼ਬੀ ਸਿੱਖ ਮੋਰਚਾ ਪੰਜਾਬ ਦੇ ਪ੍ਰਧਾਨ ਮਹਿੰਦਰ ਸਿੰਘ ਹਮੀਰਾ ਅਤੇ ਉਨਾਂ ਦੇ ਸਾਥੀਆਂ ਦਾ ਸਵਾਗਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਾਲਮੀਕਿ ਮਜ਼ਬੀ ਸਿੱਖ ਮੋਰਚਾ ਦਾ ਆਪ ‘ਚ ਸ਼ਾਮਲ ਹੋਣ ਨਾਲ ਪਾਰਟੀ ਦੇ ਜਨ ਆਧਾਰ ਵਿੱਚ ਕਾਫ਼ੀ ਵਾਧਾ ਹੋਵੇਗਾ। ਉਨਾਂ ਦੱਸਿਆ ਕਿ ਮੋਰਚੇ ਦੇ ਜਨਰਲ ਸਕੱਤਰ ਗਰਦੇਵ ਸਿੰਘ ਖੈੜਾ, ਸਕੱਤਰ ਪੰਜਾਬ ਬਲਵਿੰਦਰ ਸਿੰਘ ਘਾਰੂ, ਯੂਥ ਪ੍ਰਧਾਨ ਪੰਜਾਬ ਡਾ. ਸਵਰਨ ਸਿੰਘ ਰੋਮੀ, ਜ਼ਿਲਾ ਕਪੂਰਥਲਾ ਦੇ ਪ੍ਰਧਾਨ ਤਰਸੇਮ ਸਿੰਘ ਠੱਠਾ, ਸੇਵਾ ਸਿੰਘ ਸੁਲਤਾਨਪੁਰ, ਜਸਪਾਲ ਸਿੰਘ, ਮੁੱਖਾ ਸਿੰਘ, ਸੁਭਾਸ਼ ਸਿੱਧੂ ਅਤੇ ਹੀਰਾ ਲਾਲ ਸਿੱਧੂ ਵੀ ਪਾਰਟੀ ਨਾਲ ਜੁੜੇ ਹਨ। ਇਨਾਂ ਤੋਂ ਇਲਾਵਾ ਹਾਕਮ ਸਿੰਘ ਰਾਏਕੋਟ, ਸੁਖਵਿੰਦਰ ਸਿੰਘ ਹਲਬਰਾ, ਰਾਮ ਕੁਮਾਰ ਛਪਾਰ, ਰਮੇਸ਼ ਜੈਨ ਸੁਧਾਰ, ਪਰਮਿੰਦਰ ਸਿੰਘ, ਸਵਰਨ ਸਿੰਘ ਲੰਬੜਦਾਰ, ਮਲਕੀਤ ਸਿੰਘ, ਅਮਰਜੀਤ ਰਾਮ ਸਾਬਕਾ ਪੰਚਾਇਤ ਅਫ਼ਸਰ, ਹਰਬੰਸ ਸਿੰਘ, ਕਪਿਲ ਤਰਿੱਖਾ ਲੁਧਿਆਣਾ ਅਤੇ ਕਾਂਗਰਸੀ ਆਗੂ ਬਲਜੀਤ ਸ਼ਰਮਾ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ।

LEAVE A REPLY

Please enter your comment!
Please enter your name here