ਸਿਹਤ ਮੰਤਰੀ ਨੇ ਕੋਵਿਡ-19 ਦੇ ਇਲਾਜ ਲਈ ਸਿਵਲ ਸਰਜਨਾਂ ਨੂੰ ਦਿੱਤੇ ਸਖ਼ਤ ਹੁਕਮ

0
56

ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਬਹੁਤ ਹੀ ਘਾਤਕ ਸਾਬਤ ਹੋ ਰਹੀ ਹੈ।ਹੁਣ ਤੱਕ ਕੋਰੋਨਾ ਮਹਾਂਮਾਰੀ ਨੇ ਅਨੇਕਾਂ ਲੋਕਾਂ ਦੀ ਜਾਨ ਲੈ ਲਈ ਹੈ।ਇਸ ਤੋਂ ਇਲਾਵਾ ਬਹੁਤ ਸਾਰੇ ਲੋਕ ਅਜਿਹੇ ਵੀ ਸਨ।ਜਿਨ੍ਹਾਂ ਦੀ ਮੌਤ ਸਹੀ ਇਲਾਜ ਨਾ ਮਿਲਣ ਕਾਰਨ ਹੋ ਗਈ।ਇਸਦੇ ਨਾਲ ਹੀ ਬਹੁਤ ਸਾਰੇ ਲੋਕ ਅਜਿਹੇ ਵੀ ਹਨ,ਜੋ ਇਸ ਬਿਮਾਰੀ ਦੇ ਇਲਾਜ ਲਈ ਖਰਚਾ ਨਹੀਂ ਚੁੱਕ ਸਕਦੇ।ਕਿਉਂਕਿ ਹਸਪਤਾਲਾਂ ਵੱਲੋਂ ਬਹੁਤ ਜ਼ਿਆਦਾ ਰੇਟ ਤੈਅ ਕੀਤੇ ਹੋਏ ਹਨ।

ਇਸ ਲਈ ਨਿੱਜੀ ਹਸਪਤਾਲਾਂ ਵੱਲੋਂ ਕੋਵਿਡ-19 ਦੇ ਇਲਾਜ ਲਈ ਵੱਧ ਪੈਸੇ ਵਸੂਲਣ ’ਤੇ ਰੋਕ ਲਾਉਣ ਲਈ ਸਿਹਤ ਮੰਤਰੀ ਨੇ ਸਾਰੇ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਕਿ ਉਹ ਹਸਪਤਾਲਾਂ ਦੇ ਬਾਹਰ ਕੋਵਿਡ-19 ਦੇ ਇਲਾਜ ਲਈ ਖ਼ਰਚਿਆਂ ਬਾਰੇ ਵੱਡੇ ਆਕਾਰ ਦਾ ਬੋਰਡ ਲਗਾਏ ਜਾਣ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਬੋਰਡ ’ਤੇ ਦਰਸਾਏ ਜਾਣ ਵਾਲੇ ਇਲਾਜ ਖ਼ਰਚੇ ਪੰਜਾਬ ਸਰਕਾਰ ਵਲੋਂ ਤੈਅ ਖ਼ਰਚਿਆਂ ਤੋਂ ਜ਼ਿਆਦਾ ਨਹੀਂ ਹੋਣੇ ਚਾਹੀਦੇ।

ਸਿਹਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਕੋਈ ਵੀ ਨਿੱਜੀ ਹਸਪਤਾਲ ਨੋਟੀਫਾਈਡ ਇਲਾਜ ਖ਼ਰਚਿਆਂ ਤੋਂ ਵੱਧ ਪੈਸੇ ਨਹੀਂ ਵਸੂਲ ਸਕਦਾ ਅਤੇ ਜੇਕਰ ਕਿਸੇ ਵਿਅਕਤੀ ਤੋਂ ਸਰਕਾਰ ਵੱਲੋਂ ਨੋਟੀਫਾਈ ਕੀਤੇ ਗਏ ਇਲਾਜ ਖ਼ਰਚਿਆਂ ਤੋਂ ਵੱਧ ਪੈਸੇ ਵਸੂਲੇ ਜਾਂਦੇ ਹਨ ਤਾਂ ਅਜਿਹਾ ਵਿਅਕਤੀ ਸੰਬੰਧਿਤ ਡਿਪਟੀ ਕਮਿਸ਼ਨਰ ਜਾਂ ਸਿਵਲ ਸਰਜਨ ਕੋਲ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।

ਪੰਜਾਬ ਸਰਕਾਰ ਇਸ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕਰ ਚੁੱਕੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਤੋਂ ਬਾਅਦ ਵੀ ਕੁੱਝ ਹਸਪਤਾਲਾਂ ਵੱਲੋਂ ਕੋਵਿਡ ਮਰੀਜ਼ਾਂ ਤੋਂ ਵੱਧ ਪੈਸੇ ਵਸੂਲੇ ਗਏ ਹਨ। ਅਜਿਹੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲੈਂਦਿਆਂ ਅਤੇ ਉਨ੍ਹਾਂ ਦੇ ਨਿਰਦੇਸਾਂ ’ਤੇ ਵੱਧ ਪੈਸੇ ਵਸੂਲਣ ਵਾਲੇ ਸੂਬੇ ਭਰ ਦੇ ਨਿੱਜੀ ਹਸਪਤਾਲਾਂ ਖ਼ਿਲਾਫ਼ ਮਹਾਂਮਾਰੀ ਰੋਗ ਐਕਟ ਅਤੇ ਆਫ਼ਤ ਪ੍ਰਬੰਧਨ ਐਕਟ ਤਹਿਤ ਕੇਸ ਦਰਜ ਕੀਤੇ ਗਏ ਹਨ।

ਕੋਵਿਡ ਦੇ ਨਵੇਂ ਮਾਮਲਿਆਂ ਦੇ ਘੱਟ ਰਹੇ ਰੁਝਾਨ ਵੱਲ ਇਸ਼ਾਰਾ ਕਰਦਿਆਂ ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਾਲ ਹੀ ਵਿਚ ਹੋਈ ਕੋਵਿਡ ਸਮੀਖਿਆ ਮੀਟਿੰਗ ਵਿਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਸਾਰੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ ਚੋਣਵੀਆਂ ਸਰਜਰੀਆਂ ਦੀ ਮਨਜ਼ੂਰੀ ਦਿੱਤੀ ਹੈ।

 

LEAVE A REPLY

Please enter your comment!
Please enter your name here