ਚੰਡੀਗੜ੍ਹ : ਲੰਬੀ ਕਸਰਤ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨਿਆ ਗਾਂਧੀ ਨੇ ਦੇਰ ਰਾਤ ਸਿੱਧੂ ਨੂੰ ਪੰਜਾਬ ਕਾਂਗਰਸ ਦੀ ਕਮਾਨ ਸੌਂਪਣ ਦਾ ਅਧਿਕਾਰਤ ਐਲਾਨ ਕੀਤਾ। ਸਿੱਧੂ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਦੇ ਹੀ ਵਧਾਈਆਂ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਇਸ ਕੜੀ ਵਿਚ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਿੱਧੂ ਨੂੰ ਵਧਾਈ ਦਿੱਤੀ ਹੈ।
In the same breath i also congratulate all 4 working President’s @kuljitnagra1 @SangatGilzian Sukhwinder Danny & Pawan Goel and expect they’ll leave no stone unturned to strengthen the party even more-khaira https://t.co/5sTJNe4JJY
— Sukhpal Singh Khaira (@SukhpalKhaira) July 19, 2021
ਖਹਿਰਾ ਨੇ ਟਵੀਟ ਕਰ ਕਿਹਾ ਕਿ ਮੈਂ ਪੀਪੀਸੀਸੀ ਪ੍ਰਧਾਨ ਦੇ ਰੂਪ ਵਿੱਚ ਸਿੱਧੂ ਦੀ ਨਿਯੁਕਤੀ ਦਾ ਸਵਾਗਤ ਕਰਦਾ ਹਾਂ। ਮੈਨੂੰ ਭਰੋਸਾ ਹੈ ਕਿ ਉਹ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਆਪਣੇ ਸਾਰੇ ਵਿਵਾਦ ਸਤਿਕਾਰਯੋਗ ਤਰੀਕੇ ਨਾਲ ਹੱਲ ਕਰ ਲੈਣਗੇ। ਉਨ੍ਹਾਂ ਨੇ ਕਿਹਾ ਕਿ ਉਹ ਇੱਕ ਵਾਰ ਫਿਰ ਤੋਂ ਕਾਂਗਰਸ ਸਰਕਾਰ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰਨ ਤੋਂ ਇਲਾਵਾ ਬੇਅਦਬੀ, ਬਹਿਬਲ ਜਿਹੇ ਮੁੱਦਿਆਂ ਨੂੰ ਹੱਲ ਕਰਨ ਅਤੇ ਗਰੀਬਾਂ ਦੀ ਹਾਲਤ ਵਿੱਚ ਸੁਧਾਰ ਕਰਨ ਲਈ ਕੰਮ ਕਰਨਗੇ।