ਤਖ਼ਤ ਸ੍ਰੀ ਕੇਸਗਡ਼੍ਹ ਸਾਹਿਬ ਵਿਖੇ ਲਗਵਾਇਆ ਗਿਆ ਵੈਕਸੀਨੇਸ਼ਨ ਕੈਂ
ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕੀਤਾ ਗਿਆ ਉਦਘਾਟਨ
ਸ੍ਰੀ ਆਨੰਦਪੁਰ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਆਨੰਦਪੁਰ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਵੈਕਸੀਨੇਸ਼ਨ ਸੈਂਟਰ ਖੋਲ੍ਹਿਆ ਗਿਆ। ਜਿਸ ਦਾ ਉਦਘਾਟਨ ਵਿਸ਼ੇਸ਼ ਤੌਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕੀਤਾ ਗਿਆ। ਵੈਕਸੀਨੇਸ਼ਨ ਸੈਂਟਰ ਦੀ ਆਰੰਭਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਪ੍ਰਿੰਸੀਪਲ ਸੁਰਿੰਦਰ ਸਿੰਘ ਅਜਮੇਰ ਸਿੰਘ ਖੇੜਾ ਤੋ ਇਲਾਵਾ ਹੋਰ ਵੀ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਉੱਚ ਅਧਿਕਾਰੀ ਸ਼ਾਮਲ ਸਨ।
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਜ਼ਦੀਕ ਬਣੇ ਹਾਲ ਵਿਚ ਵੈਕਸੀਨੇਸ਼ਨ ਸੈਂਟਰ ਬਣਾਇਆ ਗਿਆ ਜੋ ਕਿ ਤਕਰੀਬਨ ਸੱਤ ਅੱਠ ਦਿਨ ਇੱਥੇ ਹੀ ਸਥਾਪਿਤ ਰਹੇਗਾ। ਇਸ ਮੌਕੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਦੇਸ਼ ਵਿੱਚ ਆਮ ਜਨਤਾ ਅਤੇ ਲੋੜਵੰਦ ਵਿਅਕਤੀਆਂ ਲਈ ਕੋਵਿਡ ਦੇ ਬਚਾਅ ਲਈ ਸਰਕਾਰ ਵੱਲੋਂ ਟੀਕੇ ਮੁਹੱਈਆ ਕਰਵਾਉਣੇ ਥੋੜ੍ਹੀ ਦੁਬਿਧਾ ਬਣੀ ਹੋਈ ਹੈ। ਇਸ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ ਤੇ ਲੋੜਵੰਦਾਂ ਨੂੰ ਵੈਕਸੀਨੇਸ਼ਨ ਕੈਂਪ ਲਗਾ ਕੇ ਮਦਦ ਕੀਤੀ ਜਾ ਰਹੀ ਹੈ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪੰਜਾਬ ਦੇ ਵਿੱਚ ਸ੍ਰੀ ਆਨੰਦਪੁਰ ਸਾਹਿਬ ਵਿਖੇ ਇਹ ਤੀਜਾ ਵੈਕਸੀਨੇਸ਼ਨ ਸੈਂਟਰ ਬਣਾਇਆ ਗਿਆ। ਜਿਸ ਦੇ ਵਿਚ ਫ੍ਰੀ ਵੈਕਸੀਨੇਸ਼ਨ ਲਗਾਈ ਜਾ ਰਹੀ ਹੈ।