ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਯਾਨੀ ਕਿ ਸ਼ਨੀਵਾਰ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੱਕ ਵੈਕਸੀਨ ਕੇਂਦਰ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਵੈਕਸੀਨ ਕੇਂਦਰ ਵਿੱਚ ਸੰਗਤਾਂ ਨੂੰ ਮੁਫ਼ਤ ਵੈਕਸੀਨ ਲਗਾਈ ਜਾਵੇਗੀ। ਇਸ ਤੋਂ ਇਲਾਵਾ ਅੰਮ੍ਰਿਤਸਰ ਦੇ ਘੰਟਾ ਘਰ ਪ੍ਰਵੇਸ਼ ਦੁਆਰ ਦੇ ਬਾਹਰ ਬਣੇ ਪਲਾਜਾ ‘ਤੇ ਵਿਸ਼ੇਸ਼ ਵੈਕਸੀਨ ਕੈਂਪ ਵੀ ਸ਼ੁਰੂ ਕੀਤਾ ਜਾਵੇਗਾ। ਇਸ ਕੈਂਪ ਦੀ ਸ਼ੁਰੂਆਤ ਸੁਖਬੀਰ ਬਾਦਲ ਤੇ ਬੀਬੀ ਜਗੀਰ ਕੌਰ ਵੱਲੋਂ ਕੀਤੀ ਜਾਵੇਗੀ।