ਚੰਡੀਗੜ੍ਹ : ਪੰਜਾਬ ਕਾਂਗਰਸ ‘ਚ ਝਗੜਾ ਦੂਰ ਕਰਨ ਲਈ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਵਾਰ ਫਿਰ ਤੋਂ ਤਿੰਨ ਮੈਂਬਰੀ ਖੜਗੇ ਪੈਨਲ ਦੇ ਸਾਹਮਣੇ ਪੇਸ਼ ਹੋਣਾ ਪਿਆ। ਤਿੰਨ ਘੰਟੇ ਤੱਕ ਚੱਲੀ ਇਸ ਬੈਠਕ ਵਿੱਚ ਕੈਪਟਨ ਨੇ ਪੰਜਾਬ ਕਾਂਗਰਸ ਵਿੱਚ ਚੱਲ ਰਹੇ ਵਿਵਾਦ ਲਈ ਨਵਜੋਤ ਸਿੰਘ ਸਿੱਧੂ ਦੀ ਬਿਆਨਬਾਜ਼ੀ ਨੂੰ ਜ਼ਿੰਮੇਦਾਰ ਕਿਹਾ।

ਖ਼ਬਰਾਂ ਅਨੁਸਾਰ ਕੈਪਟਨ ਨੇ ਕਿਹਾ ਕਿ ਸਾਰੇ ਫਸਾਦ ਦੀ ਜੜ੍ਹਸਿੱਧੂ ਹੀ ਹੈ। ਕੈਪਟਨ ਨੇ ਕਿਹਾ ਕਿ ਸਿੱਧੂ ਦੇ ਨਾਲ ਉਨ੍ਹਾਂ ਨੇ ਕਈ ਵਾਰ ਮਤਭੇਦ ਸੁਲਝਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਆਪਣੇ ਆਪ ਹੀ ਸਾਰੇ ਦਰਵਾਜੇ ਬੰਦ ਕਰਨ ‘ਤੇ ਤੁਲੇ ਹੋਏ ਹਨ। ਸੂਤਰਾਂ ਦਾ ਕਹਿਣਾ ਹੈ ਕਿ ਕੈਪਟਨ ਨੇ ਇਹ ਵੀ ਕਿਹਾ ਕਿ ਇਸ ਹਾਲਾਤ ਵਿੱਚ ਸਿੱਧੂ ਨੂੰ ਕੋਈ ਵੀ ਅਹੁਦਾ ਨਹੀਂ ਦਿੱਤਾ ਜਾ ਸਕਦਾ। ਦੂਜੇ ਪਾਸੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਹੈ ਕਿ ਸਿੱਧੂ ਆਪਣੇ ਅੰਦਾਜ਼ ਵਿੱਚ ਬੱਲੇਬਾਜ਼ੀ ਕਰ ਰਹੇ ਹੈ ਉਨ੍ਹਾਂ ਨੇ ਪਾਰਟੀ ਦੇ ਖਿਲਾਫ ਅਜਿਹਾ ਕੁੱਝ ਵੀ ਨਹੀਂ ਕਿਹਾ ਹੈ। ਰਾਵਤ ਨੇ ਪੰਜਾਬ ਕਾਂਗਰਸ ਵਿੱਚ ਵੱਡੇ ਫੇਰਬਦਲ ਦੇ ਵੀ ਸੰਕੇਤ ਦਿੱਤਾ ਹੈ।