ਹਿਮਾਚਲ ਸਰਕਾਰ ਭਾਰਤੀ ਹਾਕੀ ਖਿਡਾਰੀ ਵਰੁਣ ਕੁਮਾਰ ਨੂੰ ਦੇਵੇਗੀ 1 ਕਰੋੜ ਰੁਪਏ ਅਤੇ ਪੁਲਿਸ ਦੀ ਨੌਕਰੀ

0
62

ਭਾਰਤੀ ਹਾਕੀ ਟੀਮ ਨੇ ਟੋਕੀਓ ਓਲੰਪਿਕਸ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਓਲੰਪਿਕਸ ਵਿੱਚ ਭਾਰਤੀ ਹਾਕੀ ਟੀਮ ਨੇ ਇੱਕ ਲੰਬੇ ਦੇ ਵਕਫ਼ੇ ਬਾਅਦ ਮੈਡਲ ਹਾਸਿਲ ਕੀਤਾ ਹੈ। ਇਹ ਗੱਲ ਵੀ ਸੱਚ ਹੈ ਕਿ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਇਸ ਖੇਡ ਨੂੰ ਕਦੇ ਵੀ ਭਰਵਾਂ ਹੁੰਗਾਰਾ ਨਹੀਂ ਮਿਲਿਆ ਅਤੇ ਨਾ ਹੀ ਖਿਡਾਰੀਆਂ ਨੂੰ ਬਣਦਾ ਸਨਮਾਨ  ਮਿਲਿਆ। ਪਰ ਹੁਣ ਲੱਗਦਾ ਹੈ ਕਿ ਉਨ੍ਹਾਂ ਦਾ ਇਹ ਹੱਕ ਉਨ੍ਹਾਂ ਨੂੰ ਮਿਲਣਾ ਸ਼ੁਰੂ ਹੋ ਗਿਆ ਹੈ।

ਇਸ ਲਈ ਹੁਣ ਭਾਰਤੀ ਹਾਕੀ ਖਿਡਾਰੀ ਵਰੁਣ ਕੁਮਾਰ ਨੂੰ ਹਿਮਾਚਲ ਸਰਕਾਰ ਇੱਕ ਕਰੋੜ ਰੁਪਏ ਦਾ ਇਨਾਮ ਦੇਣ ਜਾ ਰਹੀ ਹੈ। ਹਿਮਾਚਲ ਪ੍ਰਦੇਸ਼ ਸਰਕਾਰ ਨੇ ਸ਼ੁੱਕਰਵਾਰ ਨੂੰ ਇਸ ਦਾ ਐਲਾਨ ਕੀਤਾ। ਭਾਰਤੀ ਪੁਰਸ਼ ਹਾਕੀ ਟੀਮ ਵੱਲੋਂ ਟੋਕੀਓ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਣ ਤੋਂ ਬਾਅਦ ਵਰੁਣ ਕੁਮਾਰ ਨੂੰ ਇਹ ਵੱਡਾ ਇਨਾਮ ਮਿਲੇਗਾ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਵਿਧਾਨ ਸਭਾ ਵਿੱਚ ਇਹ ਐਲਾਨ ਕੀਤਾ।

ਚੰਬਾ ਜ਼ਿਲ੍ਹੇ ਦੇ ਡਲਹੌਜ਼ੀ ਦਾ ਵਸਨੀਕ ਵਰੁਣ ਕੁਮਾਰ ਟੋਕੀਓ ਓਲੰਪਿਕਸ ਵਿੱਚ ਕਾਂਸੀ ਦਾ ਤਮਗਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦਾ ਮੈਂਬਰ ਹੈ। ਭਾਰਤ ਨੇ 41 ਸਾਲਾਂ ਦੇ ਲੰਬੇ ਵਕਫੇ ਬਾਅਦ ਓਲੰਪਿਕ ਵਿੱਚ ਹਾਕੀ ਵਿੱਚ ਤਗਮਾ ਜਿੱਤਿਆ ਹੈ। ਇਨ੍ਹਾਂ ਹਾਕੀ ਖਿਡਾਰੀਆਂ ਨੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।

ਸੀਐਮ ਜੈ ਰਾਮ ਠਾਕੁਰ ਨੇ ਟਵੀਟ ਕੀਤਾ, ‘ਦੇਵਭੂਮੀ ਹਿਮਾਚਲ ਦੇ ਚੰਬਾ/ਡਲਹੌਜ਼ੀ ਦੇ ਪੁੱਤਰ ਅਤੇ ਭਾਰਤੀ ਪੁਰਸ਼ ਹਾਕੀ ਟੀਮ ਦੇ ਖਿਡਾਰੀ ਵਰੁਣ ਕੁਮਾਰ ਨੂੰ ਤੋਹਫ਼ੇ ਵਜੋਂ, ਸਾਡੀ ਸਰਕਾਰ ਉਨ੍ਹਾਂ ਨੂੰ ਇੱਕ ਕਰੋੜ ਰੁਪਏ ਦੀ ਰਕਮ ਨਾਲ ਪੁਲਿਸ ਵਿਭਾਗ ਵਿੱਚ ਡੀਐਸਪੀ ਨਿਯੁਕਤ ਕਰੇਗੀ। ਭਾਰਤੀ ਪੁਰਸ਼ ਹਾਕੀ ਟੀਮ ਨੇ ਟੋਕੀਓ ਓਲੰਪਿਕ ਵਿੱਚ ਕਾਂਸੀ ਦਾ ਤਮਗਾ ਜਿੱਤ ਕੇ ਦੇਸ਼ ਵਾਸੀਆਂ ਦਾ ਮਾਣ ਵਧਾਇਆ ਹੈ। ਸਾਨੂੰ ਖੁਸ਼ੀ ਹੈ ਕਿ ਹਾਕੀ ਟੀਮ ਵਿੱਚ ਹਿਮਾਚਲ ਦੇ ਸਾਡੇ ਬੇਟੇ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ।”

LEAVE A REPLY

Please enter your comment!
Please enter your name here