ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ ਕਾਂਗਰਸ ਦੇ ਵਿਧਾਇਕ ਪਰਮਿੰਦਰ ਪਿੰਕੀ ਦੀ ਸ਼ਹਿਰ ਪ੍ਰਾਪਤ ਕਾਂਗਰਸੀ ਗੁੰਡਿਆਂ ਜਿਨ੍ਹਾਂ ਨੇ ਕਿਸਾਨਾਂ ਦਾ ਭੇਸ ਧਾਰ ਕੇ ਜੋਗਿੰਦਰ ਜਿੰਦੂ ਅਤੇ ਵਰਦੇਵ ਮਾਨ ਸਮੇਤ ਅਕਾਲੀ ਆਗੂਆਂ ’ਅਤੇ ਹਮਲਾ ਕੀਤਾ ਅਅਤੇ ਗੋਲੀਆਂ ਚਲਾਈਆਂ, ਉਨ੍ਹਾਂ ਖ਼ਿਲਾਫ਼ ਫੌਰੀ ਕੇਸ ਦਰਜ ਹੋਣਾ ਚਾਹੀਦਾ ਹੈ।
ਬੀਬਾ ਬਾਦਲ ਅੱਜ ਸ਼ਹਿਰ ਦੇ ਆਪਣੇ ਦੌਰੇ ਦੌਰਾਨ ਸਾਬਕਾ ਵਿਧਾਇਕ ਜੋਗਿੰਦਰ ਜਿੰਦੂ ਅਤੇ ਸੀਨੀਅਰ ਆਗੂ ਵਰਦੇਵ ਸਿੰਘ ਨੋਨੀ ਮਾਨ ਦੀਆਂ ਗੱਡੀਆਂ ’ਤੇ ਹੋਏ ਹਮਲੇ ’ਤੇ ਪ੍ਰਤੀਕਰਮ ਪ੍ਰਗਟ ਕਰ ਰਹੇ ਸਨ। ਵੇਰਵੇ ਸਾਂਝੇ ਕਰਦਿਆਂ ਹਰਸਿਮਰਤ ਬਾਦਲ ਨੇ ਕਿਹਾ ਕਿ ਅਕਾਲੀ ਦਲ ਕੋਲ ਸਬੂਤ ਹੈ ਕਿ ਕਾਂਗਰਸੀ ਆਗੂਆਂ ਨੇ ਕਿਸਾਨਾਂ ਦਾ ਭੇਸ ਧਾਰ ਕੇ ਅਕਾਲੀ ਦਲ ਦੇ ਪ੍ਰੋਗਰਾਮ ਵਿਚ ਵਿਘਨ ਪਾਇਆ ਅਤੇ ਅਕਾਲੀ ਆਗੂਆਂ ’ਤੇ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਕੋਲ ਤਸਵੀਰਾਂ ਮੌਜੂਦ ਹਨ ਕਿ ਮਿਉਂਸਪਲ ਕੌਂਸਲ ਪ੍ਰਧਾਨ ਰਿੰਕੂ ਗਰੋਵਰ, ਕੌਂਸਲਰ ਪਰਮਿੰਦਰ ਹਾਂਡਾ ਅਅਤੇ ਮਾਰਕੀਟ ਕਮੇਟੀ ਦੇ ਮੀਤ ਪ੍ਰਧਾਨ ਬਲਬੀਰ ਸਿੰਘ ਵਿਰਕ ਭਾਰਤੀ ਕਿਸਾਨ ਯੂਨੀਅਨ ਦੀ ਆੜ ਵਿਚ ਅਕਾਲੀ ਦਲ ਦੇ ਖ਼ਿਲਾਫ਼ ਰੋਸ ਵਿਖਾਵਾ ਕਰ ਰਹੇ ਸਨ।
ਹਰਸਿਮਰਤ ਨੇ ਐੱਸ. ਐੱਸ. ਪੀ ਨੂੰ ਕਿਹਾ ਕਿ ਇਨ੍ਹਾਂ ਸਾਰੇ ਕਾਂਗਰਸੀ ਆਗੂਆਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ ਅਤੇ ਕਾਂਗਰਸੀ ਵਿਧਾਇਕ ਪਰਮਿੰਦਰ ਪਿੰਕੀ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਜਿਸਨੇ ਇਸ ਰੋਸ ਵਿਖਾਵੇ ਨੂੰ ਸਪਾਂਸਰ ਕੀਤਾ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਕਾਂਗਰਸੀ ਵਿਧਾਇਕ ਅਜਿਹੀਆਂ ਗਤੀਵਿਧੀਆਂ ਵਿਚ ਸ਼ਾਮਲ ਹੋਇਆ ਹੋਵੇ। ਉਨ੍ਹਾਂ ਕਿਹਾ ਕਿ ਜੇਕਰ ਪੁਲਸ ਪ੍ਰਸ਼ਾਸਨ ਮਾਮਲੇ ਵਿਚ ਕਾਰਵਾਈ ਕਰਨ ਵਿਚ ਨਾਕਾਮ ਰਿਹਾ ਤਾਂ ਫਿਰ ਸੂਬੇ ਵਿਚ ਅਗਲੀ ਸਰਕਾਰ ਬਣਨ ’ਅਤੇ ਅਕਾਲੀ ਦਲ ਕਾਰਵਾਈ ਕਰੇਗਾ।
ਸਾਬਕਾ ਕੇਂਦਰੀ ਮੰਤਰੀ ਨੇ ਸਪਸ਼ਟ ਕਿਹਾ ਕਿ ਭਾਵੇਂ ਕਾਂਗਰਸ ਪਾਰਟੀ ਜਿੰਨਾ ਮਰਜ਼ੀ ਜ਼ੋਰ ਲਗਾ ਲਵੇ ਇਹ ਇਸ ਤਰੀਕੇ ਅਕਾਲੀ ਵਰਕਰਾਂ ਨੁੰ ਡਰਾ ਨਹੀਂ ਸਕਦੀ। ਉਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਆਖਿਆ ਕਿ ਉਹ ਅਕਾਲੀ ਆਗੂਆਂ ਦੀ ਗੱਡੀ ’ਤੇ ਹਮਲਾ ਕਰਨ ਅਤੇ ਉਨ੍ਹਾਂ ’ਤੇ ਗੋਲੀਆਂ ਚਲਾਉਣ ਵਾਲੇ ਕਾਂਗਰਸੀ ਗੁੰਡਿਆਂ ਖ਼ਿਲਾਫ਼ ਕਾਰਵਾਈ ਦੇ ਹੁਕਮ ਦੇਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਸੂਬੇ ਦੇ ਹਿੱਤ ਵਿਚ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਕਾਂਗਰਸੀ ਵਿਧਾਇਕਾਂ ਨੂੰ ਨਕੇਲ ਪਾਉਣੀ ਚਾਹੀਦੀ ਹੈ ਨਹੀਂ ਤਾਂ ਸੂਬੇ ਵਿਚ ਅਮਨ ਕਾਨੂੰਨ ਦੀ ਵਿਵਸਥਾ ਹੋਰ ਵਿਗੜ ਜਾਵੇਗੀ।