ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਦਾ ਦੇਹਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸਨ ਤੇ ਹਸਪਤਾਲ ਜ਼ੇਰੇ ਇਲਾਜ ਸਨ। ਉਨ੍ਹਾਂ ਨੇ ਮੁਹਾਲੀ ਦੇ ਨਿੱਜੀ ਹਸਪਤਾਲ ‘ਚ ਆਖਰੀ ਸਾਹ ਲਏ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਹੈ-ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਮੀਤ ਪ੍ਰਧਾਨ, ਸਾਬਕਾ ਮੰਤਰੀ ਪੰਜਾਬ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਤੋਤਾ ਸਿੰਘ ਜੀ ਦੇ ਅਕਾਲ ਚਲਾਣੇ ‘ਤੇ ਮੈਂ ਸਮੂਹ ਪਰਿਵਾਰ ਤੇ ਪਾਰਟੀ ਨਾਲ ਦੁੱਖ ਸਾਂਝਾ ਕਰਦਾ ਹਾਂ।
Deeply saddened to learn about the demise of senior Akali leader Jathedar Tota Singh Ji. Jathedar sahab was a father figure to me & a source of inspiration for all of us. His invaluable advice & wise counsel will always be missed. I stand with Brar family in this hour of grief. pic.twitter.com/MnBYsUzmkG
— Sukhbir Singh Badal (@officeofssbadal) May 21, 2022
ਉਨ੍ਹਾਂ ਦੇ ਜਾਣ ਨਾਲ ਜਿੱਥੇ ਪੰਜਾਬ ਤੇ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉੱਥੇ ਹੀ ਮੈਨੂੰ ਵੀ ਨਿੱਜੀ ਤੌਰ ‘ਤੇ ਇੱਕ ਚੰਗੇ ਮਾਰਗਦਰਸ਼ਕ ਦੀ ਕਮੀ ਹਮੇਸ਼ਾ ਮਹਿਸੂਸ ਹੁੰਦੀ ਰਹੇਗੀ।
ਉਨ੍ਹਾਂ ਕਿਹਾ ਕਿ ਸੀਨੀਅਰ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਜੀ ਦੇ ਅਕਾਲ ਚਲਾਣੇ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਜਥੇਦਾਰ ਸਾਹਿਬ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਸਨ। ਮੈਂ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਖੜਾ ਹਾਂ।









