ਮੋਹਾਲੀ : ਸ਼੍ਰੋਮਣੀ ਅਕਾਲੀ ਦਲ ਅੱਜ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਦਾ ਘਿਰਾਉ ਕਰਨਗੇ।ਅਕਾਲੀ ਦਲ ਮੁਹਾਲੀ ਤੋਂ ਚੰਡੀਗੜ੍ਹ ਤੱਕ ਰੋਸ ਮਾਰਚ ਕੱਢਣਗੇ, ਜਿਸ ਦੀ ਅਗਵਾਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ। ਉਥੇ ਹੀ ਇਸ ਦੇ ਨਾਲ ਹੀ ਅਕਾਲੀ ਦਲ ਦੇ ਬੁਲਾਰੇ ਡਾ: ਦਲਜੀਤ ਚੀਮਾ ਨੇ ਸਾਰੇ ਅਕਾਲੀ ਵਰਕਰਾਂ ਨੂੰ ਇਸ ਮਾਰਚ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਸਾਰੇ ਵਰਕਰ ਗੁਰਦੁਆਰਾ ਅੰਬ ਸਾਹਿਬ ਪਹੁੰਚਣ। ਉਥੋਂ ਯਾਤਰਾ ਮੁੱਖ ਮੰਤਰੀ ਨਿਵਾਸ ਵੱਲ ਕੀਤੀ ਜਾਵੇਗੀ।
ਅੱਜ ਦੀ ਟਰੈਕਟਰ ਰੈਲੀ ਵਿੱਚ ਸ਼ਾਮਲ ਹੋਣ ਵਾਲੇ ਅਕਾਲੀ ਵਰਕਰਾਂ ਨੂੰ ਬੇਨਤੀ ਹੈ ਕਿ ਉਹ ਗੁਰਦੁਆਰਾ ਅੰਬ ਸਾਹਿਬ ਪਹੁੰਚਣ ਦੀ ਕ੍ਰਿਪਾਲਤਾ ਕਰਨ। ਉਥੋਂ ਮੌਕੇ ਦੇ ਮੁੱਖ ਮੰਤਰੀ ਦੇ ਨਿਵਾਸ ਵੱਲ ਕੂਚ ਕੀਤਾ ਜਾਵੇਗਾ। ਹੁਣ ਤੱਕ ਦੀਆਂ ਖ਼ਬਰਾਂ ਮੁਤਾਬਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੀ ਹੀ ਹਨ ।10 ਵਜੇ ਦੀ ਤਾਜਾ ਸਥਿਤੀ ਮੌਕੇ ‘ਤੇ ਦੱਸੀ ਜਾਵੇਗੀ।
— Dr Daljit S Cheema (@drcheemasad) September 29, 2021