ਅਕਾਲੀ ਦਲ ਦੇ ਨੇਤਾ ਡਾ. ਦਲਜੀਤ ਸਿੰਘ ਚੀਮਾ ਨੇ ਰੋਪੜ ਦੇ ਮੀਂਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ, ਪੰਜਾਬ ਸਰਕਾਰ ਨੂੰ ਕੀਤੀ ਇਹ ਅਪੀਲ

0
44

ਅਕਾਲੀ ਦਲ ਦੇ ਆਗੂ ਡਾ: ਦਲਜੀਤ ਸਿੰਘ ਚੀਮਾ ਨੇ ਰੋਪੜ ਹਲਕੇ ਦੇ ਮੀਂਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਕਈ ਥਾਵਾਂ ’ਤੇ ਫਸਲਾਂ ਦਾ 100 ਫੀਸਦੀ ਨੁਕਸਾਨ ਹੋਇਆ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮਾਮਲੇ ਨੂੰ ਤੁਰੰਤ ਦੇਖਿਆ ਜਾਵੇ। ਇਸ ਦੇ ਨਾਲ ਹੀ ਐਫ.ਸੀ.ਆਈ. ਨੂੰ ਖਰੀਦ ਦੇ ਨਿਯਮਾਂ ਵਿੱਚ ਢਿੱਲ ਦੇਣੀ ਚਾਹੀਦੀ ਹੈ ਅਤੇ ਕਿਸਾਨਾਂ ਨੂੰ ਬਿਨਾਂ ਦੇਰੀ ਦੇ ਢੁਕਵਾਂ ਮੁਆਵਜ਼ਾ ਦੇਣਾ ਚਾਹੀਦਾ ਹੈ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਵੱਖਰੀ ਪਾਰਟੀ ਬਣਾਉਣ ਬਾਰੇ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਨਿੱਜੀ ਰਾਏ ਹੈ। ਪਰ ਮੈਂ ਉਨ੍ਹਾਂ ਨੂੰ ਇੱਕ ਗੱਲ ਦੱਸਣਾ ਚਾਹੁੰਦਾ ਹਾਂ ਕਿ ਜਿਸ ਪਾਰਟੀ ਨੇ ਉਨ੍ਹਾਂ ਨੂੰ ਇੰਨਾ ਮਾਣ-ਸਨਮਾਨ ਦਿੱਤਾ ਸੀ, ਉਸ ਨੂੰ ਛੱਡ ਕੇ ਪੈਟੀ ਬਣਾਉਣਾ ਗਲਤ ਹੋਵੇਗਾ।

ਲੋਕ ਉਨ੍ਹਾਂ ਤੋਂ ਜਵਾਬ ਮੰਗਣਗੇ ਕਿ ਉਨ੍ਹਾਂ ਕਾਂਗਰਸ ‘ਚ ਰਹਿੰਦਿਆਂ ਕੀ ਕੀਤਾ? ਉਸ ਦੀ ਨਵੀਂ ਪਾਰਟੀ ਬਣਾਉਣ ਨਾਲ ਕਾਂਗਰਸ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ, ਪਰ ਉਸ ਦੀ ਹੋਂਦ ਨੂੰ ਧੱਕਾ ਜ਼ਰੂਰ ਲੱਗੇਗਾ। ਅਰੂਸਾ ਕਾਰਨ ਕੈਪਟਨ ਸਾਹਿਬ ਨਾਲ ਮੇਰੇ ਰਿਸ਼ਤੇ ਖਰਾਬ ਹੋ ਗਏ ਸਨ। ਅਮਰੀਕਾ ਵਿੱਚ ਇੱਕ ਵਾਰ ਮੇਰੀ ਅਰੂਸਾ ਨਾਲ ਲੜਾਈ ਵੀ ਹੋਈ ਸੀ, ਜਿਸ ਤੋਂ ਬਾਅਦ ਕੈਪਟਨ ਨਾਲ ਮੇਰੇ ਰਿਸ਼ਤੇ ਵਿਗੜ ਗਏ ਸਨ।

ਇਸ ਦੇ ਨਾਲ ਹੀ ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਹਰ ਸਥਿਤੀ ਨਾਲ ਨਜਿੱਠਣ ਦੇ ਸਮਰੱਥ ਹੈ। ਪੰਜਾਬ ਪੁਲਿਸ ਨੇ ਅੱਤਵਾਦ ਦੇ ਸਮੇਂ ਵਿੱਚ ਬਹੁਤ ਵਧੀਆ ਕੰਮ ਕੀਤਾ ਸੀ। ਕੈਪਟਨ ਅਮਰਿੰਦਰ ਨੇ 2016 ਵਿੱਚ ਕਿਹਾ ਸੀ ਕਿ ਬੀਐਸਐਫ ਅਤੇ ਰੇਂਜਰਾਂ ਦਾ ਗਠਜੋੜ ਹੈ। ਜਦੋਂ BSF ਕਿਸੇ ਮੰਤਰੀ ਦਾ ਫ਼ੋਨ ਵੀ ਅੰਦਰ ਨਹੀਂ ਜਾਣ ਦਿੰਦੀ ਤਾਂ ਉਥੋਂ ਬੰਬ ਤੇ ਪਿਸਤੌਲ ਕਿਵੇਂ ਆਉਂਦੇ ਹਨ।

LEAVE A REPLY

Please enter your comment!
Please enter your name here