ਦਿੱਲੀ-ਐੱਨਸੀਆਰ ਸਮੇਤ ਉੱਤਰ-ਪੱਛਮੀ ਭਾਰਤ ਦੇ ਲੋਕਾਂ ਨੂੰ ਫਿਲਹਾਲ ਠੰਡ ਤੋਂਂ ਰਾਹਤ ਨਹੀਂ ਮਿਲਣ ਵਾਲੀ ਹੈ। ਮੌਸਮ ਵਿਭਾਗ ਅਨੁਸਾਰ ਉੱਤਰੀ-ਪੱਛਮੀ ਭਾਰਤ ਦੇ ਕੁੱਝ ਹਿੱਸਿਆ ਵਿੱਚ ਅਗਲੇ ਤਿੰਨ ਤੋਂ ਚਾਰ ਦਿਨਾਂ ਤੱਕ ਸੰਘਣੀ ਧੁੰਦ ਛਾਈ ਰਹੇਗੀ। ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਦੋ ਦਿਨਾਂ ਦੌਰਾਨ ਪੱਛਮੀ ਹਿਮਾਲੀਅਨ ਖੇਤਰ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੇ ਵੱਖ-ਵੱਖ ਥਾਵਾਂ ’ਤੇ ਸੰਘਣੀ ਧੁੰਦ ਛਾਈ ਰਹੇਗੀ। ਅਗਲੇ ਚਾਰ ਦਿਨਾਂ ਦੌਰਾਨ ਪੂਰਬੀ ਉੱਤਰ ਪ੍ਰਦੇਸ਼ ਅਤੇ 18-20 ਜਨਵਰੀ ਦੌਰਾਨ ਉੜੀਸਾ ਅਤੇ ਝਾਰਖੰਡ ਵਿੱਚ ਸੰਘਣੀ ਧੁੰਦ ਛਾਈ ਰਹੇਗੀ।
Lakha Sidhana ਦੀ ਪੰਜਾਬੀਆਂ ਨੂੰ ਅਪੀਲ, ਚੋਣ ਲੜਨ ਤੋਂ ਪਹਿਲਾਂ ਕੀਤਾ ਵੱਡਾ ਐਲਾਨ
ਰਾਸ਼ਟਰੀ ਰਾਜਧਾਨੀ ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਸੰਘਣੀ ਧੁੰਦ ਕਾਰਨ ਹਨੇਰਾ ਵਰਗਾ ਦ੍ਰਿਸ਼ ਬਣਿਆ ਹੋਇਆ ਹੈ। ਕਈ ਥਾਵਾਂ ’ਤੇ 50 ਮੀਟਰ ਤੋਂ ਘੱਟ ਵਿਜ਼ੀਬਿਲਟੀ ਹੋਣ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ।
2022 ਦੀਆਂ ਚੋਣਾਂ ਨੂੰ ਲੈ ਕੇ ਗੁਰਨਾਮ ਸਿੰਘ ਚੜੂਨੀ ਕਰਨਗੇ ਵੱਡਾ ਐਲਾਨ
ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ ਦੋ ਦਿਨਾਂ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੇ ਵੱਖ-ਵੱਖ ਥਾਵਾਂ ’ਤੇ ਬਹੁਤ ਜ਼ਿਆਦਾ ਠੰਢ ਰਹੇਗੀ। ਅਗਲੇ 24 ਘੰਟਿਆ ਦੌਰਾਨ ਪੂਰਬੀ ਰਾਜਸਥਾਨ ਦੇ ਵੱਖ-ਵੱਖ ਥਾਵਾਂ ’ਤੇ ਸ਼ੀਤ ਲਹਿਰ ਦੀ ਸੰਭਾਵਨਾ ਹੈ।