
ਪੰਜਾਬੀ ਫਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਜਲਦ ਹੀ ਹਾਲੀਵੁੱਡ ‘ਚ ਕੰਮ ਕਰਨ ਜਾ ਰਹੀ ਹੈ। ਇਸ ਦੀ ਜਾਣਕਾਰੀ ਨੀਰੂ ਬਾਜਵਾ ਨੇ ਇੱਕ ਪੋਸਟ ਸਾਂਝੀ ਕਰਕੇ ਦਿੱਤੀ ਹੈ।
ਅਦਾਕਾਰਾ ਨੀਰੂ ਬਾਜਵਾ ਨੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ‘ਮੈਂ ਹਮੇਸ਼ਾ ਹੀ ਸਖ਼ਤ ਮਿਹਨਤ ਕੀਤੀ ਅਤੇ ਕਈ ਵਾਰ ਮੈਨੂੰ ਨਕਾਰਿਆ ਵੀ ਗਿਆ ਪਰ ਮੈਂ ਹੋਰ ਤਾਕਤ ਦੇ ਨਾਲ ਸੰਘਰਸ਼ ਕੀਤਾ। ਜਿਸ ਤੋਂ ਬਾਅਦ ਮੈਂ ਖੁਦ ਆਪਣੇ ਸੁਫ਼ਨਿਆਂ ਨੂੰ ਪੂਰਾ ਕਰਨ ਦੇ ਯੋਗ ਹੋਣ ਅਤੇ ਵਿਸ਼ਵਾਸ਼ ਕਰਨ ਵਾਲੀ ਦੁਨੀਆ ਵਿੱਚ ਗੁਆਚ ਜਾਣ ਦੇ ਲਈ ਅਤੇ ਲੜਨ ਦੇ ਲਈ ਪ੍ਰੇਰਿਆ’।
ਇਸ ਪੋਸਟ ਨੂੰ ਸਾਂਝਾ ਕਰਦੇ ਹੋਏ ਮੇਰੇ ਕੋਲ ਸ਼ਬਦਾਂ ਦੀ ਘਾਟ ਹੈ ਕਿ ਜ਼ਿੰਦਗੀ ਨੇ ਮੈਨੂੰ ਸਿਨੇਮਾ ਦੀ ਦੁਨੀਆ ‘ਚ ਅਜਿਹੇ ਖੂਬਸੂਰਤ ਤਜ਼ਰਬੇ ਦਿੱਤੇ ਅਤੇ ਸਿਨੇਮਾ ਵੀ ਮੈਨੂੰ ਪਿਆਰ ਕਰਦਾ ਹੈ। ਮੈਂ ਆ ਗਈ ਹਾਂ, ਹਾਲੀਵੁੱਡ ‘ਚ ਤੁਹਾਡਾ ਸਵਾਗਤ ਹੈ’।
ਨੀਰੂ ਬਾਜਵਾ ਨੇ ਜੋ ਪੋਸਟ ਸਾਂਝੀ ਕੀਤੀ ਹੈ। ਉਸ ਪੋਸਟ ‘ਤੇ ਸੋਨਮ ਬਾਜਵਾ ਨੇ ਵੀ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਵਾਮਿਕਾ ਗੱਬੀ ਅਤੇ ਨਿਸ਼ਾ ਬਾਨੋ ਨੇ ਵੀ ਅਦਾਕਾਰਾ ਨੂੰ ਵਧਾਈ ਦਿੱਤੀ ਹੈ । ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਹੁਣ ਤੱਕ ਕਈ ਹਿੱਟ ਪੰਜਾਬੀ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ।