ਅਦਾਲਤ ਨੇ ਕਰਮਜੀਤ ਸਿੰਘ ਬੈਂਸ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

0
1760

ਲੋਕ ਇਨਸਾਫ ਪਾਰਟੀ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਪੁਲਿਸ ਵਲੋਂ ਜਬਰ ਜਨਾਹ ਦੇ ਮਾਮਲੇ ‘ਚ ਬੀਤੇ ਦਿਨੀ ਗ੍ਰਿਫਤਾਰ ਕੀਤਾ ਗਿਆ ਸੀ ਤੇ ਅੱਜ ਕਰਮਜੀਤ ਸਿੰਘ ਬੈਂਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਪੁਲਿਸ ਵਲੋਂ ਪੰਜ ਦਿਨ ਦਾ ਰਿਮਾਂਡ ਮੰਗਿਆ ਗਿਆ ਸੀ ਪਰ ਕੋਰਟ ‘ਚ ਵਕੀਲਾਂ ਦੀ ਬਹਿਸ ਤੋਂ ਬਾਅਦ ਅਦਾਲਤ ਵੱਲੋਂ ਦੋ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ।

ਦੂਜੇ ਪਾਸੇ ਇਸ ਸਬੰਧੀ ਪੀੜਤਾ ਦੇ ਵਕੀਲ ਨੇ ਕਿਹਾ ਕਿ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦੇ ਭਰਾ ਕਰਮਜੀਤ ਨੂੰ ਬੀਤੇ ਦਿਨ ਪੁਲਸ ਨੇ ਗ੍ਰਿਫਤਾਰ ਕੀਤਾ ਸੀ ਅਤੇ ਦੋ ਦਿਨਾ ਰਿਮਾਂਡ ਮਾਨਯੋਗ ਅਦਾਲਤ ਨੇ ਦਿੱਤਾ ਹੈ ਕਿਹਾ ਕਿ ਬਾਕੀ ਵੀ ਦੋਸ਼ੀ ਜਲਦ ਸਰੰਡਰ ਕਰਨਗੇ ।ਉਨ੍ਹਾਂ ਕਿਹਾ ਕਿ ਪ੍ਰਾਪਰਟੀ ਅਟੈਚ ਕਰਨ ਦੇ ਵੀ ਕਾਗਜ਼ ਦਾਖ਼ਲ ਕੀਤੇ ਸੀ ਅਤੇ ਆਉਣ ਵਾਲੇ ਦਿਨਾਂ ਚ ਬੈਂਸ ਬ੍ਰਦਰਜ਼ ਦੀ ਪ੍ਰਾਪਤੀ ਵੀ ਅਟੈਚ ਕੀਤੀ ਜਾ ਸਕਦੀ ਹੈ

ਜ਼ਿਕਰਯੋਗ ਹੈ ਕਿ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਤੇ ਲੱਗੇ ਕਥਿੱਤ ਬਲਾਤਕਾਰ ਦੇ ਮਾਮਲੇ ‘ਚ ਪੁਲਿਸ ਵੱਲੋਂ ਬੀਤੇ ਦਿਨ ਪਹਿਲੀ ਗ੍ਰਿਫਤਾਰੀ ਕੀਤੀ ਗਈ ਸੀ। ਲੁਧਿਆਣਾ ਪੁਲਿਸ ਨੇ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ।

ਦਸ ਦਈਏ ਕਿ ਸਿਮਰਜੀਤ ਬੈਂਸ ਸਣੇ ਮਾਮਲੇ ‘ਚ 7 ਮੁਲਜ਼ਮਾਂ ਤੇ ਚਾਰਜ ਲਾਏ ਗਏ ਸੀ । ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਸਿਮਰਜੀਤ ਬੈਂਸ ਸਣੇ ਪਹਿਲਾਂ ਹੀ 7 ਲੋਕਾਂ ਨੂੰ ਭਗੌੜਾ ਕਰਾਰ ਕਰ ਚੁੱਕੀ ਸੀ । ਮਾਮਲੇ ‘ਚ ਪੁਲਿਸ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਲੰਮੇਂ ਸਮੇਂ ਤੋਂ ਛਾਪੇਮਾਰੀ ਕਰ ਰਹੀ ਸੀ। ਸਿਮਰਜੀਤ ਬੈਂਸ ‘ਤੇ ਹੋਰਨਾਂ ਮੁਲਜ਼ਮਾਂ ਦੇ ਭਗੋੜਾ ਕਰਾਰ ਦੇ ਪੋਸਟਰ ਵੀ ਲੱਗੇ ਸਨ। ਹਿਰਾਸਤ ‘ਚ ਲਏ ਜਾਣ ਬਾਰੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੇ ਫੋਨ ‘ਤੇ ਕੀਤੀ ਪੁਸ਼ਟੀ।

ਗ੍ਰਿਫਤਾਰੀ ਤੋਂ ਬਾਅਦ ਆਪਣੇ ਸਮਰਥਕਾਂ ਨਾਲ ਥਾਣਾ ਡਿਵੀਜ਼ਨ ਨੰਬਰ 6 ਵਿੱਚ ਪਹੁੰਚੇ ਸਿਮਰਜੀਤ ਬੈਂਸ ਦੇ ਵੱਡੇ ਭਰਾ ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਅਦਾਲਤ ‘ਤੇ ਭਰੋਸਾ ਹੈ ਅਤੇ ਉਹ ਕਾਨੂੰਨੀ ਰਾਹ ਅਖਤਿਆਰ ਕਰਨਗੇ।

ਦੂਜੇ ਪਾਸੇ ਥਾਣੇ ਪਹੁੰਚੀ ਜਬਰ ਜਨਾਹ ਪੀੜਤਾ ਨੇ ਪੁਲਿਸ ਦੀ ਕਾਰਵਾਈ ’ਤੇ ਤਸੱਲੀ ਪ੍ਰਗਟਾਈ। ਪੀੜਤ ਮਹਿਲਾ ਨੇ ਕਿਹਾ ਕਿ ਉਨ੍ਹਾਂ ਨੇ ਹੀ ਇਹ ਜਾਣਕਾਰੀ ਪੁਲਿਸ ਨੂੰ ਦਿੱਤੀ ਸੀ ਕਿ ਕਰਮਜੀਤ ਬੈਂਸ ਅਤੇ ਇਕ ਹੋਰ ਮੁਲਜ਼ਮ ਦੇ ਫ਼ੋਨ ਚੱਲ ਰਹੇ ਨੇ ਜਿਸ ਨੂੰ ਪੁਲਸ ਨੇ ਟ੍ਰੇਸ ਕੀਤਾ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਹੁਣ ਬਾਕੀਆਂ ਮੁਲਜ਼ਮਾਂ ਨੂੰ ਵੀ ਪੁਲਿਸ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰ ਲੈਣਾ ਚਾਹੀਦਾ ਹੈ..ਉਨ੍ਹਾਂ ਕਿਹਾ ਕਿ ਰਾਜਨੀਤਿਕ ਦਬਾਅ ਕਰਕੇ ਪੁਲਿਸ ਉਨ੍ਹਾਂ ਨੂੰ ਹੁਣ ਤੱਕ ਗ੍ਰਿਫ਼ਤਾਰ ਨਹੀਂ ਕਰ ਪਾ ਰਹੀ ਸੀ ਪਰ ਇਹ ਇਕ ਚੰਗਾ ਕਦਮ ਹੈ।

 

LEAVE A REPLY

Please enter your comment!
Please enter your name here