ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਅਸਲ ‘ਚ ਕੁਝ ਮਹੀਨੇ ਪਹਿਲਾਂ ਇੱਕ ਔਰਤ ਵੱਲੋਂ ਬੈਂਸ ‘ਤੇ ਸਰੀਰਕ ਸੋਸ਼ਣ ਕਰਨ ਦੇ ਦੋਸ਼ ਲਗਾਏ ਗਏ ਸਨ। ਪਰ ਹੁਣ ਇਸ ਮਾਮਲੇ ਵਿੱਚ ਲੁਧਿਆਣਾ ਦੀ ਅਦਾਲਤ ਨੇ ਸਿਮਰਜੀਤ ਸਿੰਘ ਬੈਂਸ ‘ਤੇ ਐੱਫ ਆਈ.ਆਰ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ।ਸਿਮਰਜੀਤ ਸਿੰਘ ਬੈਂਸ ਖਿਲਾਫ ਜਬਰ ਜ਼ਨਾਹ ਦੇ ਦੋਸ਼ ਲਗਾਉਣ ਵਾਲੀ ਮਹਿਲਾ ਅਤੇ ਉਨ੍ਹਾਂ ਦੇ ਵਕੀਲ ਹਰੀਸ਼ ਰਾਏ ਢਾਂਡਾ ਵੱਲੋਂ ਅੱਜ ਲੁਧਿਆਣਾ ਸੀਪੀ ਦਫਤਰ ਦੇ ਬਾਹਰ ਪ੍ਰੈੱਸ ਕਾਨਫ਼ਰੰਸ ਕਰਕੇ ਪੁਲਿਸ ‘ਤੇ ਸਿਆਸੀ ਦਬਾਅ ਹੇਠ ਕੰਮ ਕਰਨ ਦਾ ਦੋਸ਼ ਲਗਾਇਆ ਹੈ।

ਇਸ ਸੰਬੰਧੀ ਉਨ੍ਹਾਂ ਨੇ ਕਿਹਾ ਕਿ ਪੁਲਿਸ ਸਿਆਸੀ ਦਬਾਅ ਹੇਠ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕੋਰਟ ਵੱਲੋਂ ਜੋ ਹੁਕਮ ਆਏ ਹਨ ਉਹਨਾਂ ਨੇ ਉਸ ‘ਤੇ ਤਸੱਲੀ ਪ੍ਰਗਟਾਉਂਦੇ ਹੋਏ ਕਿਹਾ ਕਿ ਇਸ ਦੇਸ਼ ਵਿੱਚ ਨਿਆਂ ਸਭ ਨੂੰ ਮਿਲਦਾ ਹੈ ਬੇਸ਼ੱਕ ਦੇਸ਼ ਨੂੰ ਸਮਾਂ ਲੱਗ ਜਾਵੇ। ਜ਼ਿਕਰਯੋਗ ਹੈ ਕਿ ਕੱਲ੍ਹ ਜਬਰ ਜਨਾਹ ਮਾਮਲੇ ‘ਚ ਸਥਾਨਕ ਕੋਰਟ ਵੱਲੋਂ ਬੈਂਸ ਸਮੇਤ ਹੋਰਨਾਂ ਦੋਸ਼ੀਆਂ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਸਨ।

ਇਸ ਦੇ ਨਾਲ ਹੀ ਪੀੜ੍ਹਤ ਮਹਿਲਾ ਨੇ ਕਿਹਾ ਕਿ ਕੋਰਟ ਵੱਲੋਂ ਉਨ੍ਹਾਂ ਨੂੰ ਨਿਆਂ ਮਿਲਿਆ ਹੈ ਅਤੇ ਉਨ੍ਹਾਂ ਨੂੰ ਕਾਨੂੰਨ ਤੇ ਪੂਰਾ ਭਰੋਸਾ ਹੈ ਕਿ ਉਨ੍ਹਾਂ ਨੂੰ ਇਸ ਵਿੱਚ ਪੂਰਨ ਨਿਆਂ ਵੀ ਮਿਲੇਗਾ ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਪੁਲਿਸ ਬੈਂਸ ਖ਼ਿਲਾਫ਼ ਐੱਫਆਈਆਰ ਦਰਜ ਨਹੀਂ ਕਰਦੀ, ਉਦੋਂ ਤਕ ਉਹ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨੇ ਤੇ ਹੀ ਬੈਠਣਗੇ।

LEAVE A REPLY

Please enter your comment!
Please enter your name here