ਅਦਾਲਤ ਨੇ ਸੁਖਪਾਲ ਖਹਿਰਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ

0
72

ਮਨੀ ਲਾਂਡਰਿੰਗ ਮਾਮਲੇ ‘ਚ ਸੁਖਪਾਲ ਖਹਿਰਾ ਨੂੰ ਮੋਹਾਲੀ ਦੀ ਅਦਾਲਤ ‘ਚ ਪੇਸ਼ ਕੀਤਾ ਸੀ। ਅਦਾਲਤ ਨੇ ਅੱਜ ਖਹਿਰਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਅਦਾਲਤ ‘ਚ ਲਿਜਾਏ ਜਾਣ ਤੋਂ ਪਹਿਲਾਂ ਸੁਖਪਾਲ ਖਹਿਰਾ ਨੇ ਆਪਣੀ ਹੀ ਪਾਰਟੀ ‘ਤੇ ਗੰਭੀਰ ਦੋਸ਼ ਲਾਏ ਸਨ।

ਉਨ੍ਹਾਂ ਨੇ ਕਿਹਾ ਕਿ ਮੇਰੀ ਪਾਰਟੀ ਨੇ ਮੇਰੇ ਨਾਲ ਧੋਖਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਤਾਂ ਮੇਰੇ ਖਿਲਾਫ ਸੀ ਪਰ ਮੇਰੀ ਪਾਰਟੀ ਦੇ ਲੋਕ ਜੋ ਮੇਰੇ ਖਿਲਾਫ ਸਾਜ਼ਿਸ਼ ਰਚ ਰਹੇ ਹਨ, ਆਉਣ ਵਾਲੇ ਸਮੇਂ ‘ਚ ਉਨ੍ਹਾਂ ਦਾ ਪਰਦਾਫਾਸ਼ ਕੀਤਾ ਜਾਵੇਗਾ।ਮੈਨੂੰ ਸਿਆਸੀ ਸਾਜ਼ਿਸ਼ ਤਹਿਤ ਫਸਾਇਆ ਜਾ ਰਿਹਾ ਹੈ। ਈਡੀ ਨੂੰ ਮੇਰੇ ਖਿਲਾਫ ਕੋਈ ਸਬੂਤ ਨਹੀਂ ਮਿਿਲਆ। ਉਨ੍ਹਾਂ ਨੇ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਮੈਂ ਆਪਣੇ ਸੂਬੇ ਦੇ ਲੋਕਾਂ ਲਈ ਦ੍ਰਿੜਤਾ ਨਾਲ ਲੜਿਆ ਹੈ। ਸੱਚ ਦੀ ਜਿੱਤ ਹੋਵੇਗੀ। ਆਉਣ ਵਾਲੇ ਸਮੇਂ ਵਿੱਚ ਮੈਂ ਹੋਰ ਖੁਲਾਸੇ ਕਰਾਂਗਾ।

ਸੁਖਪਾਲ ਖਹਿਰਾ ‘ਤੇ 1 ਲੱਖ ਅਮਰੀਕੀ ਡਾਲਰ ਲਿਆਉਣ ਦੇ ਇਲਜ਼ਾਮ

ਦੱਸ ਦੇਈਏ ਕਿ ਈਡੀ ਨੇ ਖਹਿਰਾ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫਤਾਰ ਕੀਤਾ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ 7 ਦਿਨਾਂ ਦੀ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ। ਸੁਖਪਾਲ ਖਹਿਰਾ ‘ਤੇ ਕਰੀਬ 1 ਲੱਖ ਅਮਰੀਕੀ ਡਾਲਰ ਲਿਆਉਣ ਦਾ ਦੋਸ਼ ਹੈ। ਹਾਲਾਂਕਿ ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਉਹ ਆਮ ਆਦਮੀ ਪਾਰਟੀ ‘ਚ ਸਨ ਤਾਂ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਦੇ ਕਹਿਣ ‘ਤੇ ਅਮਰੀਕਾ ਗਏ ਸਨ। ਉਥੇ ਜੋ ਵੀ ਫੰਡ ਇਕੱਠਾ ਹੋਇਆ, ਉਹ ਪਾਰਟੀ ਨੂੰ ਦੇ ਦਿੱਤਾ ਗਿਆ ਸੀ।

 

LEAVE A REPLY

Please enter your comment!
Please enter your name here