ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ। ਖੇਡ ਮੰਤਰੀ ਮੀਤ ਹੇਅਰ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਇਸ ਮੁਲਾਕਾਤ ਦੌਰਾਨ ਖੇਡਾਂ ਨੂੰ ਉਤਸ਼ਾਹਿਤ ਕਰਨ ਬਾਰੇ ਚਰਚਾ ਕੀਤੀ ਗਈ।
ਇਸ ਦੇ ਨਾਲ ਹੀ ਕਈ ਅਹਿਮ ਮਸਲਿਆਂ ’ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦਾ ਖੇਡਾਂ ਨਾਲ ਗੂੜ੍ਹਾ ਰਿਸ਼ਤਾ ਰਿਹਾ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਪ ਸਰਕਾਰ ਪੰਜਾਬ ਨੂੰ ਮੁੜ ਤੋਂ ਖੇਡਾਂ ਵਿਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ।
ਕੇਂਦਰੀ ਖੇਡ ਮੰਤਰੀ ਸ਼੍ਰੀ @ianuragthakur ਜੀ ਨਾਲ ਮੁਲਾਕਾਤ ਕਰਕੇ ਖੇਡਾਂ ਬਾਰੇ ਚਰਚਾ ਕੀਤੀ ਅਤੇ ਕੁਝ ਜਰੂਰੀ ਮਸਲਿਆਂ ਨੂੰ ਵਿਚਾਰਿਆ । ਪੰਜਾਬ ਦਾ ਖੇਡਾਂ ਨਾਲ ਗੂੜ੍ਹਾ ਰਿਸ਼ਤਾ ਰਿਹਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਹੇਠ ਸੂਬਾ ਸਰਕਾਰ ਪੰਜਾਬ ਨੂੰ ਮੁੜ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ। pic.twitter.com/FWVSUFfGN3
— Gurmeet Singh Meet Hayer (@meet_hayer) August 6, 2022