ਵਾਸ਼ਿੰਗਟਨ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇਸ਼ ਦੀਆਂ ਦਿੱਗਜ਼ ਕੰਪਨੀਆਂ ਫੇਸਬੁੱਕ, ਟਵਿੱਟਰ ਅਤੇ ਗੂਗਲ ਸਮੇਤ ਉਨ੍ਹਾਂ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ (ਸੀਈਓ) ਦੇ ਖਿਲਾਫ ਮੁਕੱਦਮਾ ਦਰਜ ਕਰਨਗੇ। ਟਰੰਪ ਨੇ ਕਿਹਾ ਕਿ ਉਹ ਇਸ ਸਮੂਹਿਕ ਕਾਰਵਾਈ ‘ਚ ਮੁਕੱਦਮਾ ਦਰਜ ਕਰਨ ਵਾਲੇ ਪ੍ਰਮੁੱਖ ਵਿਅਕਤੀ ਹੋਣਗੇ। ਉਨ੍ਹਾਂ ਦਾ ਦਾਅਵਾ ਹੈ ਕਿ ਇਨ੍ਹਾਂ ਕੰਪਨੀਆਂ ਵੱਲੋਂ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਪ੍ਰਤੀਬੰਧਿਤ ਕੀਤਾ ਗਿਆ ਹੈ।
ਟਰੰਪ ਨੇ ਇਕ ਪ੍ਰੈਸ ਕਾਨਫਰੰਸ ‘ਚ ਕਿਹਾ, ‘‘ਅਸੀਂ ਇਸ ਤਰ੍ਹਾਂ ਦੀ ਰੋਕ ਨੂੰ ਖ਼ਤਮ ਕਰਨ ਦੀ ਮੰਗ ਕਰ ਰਹੇ ਹਾਂ। ਕਾਲੀ ਸੂਚੀ ਵਿੱਚ ਪਾਉਣਾ, ਹਟਾਉਣ ਅਤੇ ਰੱਦ ਕਰਨਾ ਵਰਗੀਆਂ ਪ੍ਰਕਿਰਿਆਵਾਂ ਨੂੰ ਰੋਕਣਾ ਚਾਹੀਦਾ ਹੈ। ਸਾਬਕਾ ਰਾਸ਼ਟਰਪਤੀ ਵੱਲੋਂ ਇਹ ਮੁਕੱਦਮੇ ਅਮਰੀਕਾ ਦੇ ਜ਼ਿਲ੍ਹਾ ਅਦਾਲਤ ਵਿੱਚ ਦਰਜ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ 6 ਜਨਵਰੀ ਨੂੰ ਅਮਰੀਕੀ ਸੰਸਦ ਕੈਪੀਟਲ ਬਿਲਡਿੰਗ ਵਿੱਚ ਟਰੰਪ ਸਮਰਥਕਾਂ ਵਲੋਂ ਹਿੰਸਾ ਤੋਂ ਬਾਅਦ ਉਨ੍ਹਾਂ ਨੂੰ ਗੂਗਲ ਸਮੇਤ ਸੋਸ਼ਲ ਮੀਡੀਆ ਕੰਪਨੀਆਂ ਨੇ ਪਾਬੰਦੀ ਲਗਾ ਦਿੱਤੀ ਸੀ।