ਅਰਬੀ ਦੇ ਪੱਤੇ ਸਿਹਤ ਲਈ ਹੁੰਦੇ ਹਨ ਫਾਇਦੇਮੰਦ, ਜਾਣੋ ਇਨ੍ਹਾਂ ਤੋਂ ਮਿਲਣ ਵਾਲੇ ਫਾਇਦਿਆਂ ਬਾਰੇ…

0
62

ਸਬਜ਼ੀਆਂ ਸਰੀਰ ‘ਚ ਪ੍ਰੋਟੀਨਾਂ ਤੇ ਵਿਟਾਮਿਨਾਂ ਦੀ ਕਮੀ ਨੂੰ ਪੂਰਾ ਕਰਦੀਆਂ ਹਨ। ਇਨ੍ਹਾਂ ਸਬਜ਼ੀਆਂ ‘ਚ ਅਰਬੀ ਨੂੰ ਬਹੁਤ ਹੀ ਸਿਹਤਮੰਦ ਸਬਜ਼ੀ ਮੰਨਿਆ ਜਾਂਦਾ ਹੈ। ਹਰ ਕੋਈ ਇਸ ਨੂੰ ਆਪਣੇ ਤਰੀਕੇ ਨਾਲ ਬਣਾਉਂਦਾ ਅਤੇ ਖਾਂਦਾ ਹੈ। ਅਰਬੀ ਦੇ ਪੱਤੇ ਸੁਆਦੀ ਹੋਣ ਦੇ ਨਾਲ-ਨਾਲ ਸਿਹਤ ਲਈ ਬਹੁਤ ਫਾਇਦੇਮੰਦ ਵੀ ਹੁੰਦੇ ਹਨ।

ਅਰਬੀ ਦੇ ਪੱਤਿਆਂ ਵਿੱਚ ਵਿਟਾਮਿਨ ਏ, ਵਿਟਾਮਿਨ ਸੀ, ਆਇਰਨ ਅਤੇ ਫੋਲੇਟ ਵਰਗੇ ਕਈ ਤੱਤ ਪਾਏ ਜਾਂਦੇ ਹਨ, ਜੋ ਸਰੀਰ ਨੂੰ ਕਈ ਬਿਮਾਰੀਆਂ ਤੋਂ ਬਚਾਉਣ ਵਿੱਚ ਮਦਦ ਕਰਦੇ ਹਨ। ਇਨ੍ਹਾਂ ਸਿਹਤਮੰਦ ਪੱਤਿਆਂ ਤੋਂ ਰਾਇਤਾ ਅਤੇ ਦਾਲ ਵਰਗੇ ਵੱਖ-ਵੱਖ ਪਕਵਾਨ ਤਿਆਰ ਕੀਤੇ ਜਾਂਦੇ ਹਨ, ਜੋ ਸੁਆਦ ਵਿਚ ਸ਼ਾਨਦਾਰ ਹੁੰਦੇ ਹਨ। ਅਰਬੀ ਦੇ ਪੱਤਿਆਂ ਦਾ ਸੇਵਨ ਨਾ ਸਿਰਫ਼ ਭੋਜਨ ਦਾ ਸਵਾਦ ਵਧਾ ਸਕਦਾ ਹੈ ਬਲਕਿ ਇਹ ਤੁਹਾਡੀ ਸਿਹਤ ਨੂੰ ਵੀ ਵਧੀਆ ਬਣਾ ਸਕਦਾ ਹੈ, ਆਓ ਜਾਣਦੇ ਹਾਂ ਅਰਬੀ ਦੇ ਪੱਤਿਆਂ ਦੇ ਫਾਇਦਿਆਂ ਬਾਰੇ।

ਭਾਰ ਘਟਾਏ

ਜੇਕਰ ਤੁਸੀਂ ਵਧਦੇ ਵਜ਼ਨ ਤੋਂ ਪਰੇਸ਼ਾਨ ਹੋ ਤਾਂ ਆਪਣੀ ਡਾਈਟ ‘ਚ ਅਰਬੀ ਦੇ ਪੱਤਿਆਂ ਨੂੰ ਜ਼ਰੂਰ ਸ਼ਾਮਲ ਕਰੋ। ਇਨ੍ਹਾਂ ਪੱਤਿਆਂ ‘ਚ ਕੈਲੋਰੀ ਘੱਟ ਅਤੇ ਪ੍ਰੋਟੀਨ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਭਾਰ ਘਟਾਉਣ ‘ਚ ਮਦਦਗਾਰ ਹੈ। ਇਮਿਊਨ ਸਿਸਟਮ ਨੂੰ ਮਜ਼ਬੂਤ ਅਰਬੀ ਦੇ ਪੱਤਿਆਂ ‘ਚ ਵਿਟਾਮਿਨ ਸੀ ਭਰਪੂਰ ਮਾਤਰਾ ‘ਚ ਹੁੰਦਾ ਹੈ, ਜੋ ਸਰੀਰ ਦੀ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਦਾ ਹੈ। ਸਰੀਰ ਨੂੰ ਵਿਟਾਮਿਨ ਸੀ ਦੀ ਰੋਜ਼ਾਨਾ ਲੋੜ ਦਾ ਲਗਭਗ 80% 1 ਕੱਪ ਆਰਬੀ ਦੇ ਪੱਤਿਆਂ ਨਾਲ ਪੂਰਾ ਕੀਤਾ ਜਾ ਸਕਦਾ ਹੈ।

ਅੱਖਾਂ ਨੂੰ ਸਿਹਤਮੰਦ ਰੱਖੇ

ਵਿਟਾਮਿਨ ਸੀ ਤੋਂ ਇਲਾਵਾ ਅਰਬੀ ਦੇ ਪੱਤਿਆਂ ਵਿੱਚ ਵਿਟਾਮਿਨ ਏ ਵੀ ਭਰਪੂਰ ਹੁੰਦਾ ਹੈ, ਜੋ ਅੱਖਾਂ ਨੂੰ ਸਿਹਤਮੰਦ ਰੱਖ ਸਕਦਾ ਹੈ ਅਤੇ ਮੋਤੀਆਬਿੰਦ, ਮਾਇਓਪੀਆ ਵਰਗੀਆਂ ਅੱਖਾਂ ਦੀਆਂ ਬਿਮਾਰੀਆਂ ਨੂੰ ਰੋਕਣ ਵਿੱਚ ਮਦਦ ਕਰਦਾ ਹੈ।

ਅਨੀਮੀਆ ਦਾ ਇਲਾਜ

ਅਰਬੀ ਦੇ ਪੱਤਿਆਂ ਵਿੱਚ ਆਇਰਨ ਭਰਪੂਰ ਮਾਤਰਾ ਵਿੱਚ ਹੁੰਦਾ ਹੈ ਜੋ ਲਾਲ ਖੂਨ ਦੇ ਸੈੱਲਾਂ ਨੂੰ ਬਣਾਉਣ ਵਿੱਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਇਸ ਵਿਚ ਮੌਜੂਦ ਵਿਟਾਮਿਨ ਸੀ ਆਇਰਨ ਨੂੰ ਚੰਗੀ ਤਰ੍ਹਾਂ ਜਜ਼ਬ ਕਰਨ ਵਿਚ ਮਦਦ ਕਰਦਾ ਹੈ।

ਝੁਰੜੀਆਂ ਨੂੰ ਘੱਟ ਕਰੇ

ਅਰਬੀ ਦੇ ਪੱਤਿਆਂ ਵਿੱਚ ਥ੍ਰੋਨਾਇਨ ਨਾਮਕ ਅਮੀਨੋ ਐਸਿਡ ਹੁੰਦਾ ਹੈ। ਇਹ ਪ੍ਰੋਟੀਨ ਮਿਸ਼ਰਣ ਈਲਾਸਟਿਨ ਅਤੇ ਕੋਲੇਜਨ ਦੇ ਗਠਨ ਵਿਚ ਮਦਦ ਕਰਦਾ ਹੈ ਜੋ ਸਿਹਤਮੰਦ ਚਮੜੀ ਲਈ ਚੰਗੇ ਹਨ। ਇਹ ਚਮੜੀ ਨੂੰ ਝੁਰੜੀਆਂ ਤੋਂ ਬਚਾਉਣ ਵਿੱਚ ਮਦਦ ਕਰਦਾ ਹੈ ਅਤੇ ਚਮੜੀ ਨੂੰ ਨਿਖਾਰਨ ਵਿੱਚ ਵੀ ਮਦਦ ਕਰਦਾ ਹੈ।

LEAVE A REPLY

Please enter your comment!
Please enter your name here