ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੇ ਘਰ ‘ਤੇ ਹਮਲਾ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਮਨੀਸ਼ ਸਿਸੋਦੀਆ ਵਲੋਂ ਆਪਣੇ ਟਵਿੱਟਰ ਪੇਜ ‘ਤੇ ਦਿੱਤੀ ਗਈ ਹੈ।
ਮਨੀਸ਼ ਸਿਸੋਦੀਆ ਦਾ ਕਹਿਣਾ ਹੈ ਕਿ ਇਹ ਸਭ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਕੀਤਾ ਗਿਆ ਹੈ ਤੇ ਸੀ.ਸੀ.ਟੀ.ਵੀ ਕੈਮਰੇ ਅਤੇ ਸਿਕਓਰਟੀ ਬੈਰੀਕੇਡ ਵੀ ਤੋੜੇ ਗਏ ਹਨ।
ਦੇਸ਼ ਦੀ ਰਾਜਧਾਨੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ‘ਤੇ ਸ਼ਰਾਰਤੀ ਅਨਸਰਾਂ ਨੇ ਹਮਲਾ ਕਰ ਦਿੱਤਾ। ਇਹ ਦਾਅਵਾ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕੀਤਾ ਹੈ। ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਇਸ ਮਾਮਲੇ ਦੀ ਜਾਣਕਾਰੀ ਦਿੱਤੀ ਹੈ।
ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਲਿਖਿਆ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੀ ਦੇ ਘਰ ‘ਤੇ ਸਮਾਜ ਵਿਰੋਧੀ ਅਨਸਰਾਂ ਨੇ ਹਮਲਾ ਕੀਤਾ ਹੈ ਅਤੇ ਸੀਸੀਟੀਵੀ ਕੈਮਰੇ ਅਤੇ ਸੁਰੱਖਿਆ ਬੈਰੀਅਰਾਂ ਨੂੰ ਤੋੜ ਦਿੱਤਾ ਹੈ। ਗੇਟ ‘ਤੇ ਲਗਾਏ ਬੂਮ ਬੈਰੀਅਰ ਵੀ ਟੁੱਟ ਗਏ ਹਨ।
ਪੁਲਿਸ ਦਾ ਕਹਿਣਾ ਹੈ ਕਿ ਅੱਜ 1130 ਵਜੇ ਦੇ ਕਰੀਬ ਭਾਜਪਾ ਯੁਵਾ ਮੋਰਚਾ ਦੇ 150-200 ਦੇ ਕਰੀਬ ਮੁਜ਼ਾਹਰਾਕਾਰੀਆਂ ਵੱਲੋਂ ਮੁੱਖ ਮੰਤਰੀ ਨਿਵਾਸ ਦੇ ਬਾਹਰ ਧਰਨਾ ਲਾਇਆ ਹੋਇਆ ਸੀ।
ਦੁਪਹਿਰ 1 ਵਜੇ ਦੇ ਕਰੀਬ ਕੁਝ ਪ੍ਰਦਰਸ਼ਨਕਾਰੀ ਦੋ ਬੈਰੀਕੇਡਾਂ ਨੂੰ ਤੋੜ ਕੇ ਮੁੱਖ ਮੰਤਰੀ ਹਾਊਸ ਦੇ ਬਾਹਰ ਪਹੁੰਚੇ ਜਿੱਥੇ ਉਨ੍ਹਾਂ ਨੇ ਹੰਗਾਮਾ ਕੀਤਾ, ਨਾਅਰੇਬਾਜ਼ੀ ਕੀਤੀ।
ਪੁਲਿਸ ਟੀਮ ਨੇ ਤੁਰੰਤ ਉਹਨਾਂ ਨੂੰ ਮੌਕੇ ਤੋਂ ਹਟਾ ਦਿੱਤਾ ਅਤੇ ਕਰੀਬ 70 ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ।
ਰਾਘਵ ਚੱਢਾ ਨੇ ਟਵੀਟ ਕਰਕੇ ਕਿਹਾ ਕਿ ਭਾਜਪਾ ਵਾਲੇ ਪੰਜਾਬ ‘ਚ ਆਪਣੀ ਹੋਈ ਹਾਰ ਲਈ ਇੰਨੀ ਘਟੀਆ ਰਾਜਨੀਤੀ ‘ਤੇ ਉਤਰ ਆਏ ਹਨ ਕਿ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਦੇ ਘਰ ‘ਤੇ ਹਮਲਾ ਕਰਵਾਇਆ ਹੈ।