ਲਖੀਮਪੁਰ ਖੀਰੀ : ਲਖੀਮਪੁਰ ਖੀਰੀ ਘਟਨਾ ‘ਤੇ ਅਦਾਲਤ ਨੇ ਫ਼ੈਸਲਾ ਕਰਦੇ ਹੋਏ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਸ਼ਰਤਾਂ ਦੇ ਨਾਲ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਹੈ। ਯੂ.ਪੀ ਪੁਲਿਸ ਨੇ ਲਖੀਮਪੁਰ ਖੀਰੀ ਵਿਚ ਕਿਸਾਨਾਂ ਨੂੰ ਗੱਡੀ ਹੇਠ ਦਰੜ ਦੇਣ ਦੇ ਮਾਮਲੇ ਵਿਚ ਅਸ਼ੀ਼ਸ਼ ਮਿਸ਼ਰਾ ਨੂੰ ਇਕ ਦਿਨ ਪਹਿਲਾਂ 12 ਘੰਟੇ ਦੀ ਪੁੱਛ ਗਿੱਛ ਮਗਰੋਂ ਰਾਤ 11 ਵਜੇ ਦੇ ਕਰੀਬ ਗ੍ਰਿਫਤਾਰ ਕੀਤਾ ਸੀ।
ਅੱਜ ਉਸਨੂੰ ਸਥਾਨਕ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਯੂ ਪੀ ਪੁਲਿਸ ਨੇ 14 ਦਿਨ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਪਰ ਅਦਾਲਤ ਨੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਹੀ ਦਿੱਤਾ ਹੈ।