ਅਫ਼ਗਾਨਿਸਤਾਨ ’ਚ ਸਥਿਤੀ ਹੋਈ ਤਣਾਅਪੂਰਨ, ਭਾਰਤੀ ਵਿਦੇਸ਼ ਮੰਤਰਾਲੇ ਨੇ ਨਾਗਰਿਕਾਂ ਲਈ ਜਾਰੀ ਕੀਤਾ ਹੈਲਪਲਾਈਨ ਨੰਬਰ

0
100

ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ’ਤੇ ਤਾਲਿਬਾਨ ਦਾ ਕਬਜ਼ਾ ਹੋ ਗਿਆ ਹੈ। ਇਸਤੋਂ ਬਾਅਦ ਇੱਥੋਂ ਦੀ ਸਥਿਤੀ ਤਣਾਅਪੂਰਨ ਬਣ ਗਈ ਹੈ। ਲੋਕ ਆਪਣੀਆਂ ਜਾਨਾਂ ਬਚਾਉਣ ਲਈ ਜੱਦੋ-ਜਹਿਦ ਕਰ ਰਹੇ ਹਨ। ਕਾਬੁਲ ’ਤੇ ਤਾਲਿਬਾਨ ਦਾ ਕਬਜ਼ਾ ਹੋਣ ਮਗਰੋਂ ਦੁਨੀਆ ਭਰ ਵਿਚ ਹਲ-ਚਲ ਮਚੀ ਹੋਈ ਹੈ। ਸਾਰੇ ਦੇਸ਼ ਅਫ਼ਗਾਨਿਸਤਾਨ ਵਿਚ ਫਸੇ ਆਪਣੇ ਨਾਗਰਿਕਾਂ ਨੂੰ ਉੱਥੋਂ ਸੁਰੱਖਿਅਤ ਕੱਢਣ ’ਚ ਲੱਗੇ ਹੋਏ ਹਨ। ਇਸ ਲਈ ਭਾਰਤ ਨੇ ਵੀ ਆਪਣੇ ਨਾਗਰਿਕਾਂ ਨੂੰ ਕਾਬੁਲ ਤੋਂ ਕੱਢਣ ਲਈ ਮਿਸ਼ਨ ਸ਼ੁਰੂ ਕੀਤਾ ਹੈ। ਇਸ ਦੌਰਾਨ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਕਾਬੁਲ ਦੇ ਤਾਲਿਬਾਨ ਦੇ ਕਬਜ਼ੇ ’ਚ ਆਉਣ ਤੋਂ ਬਾਅਦ ਅਫ਼ਗਾਨਿਸਤਾਨ ’ਚ ਸਥਿਤੀ ਦੀ ਬਾਰੀਕੀ ਨਾਲ ਨਿਗਰਾਨੀ ਕਰ ਰਿਹਾ ਹੈ।

ਅਫ਼ਗਾਨਿਸਤਾਨ ਵਿਚ ਵਿਗੜਦੇ ਹਾਲਾਤਾਂ ਦਰਮਿਆਨ ਵਿਦੇਸ਼ ਮੰਤਰਾਲਾ ਨੇ ਹੈਲਪਲਾਈਨ ਨੰਬਰ ਅਤੇ ਈਮੇਲ ਆਈ. ਡੀ. ਜਾਰੀ ਕੀਤੀ ਹੈ। ਵਿਦੇਸ਼ ਮੰਤਰਾਲਾ ਨੇ ਹੈਲਪਲਾਈਨ ਨੰਬਰ +919717785379 ਜਾਰੀ ਕੀਤਾ। ਇਸ ਦੇ ਨਾਲ ਹੀ ਈਮੇਲ ਆਈ. ਡੀ.http://MEAHelpdeskIndia@gmail.com ਵੀ ਜਾਰੀ ਕੀਤੀ ਹੈ। ਹੈਲਪਲਾਈਨ ਨੰਬਰ ਅਤੇ ਈਮੇਲ ਆਈ. ਡੀ. ’ਤੇ ਭਾਰਤ ਦੇ ਲੋਕ ਅਫ਼ਗਾਨ ਵਿਚ ਆਪਣੇ ਕਰੀਬੀਆਂ ਦੀ ਹਰ ਖ਼ਬਰ ਲੈ ਸਕਦੇ ਹਨ ਜਾਂ ਫਿਰ ਜਾਣਕਾਰੀ ਦੇ ਸਕਦੇ ਹਨ।

ਵਿਦੇਸ਼ ਮੰਤਰੀ ਨੇ ਲੜੀਵਾਰ ਕਈ ਟਵੀਟ ਕੀਤੇ ਅਤੇ ਲਿਖਿਆ ਕਿ ਭਾਰਤ ਸਰਕਾਰ ਕਾਬੁਲ ’ਚ ਰਹਿ ਰਹੇ ਆਪਣੇ ਨਾਗਰਿਕਾਂ- ਹਿੰਦੂ ਅਤੇ ਸਿੱਖ ਭਾਈਚਾਰੇ ਦੇ ਆਗੂਆਂ ਨਾਲ ਸਿੱਧੇ ਸੰਪਰਕ ਵਿਚ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਟਵੀਟ ਕੀਤਾ ਕਿ ਭਾਰਤ ਪਰਤਣ ਦੇ ਇੱਛੁਕ ਲੋਕ ਦੀ ਚਿੰਤਾ ਨੂੰ ਸਮਝਿਆ ਜਾ ਰਿਹਾ ਹੈ ਅਤੇ ਸਾਰਿਆਂ ਨੂੰ ਸੁਰੱਖਿਅਤ ਕੱਢਣ ਲਈ ਅਸੀਂ ਪੂਰੀ ਤਰ੍ਹਾਂ ਕੋਸ਼ਿਸ਼ ਕਰ ਰਹੇ ਹਾਂ। ਜੈਸ਼ੰਕਰ ਨੇ ਕਿਹਾ ਕਿ ਕਾਬੁਲ ਹਵਾਈ ਅੱਡੇ ਦਾ ਸੰਚਾਲਨ ਮੁੱਖ ਚੁਣੌਤੀ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਕਾਬੁਲ ’ਚ ਸਿੱਖ ਅਤੇ ਹਿੰਦੂ ਭਾਈਚਾਰੇ ਦੇ ਆਗੂਆਂ ਨਾਲ ਲਗਾਤਾਰ ਸੰਪਰਕ ਵਿਚ ਹਾਂ।

 

LEAVE A REPLY

Please enter your comment!
Please enter your name here