ਅੰਮ੍ਰਿਤਸਰ ਪੁਲਿਸ ਨੂੰ ਮਿਲਿਆ ਜੱਗੂ ਭਗਵਾਨਪੁਰੀਆ ਦਾ ਟਰਾਂਜਿਟ ਰਿਮਾਂਡ

0
383

ਜੱਗੂ ਭਗਵਾਨਪੁਰੀਆ ਨੂੰ ਅੱਜ ਮਾਨਸਾ ਕੋਰਟ ‘ਚ ਪੇਸ਼ ਕੀਤਾ ਗਿਆ। ਜਿਕਰਯੋਗ ਹੈ ਕਿ 6 ਜੁਲਾਈ ਨੂੰ ਮਾਨਸਾ ਪੁਲਿਸ ਵਲੋਂ ਮੂਸੇਵਾਲਾ ਕਤਲ ਮਾਮਲੇ ’ਚ ਜੱਗੂ ਭਗਵਾਨਪੁਰੀਆ ਨੂੰ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਇਸ ਦੌਰਾਨ ਅਦਾਲਤ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪੰਜ ਦਿਨ ਦੇ ਪੁਲਿਸ ਰਿਮਾਂਡ ਭੇਜ ਦਿੱਤਾ ਸੀ। ਇਸਦੇ ਨਾਲ ਹੀ ਅੱਜ 11 ਜੁਲਾਈ ਨੂੰ ਭਗਵਾਨਪੁਰੀਆ ਮੁੜ ਅਦਾਲਤ ‘ਚ ਪੇਸ਼ ਕੀਤਾ ਗਿਆ। ਮਾਨਸਾ ਪੁਲਿਸ ਨੇ ਜੱਗੂ ਭਗਵਾਨਪੁਰੀਆ ਨੂੰ ਟਰਾਂਜਿਟ ਰਿਮਾਂਡ ਤੇ ਲਿਆਂਦਾ ਸੀ। ਮਾਨਸਾ ਪੁਲਿਸ ਵਲੋਂ ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਸੀ। ਅੱਜ ਮਾਨਸਾ ਕੋਰਟ ‘ਚ ਪੇਸ਼ੀ ਉਪਰੰਤ ਅੰਮ੍ਰਿਤਸਰ ਪੁਲਿਸ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਟਰਾਂਜਿਟ ਰਿਮਾਂਡ ਮਿਲ ਗਿਆ ਹੈ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਬੜੀ ਹੀ ਬੇਰਹਮੀ ਨਾਲ 29 ਮਈ ਨੂੰ ਪਿੰਡ ਜਵਾਹਰਕੇ ‘ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਲਾ ਕਤਲ ਮਾਮਲੇ ‘ਚ ਹੁਣ ਤੱਕ ਦਿੱਲੀ ਦੀ ਸਪੈਸ਼ਲ ਸੈੱਲ ਵਲੋਂ ਕਈ ਸ਼ਾਰਪ ਸ਼ੂਟਰ ਵੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਨੂੰ ਵੀ ਇਸ ਮਾਮਲੇ ‘ਚ ਪੁੱਛਗਿੱਛ ਕਰਨ ਲਈ ਦਿੱਲੀ ਤੋਂ ਪੰਜਾਬ ਟ੍ਰਾਂਜ਼ਿਟ ਰਿਮਾਂਡ ‘ਤੇ ਲਿਆਂਦਾ ਗਿਆ। ਉਸਤੋਂ ਵੀ ਇਸ ਮਾਮਲੇ ‘ਚ ਮਾਨਸਾ ਪੁਲਿਸ ਵਲੋਂ ਪੁੱਛਗਿੱਛ ਕੀਤੀ ਗਈ।

 

LEAVE A REPLY

Please enter your comment!
Please enter your name here