ਪੰਜਾਬ ਦੇ ਸੀਐੱਮ ਭਗਵੰਤ ਮਾਨ ਅੱਜ ਇਕ ਵਜੇ ਦੇ ਕਰੀਬ ਮਾਨਸਾ ਦੇ ਨਰਮਾ ਕਿਸਾਨਾਂ ਨੂੰ ਮੁਆਵਜ਼ਾ ਚੈੱਕ ਵੰਡਣਗੇ। ਇਨ੍ਹਾਂ ਦੇ ਨਾਲ ਕਈ ਮੰਤਰੀ ਵੀ ਪਹੁੰਚਣਗੇ।
ਪੰਜਾਬ ਸਰਕਾਰ ਵੱਲੋਂ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਨਰਮਾ ਕਿਸਾਨਾਂ ਨੂੰ ਮੁਆਵਜ਼ੇ ਦੀ ਵੰਡ ਲਈ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਜੀ ਮਾਨਸਾ ਪਹੁੰਚ ਰਹੇ ਹਨ।
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿਚ 26 ਮਾਰਚ 2022 ਨੂੰ ਡਰੋਨ ਕੈਮਰਿਆਂ ‘ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਇਹ ਪਾਬੰਦੀ ਮੁੱਖ ਮੰਤਰੀ ਨਾਲ ਆਉਣ ਵਾਲੀ ਸ਼ੋਸ਼ਲ ਮੀਡੀਆ ਟੀਮ ‘ਤੇ ਲਾਗੂ ਨਹੀਂ ਹੋਵੇਗੀ।
ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਵਿੱਚ ਕਿਹਾ ਕਿ ਮੁੱਖ ਮੰਤਰੀ ਪੰਜਾਬ ਬਾਹਰਲੀ ਅਨਾਜ ਮੰਡੀ ਮਾਨਸਾ ਵਿਖੇ ਪਹੁੰਚ ਰਹੇ ਹਨ।