ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਦੀ ਚੋਣ ਅੱਜ ਹੋ ਰਹੀ ਹੈ। ਜਿਸ ਲਈ ਦੀਵਾਨ ਦੇ ਮੈਂਬਰਾਂ ਵੱਲੋਂ ਵੋਟਿੰਗ ਸ਼ੁਰੂ ਕਰ ਦਿੱਤੀ ਗਈ ਹੈ। ਦੀਵਾਨ ਦੇ ਪੰਜ ਸੌ ਸਤਾਰਾਂ ਮੈਂਬਰਾਂ ਦੀਆਂ ਵੋਟਾਂ ਹਨ ਜਿਹੜੇ ਪ੍ਰਧਾਨ ਦੀ ਚੋਣ ਕਰਨਗੇ। ਪ੍ਰਧਾਨ ਨਿਰਮਲ ਸਿੰਘ ਦੇ ਦੇਹਾਂਤ ਹੋਣ ਤੋਂ ਬਾਅਦ ਪ੍ਰਧਾਨ ਦੇ ਅਹੁਦੇ ਦੀ ਸੀਟ ਖਾਲੀ ਹੋ ਗਈ ਸੀ, ਜਿਸ ਨੂੰ ਦੋ ਮਹੀਨੇ ਦੇ ਅੰਦਰ ਦੁਬਾਰਾ ਚੋਣ ਰਾਹੀਂ ਭਰਨਾ ਸੀ, ਇਸ ਦਰਮਿਆਨ ਮੀਤ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਾਰਜਕਾਰੀ ਤੌਰ ਤੇ ਪ੍ਰਧਾਨ ਦੀਆਂ ਜ਼ਿੰਮੇਵਾਰੀਆਂ ਨਿਭਾਈਆਂ ਜਾ ਰਹੀਆਂ ਸਨ।

ਸੰਵਿਧਾਨ ਮੁਤਾਬਕ ਕਰਵਾਈ ਜਾ ਰਹੀ ਚੋਣ ਵਿਚ ਡਾ. ਇੰਦਰਬੀਰ ਸਿੰਘ ਨਿੱਝਰ ਤੇ ਸਰਬਜੀਤ ਸਿੰਘ ਖ਼ਾਲਸਾ ਦੋ ਮੈਂਬਰ ਚੋਣ ਮੈਦਾਨ ਵਿੱਚ ਹਨ। ਜਦਕਿ ਅਜੀਤ ਸਿੰਘ ਬਸਰਾ ਨੇ ਆਪਣੇ ਕਾਗਜ਼ ਵਾਪਸ ਲੈ ਲਏ ਸਨ। ਇਸ ਚੋਣ ਵਿੱਚ ਦੀਵਾਨ ਦੇ 517 ਮੈਂਬਰ ਭਾਗ ਲੈ ਸਕਦੇ ਹਨ, ਜੋ ਬੈਲਟ ਪੇਪਰ ਰਾਹੀਂ ਆਪਣੀ ਵੋਟ ਦਾ ਇਸਤੇਮਾਲ ਕਰ ਰਹੇ ਹਨ। ਵੋਟ ਪਾਉਣ ਦਾ ਸਮਾਂ ਸਵੇਰੇ ਸਾਢੇ ਗਿਆਰਾਂ ਵਜੇ ਤੋਂ ਸ਼ਾਮ ਚਾਰ ਵਜੇ ਤੱਕ ਰੱਖਿਆ ਗਿਆ ਹੈ ਤੇ ਉਸ ਤੋਂ ਬਾਅਦ 5 ਵਜੇ ਤੱਕ ਚੋਣ ਨਤੀਜੇ ਐਲਾਨ ਦਿੱਤੇ ਜਾਣਗੇ ।

LEAVE A REPLY

Please enter your comment!
Please enter your name here