‘ਆਪ’ ਦਾ CM ਚਿਹਰਾ ਭਗਵੰਤ ਮਾਨ ਅੱਜ ਧੂਰੀ ਤੋਂ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ

0
109

20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਚਿਹਰੇ ਵਜੋਂ ਚੋਣ ਮੈਦਾਨ ਵਿਚ ਉਤਾਰੇ ਭਗਵੰਤ ਮਾਨ ਅੱਜ ਧੂਰੀ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।

Raja Warring ਦਾ ਪੂਰਾ ਪਰਿਵਾਰ ਇੱਕੋ ਮੰਚ ‘ਤੇ, Simranjot Singh Makkar ਦੇ ਨਾਲ

ਨਾਮਜ਼ਦਗੀ ਦਾਖ਼ਲ ਕਰਨ ਤੋਂ ਪਹਿਲਾਂ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਜਾਰੀ ਕਰ ਕੇ ਕਿਹਾ ਕਿ ਧੂਰੀ ਦੇ ਲੋਕਾਂ ਵਲੋਂ ਹਮੇਸ਼ਾ ਹੀ ਉਨ੍ਹਾਂ ਨੂੰ ਬਹੁਤ ਪਿਆਰ ਦਿੱਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਦੀ ਪੂਰੀ ਪਾਲਣਾ ਕੀਤੀ ਜਾਵੇਗੀ।

ਭਗਵੰਤ ਮਾਨ ਧੂਰੀ ਦੇ ਐਸਡੀਐਮ ਦਫ਼ਤਰ ਵਿੱਚ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ। ਦੂਜੇ ਪਾਸੇ ਕਾਂਗਰਸ ਦੇ ਨਵਜੋਤ ਸਿੰਘ ਸਿੱਧੂ ਅੱਜ ਅੰਮ੍ਰਿਤਸਰ ਪੂਰਬੀ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ।

LEAVE A REPLY

Please enter your comment!
Please enter your name here