ਆਪ ਦੀ ਜਿੱਤ ਦੇ ਹੱਕਦਾਰ ਹਨ ਪੰਜਾਬ ਦੇ ਲੋਕ: ਰਾਘਵ ਚੱਢਾ

0
85

ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਕਿਹਾ ਹੈ ਕਿ ‘ਆਪ’ ਹੁਣ ਇਕ ਰਾਸ਼ਟਰੀ ਤਾਕਤ ਬਣ ਗਈ ਹੈ। ਅਰਵਿੰਦ ਕੇਜਰੀਵਾਲ ਇਕ ਦਿਨ ਪ੍ਰਧਾਨ ਮੰਤਰੀ ਜ਼ਰੂਰ ਬਣਨਗੇ। ਆਮ ਆਦਮੀ ਪਾਰਟੀ ਹੁਣ ਦੇਸ਼ ਦੀ ਸਭ ਤੋਂ ਵੱਡੀ ਵਿਰੋਧੀ ਪਾਰਟੀ ਕਾਂਗਰਸ ਦੀ ਥਾਂ ਲਵੇਗੀ।

ਉਨ੍ਹਾਂ ਨਤੀਜਿਆਂ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਸਭ ਦੇ ਸਹਿਯੋਗ ਨਾਲ ਸੰਭਵ ਹੋਇਆ ਹੈ ਪੰਜਾਬ ਦੇ ਲੋਕਾਂ ਨੇ ਸਾਨੂੰ ਇਸ ਚੋਣ ਵਿੱਚ ਜਿੱਤ ਨਾਲ ਨਿਵਾਜਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਤੌਰ ‘ਤੇ ‘ਆਪ’ ਲਈ ਇਹ ਬਹੁਤ ਹੀ ਸ਼ਾਨਦਾਰ ਦਿਨ ਹੈ, ਕਿਉਂਕਿ ਅੱਜ ਅਸੀਂ ਰਾਸ਼ਟਰੀ ਪਾਰਟੀ ਬਣ ਚੁੱਕੇ ਹਾਂ। ਅਸੀਂ ਹੁਣ ਕੋਈ ਖੇਤਰੀ ਪਾਰਟੀ ਨਹੀਂ ਰਹੇ। ਈਸ਼ਵਰ ਸਾਨੂੰ ਤੇ ਅਰਵਿੰਦ ਕੇਜਰੀਵਾਲ ਨੂੰ ਆਸ਼ੀਰਵਾਦ ਦੇਣ। ਉਮੀਦ ਹੈ ਕਿ ਉਹ ਇੱਕ ਦਿਨ ਦੇਸ਼ ਦੀ ਅਗਵਾਈ ਕਰਨਗੇ।

ਦੱਸ ਦੇਈਏ ਕਿ ‘ਆਪ’ ਨੇ ਸੱਤਾਧਾਰੀ ਕਾਂਗਰਸ ਨੂੰ ਪਿੱਛੇ ਛੱਡ ਕੇ ਪੰਜਾਬ ‘ਚ ਲੀਡ ਅੰਕੜਾ ਪਾਰ ਕਰ ਲਿਆ ਹੈ। ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ, ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਅਕਾਲੀ ਦਲ ਦੇ ਪ੍ਰਕਾਸ਼ ਸਿੰਘ ਬਾਦਲ ਹਾਰ ਗਏ ਹਨ। ਚੱਢਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕੇਜਰੀਵਾਲ ਦਾ ਸ਼ਾਸਨ ਮਾਡਲ ਦੇਖ ਲਿਆ ਹੈ ਅਤੇ ਉਹ ਇਸ ਨੂੰ ਅਜ਼ਮਾਉਣਾ ਚਾਹੁੰਦੇ ਹਨ।

ਪੰਜਾਬ ‘ਚ ਆਪ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਧੂਰੀ ਤੋਂ ਜਿੱਤ ਹਾਸਿਲ ਕਰ ਲਈ ਹੈ। ਉਨ੍ਹਾਂ ਦੇ ਮੁਕਾਬਲੇ ‘ਚ ਖੜ੍ਹੇ ਦਲਬੀਰ ਸਿੰਘ ਗੋਲਡੀ ਇਸ ਸੀਟ ਤੋਂ ਹਾਰ ਗਏ ਹਨ।

LEAVE A REPLY

Please enter your comment!
Please enter your name here