ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਪੰਜਾਬ ਵਿਚ ਕਿਸੇ ਵੀ ਸਰਕਾਰੀ ਦਫ਼ਤਰ ’ਚ ਮੁੱਖ ਮੰਤਰੀ ਦੀ ਤਸਵੀਰ ਨਹੀਂ ਲਗਾਈ ਜਾਵੇਗੀ। ਉਨ੍ਹਾਂ ਨੇ ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਸ਼ਹੀਦ-ਭਗਤ-ਸਿੰਘ ਅਤੇ ਬਾਬਾ ਸਾਹਿਬ ਡਾ. ਅੰਬੇਦਕਰ ਸਾਹਿਬ ਦਾ ਦੇਸ਼ ਦੀ ਆਜ਼ਾਦੀ ’ਚ ਵੱਡਾ ਯੋਗਦਾਨ ਰਿਹਾ ਹੈ। ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਨੇ 23 ਸਾਲ ਦੀ ਉਮਰ ’ਚ ਦੇਸ਼ ਦੇ ਨਾਂ ਆਪਣੀ ਜਾਨ ਨੂੰ ਕੁਰਬਾਨ ਕਰ ਦਿੱਤਾ ਸੀ। ਹੌਲੀ-ਹੌਲੀ ਲੋਕ ਦੇਸ਼ ਭਗਤਾਂ ਦੀ ਕੁਰਬਾਨੀ ਨੂੰ ਭੁੱਲਦੇ ਜਾ ਰਹੇ ਹਨ।
ਨਾਮਜ਼ਦਗੀ ਪੱਤਰ ਦਾਖ਼ਲ ਕਰ ਕੇ ਬਾਹਰ ਆਏ ਬਲਕਾਰ ਸਿੱਧੂ ਨੇ ਕੈਪਟਨ ਦੇ ਪਿੰਡ ਮਹਿਰਾਜ ਦੀ ਛੇੜੀ ਗੱਲ
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਦਿੱਲੀ ’ਚ 26 ਜਨਵਰੀ ਦੇ ਮੌਕੇ ’ਤੇ ਇਹ ਐਲਾਨ ਕੀਤਾ ਗਿਆ ਕਿ ਦਿੱਲੀ ’ਚ ਡਾ. ਅੰਬੇਡਕਰ ਜੀ ਦੇ ਵਿਚਾਰਾਂ ਦੀ ਚੱਲੇਗੀ ਅਤੇ ਦਿੱਲੀ ਦੇ ਸਰਕਾਰੀ ਦਫ਼ਤਰਾਂ ’ਚ ਬਾਬਾ ਸਾਹਿਬ ਅੰਬੇਡਤਰ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ। ਇਸੇ ਤਰ੍ਹਾਂ ਪੰਜਾਬ ’ਚ ਵੀ ਸ਼ਹੀਦ-ਏ-ਆਜ਼ਮ ਅਤੇ ਬਾਬਾ ਸਾਹਿਬ ਦੇ ਵਿਚਾਰਾਂ ਦੀ ਹੀ ਚੱਲੇਗੀ। ਪੰਜਾਬ ਵਿਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਕਿਸੇ ਵੀ ਸਰਕਾਰੀ ਦਫ਼ਤਰ ’ਚ ਕਿਸੇ ਵੀ ਨੇਤਾ ਜਾਂ ਮੁੱਖ ਮੰਤਰੀ ਦੀ ਤਸਵੀਰ ਨਹੀਂ ਲਗਾਈ ਜਾਵੇਗੀ ਸਗੋਂ ਬਾਬਾ ਸਾਹਿਬ ਅਤੇ ਸ਼ਹੀਦ-ਏ-ਆਜ਼ਮ ਦੀ ਤਸਵੀਰ ਲਗਾਈ ਜਾਵੇਗੀ ਤਾਂਕਿ ਲੋਕ ਉਨ੍ਹਾਂ ਦੀਆਂ ਤਸਵੀਰਾਂ ਨੂੰ ਵੇਖ ਕੇ ਪ੍ਰੇਰਣਾ ਲੈਂਦੇ ਰਹਿਣ।