ਮਲੋਟ ਤੋਂ ਵਿਧਾਇਕ ਚੁਣੇ ਗਏ ਤੇ ਭਗਵੰਤ ਮਾਨ ਸਰਕਾਰ ਦੇ ਵਿੱਚ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਦੇ ਘਰ ਦੇ ਬਾਹਰ ਅੱਜ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਧਰਨਾ ਲਾ ਕੇ ਰੋਸ ਪ੍ਰਗਟ ਕੀਤਾ ਹੈ।ਇਨ੍ਹਾਂ ਵਰਕਰਾਂ ਨੇ ਸਿੱਧੇ ਤੌਰ ਤੇ ਦੋਸ਼ ਲਾਏ ਕਿ ਬੇਸ਼ੱਕ ਪੰਜਾਬ ਵਿੱਚ ਸਰਕਾਰ ਆਮ ਆਦਮੀ ਪਾਰਟੀ ਦੀ ਹੈ ਅਤੇ ਮਲੋਟ ਤੋਂ ਵਿਧਾਇਕ ਵੀ ਆਮ ਆਦਮੀ ਪਾਰਟੀ ਦੇ ਹੀ ਚੁਣੇ ਗਏ ਹਨ, ਪਰ ਮਲੋਟ ਦੇ ਵਿਚ ਕੰਮ ਕਾਂਗਰਸੀ ਅਤੇ ਅਕਾਲੀ ਦਲ ਦੇ ਵਰਕਰਾਂ ਦੇ ਹੋ ਰਹੇ ਹਨ, ਜਦੋਂ ਕਿ ਆਪ ਦੇ ਵਰਕਰਾਂ ਦੀ ਕੁਝ ਵੀ ਪੁੱਛ ਪੜਤਾਲ ਨਹੀਂ ਹੋ ਰਹੀ।
ਉਨ੍ਹਾਂ ਨੇ ਸਿੱਧੇ ਤੌਰ ਤੇ ਦੋਸ਼ ਲਾਏ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਭਾਵੇਂ ਡਾ ਬਲਜੀਤ ਕੌਰ ਨੂੰ ਕੈਬਨਿਟ ਮੰਤਰੀ ਬਣਾਇਆ ਗਿਆ ਹੈ। ਪਰ ਅਸਲ ਗੱਲ ਇਹ ਹੈ ਕਿ ਇੱਥੇ ਮਲੋਟ ਦੇ ਵਿਚ ਕਾਂਗਰਸ ਅਤੇ ਅਕਾਲੀ ਦਲ ਦੀ ਹੀ ਸੁਣਵਾਈ ਹੋ ਰਹੀ ਹੈ। ਇਸ ਮੌਕੇ ਡਾ ਬਲਜੀਤ ਕੌਰ ਨੇ ਜਿਥੇ ਇਨ੍ਹਾਂ ਦੋਸ਼ਾਂ ਨੂੰ ਨਕਾਰਿਆ ਉਥੇ ਹੀ ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਵਰਕਰਾਂ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕਰਨਗੇ।