ਦਿਲ ਜੋ ਕਿ ਸਾਡੇ ਸਰੀਰ ਦਾ ਮਹੱਤਵਪੂਰਨ ਅੰਗ ਹੈ। ਇਹ ਸਾਡੇ ਸਰੀਰ ਵਿੱਚ ਸੰਚਾਰ ਪ੍ਰਣਾਲੀ ਰਾਹੀਂ ਖੂਨ ਨੂੰ ਪੰਪ ਕਰਦਾ ਹੈ। ਖੂਨ ਹੀ ਸਹੀ ਸਮੇਂ ‘ਤੇ ਦਿਲ ਤੋਂ ਸਰੀਰ ਦੇ ਹਰ ਸੈੱਲ ਤੱਕ ਆਕਸੀਜਨ ਪਹੁੰਚਾਉਣ ਦਾ ਕੰਮ ਕਰਦਾ ਹੈ। ਤੁਹਾਡਾ ਦਿਲ ਫੇਫੜਿਆਂ ਤੋਂ ਦਿਲ ਅਤੇ ਫਿਰ ਬਾਕੀ ਦੇ ਸਰੀਰ ਵਿੱਚ ਆਕਸੀਜਨ ਵਾਲੇ ਖੂਨ ਨੂੰ ਪੰਪ ਕਰਦਾ ਹੈ।
ਹਾਰਟ ਫਾਉਂਡੇਸ਼ਨ ਦੇ ਅਨੁਸਾਰ, ਜਦੋਂ ਦਿਲ ਵਿੱਚ ਕੁੱਝ ਸਮੱਸਿਆ ਹੁੰਦੀ ਹੈ, ਤਾਂ ਖੂਨ ਦਾ ਪ੍ਰਵਾਹ ਪ੍ਰਭਾਵਿਤ ਹੁੰਦਾ ਹੈ ਅਤੇ ਇਸ ਦੇ ਕਾਰਨ ਇਸ ਦੀ ਗਤੀਵਿਧੀ ‘ਚ ਸਮੱਸਿਆ ਆਉਣੀ ਸ਼ੁਰੂ ਹੋ ਜਾਂਦੀ ਹੈ।
ਜੇ ਇਹ ਰੁਕਾਵਟ ਲੰਬੇ ਸਮੇਂ ਤੱਕ ਬਣੀ ਰਹਿੰਦੀ ਹੈ, ਤਾਂ ਇਹ ਹੌਲੀ ਹੌਲੀ ਘਾਤਕ ਹੋ ਸਕਦੀ ਹੈ। ਅਜਿਹੀ ਸਥਿਤੀ ਵਿੱਚ, ਜੇ ਖੂਨ ਦਾ ਪ੍ਰਵਾਹ ਸਹੀ ਸਮੇਂ ਉਤੇ ਠੀਕ ਨਹੀਂ ਹੁੰਦਾ ਜਾਂ ਜੇ ਇਸ ਦਾ ਤੁਰੰਤ ਇਲਾਜ ਨਹੀਂ ਕੀਤਾ ਜਾਂਦਾ ਹੈ, ਤਾਂ ਇਹ ਮੌਤ ਦਾ ਜੋਖਮ ਬਣ ਜਾਂਦਾ ਹੈ ਅਤੇ ਦਿਲ ਦੇ ਦੌਰੇ ਕਾਰਨ ਮਰੀਜ਼ ਦੀ ਮੌਤ ਹੋ ਸਕਦੀ ਹੈ। ਆਉ ਜਾਣਦੇ ਹਾਂ ਇਸ ਦੇ ਕੀ ਲੱਛਣ ਹੁੰਦੇ ਹਨ…
ਇਸ ਦੌਰੇ ਤੋਂ ਪਹਿਲਾਂ ਦੇ ਲੱਛਣ
1. ਛਾਤੀ ਵਿਚ ਦਰਦ
ਜੇ ਤੁਸੀਂ ਆਪਣੀ ਛਾਤੀ ਵਿੱਚ ਦਰਦ, ਸੁੰਨ ਹੋਣਾ, ਭਰੀਆਪਣ ਜਾਂ ਦਰਦ ਮਹਿਸੂਸ ਕਰਦੇ ਹੋ, ਤਾਂ ਇਸ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ। ਜੇ ਇਹ ਬੇਅਰਾਮੀ ਤੁਹਾਡੀਆਂ ਬਾਹਾਂ, ਗਰਦਨ, ਜਬਾੜੇ ਜਾਂ ਪਿੱਠ ਤੱਕ ਫੈਲ ਰਹੀ ਹੈ, ਤਾਂ ਤੁਹਾਨੂੰ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਜਿੰਨੀ ਜਲਦੀ ਹੋ ਸਕੇ ਹਸਪਤਾਲ ਪਹੁੰਚਣਾ ਚਾਹੀਦਾ ਹੈ। ਦਿਲ ਦੇ ਦੌਰੇ ਤੋਂ ਕੁੱਝ ਮਿੰਟ ਜਾਂ ਘੰਟੇ ਪਹਿਲਾਂ ਇਹ ਲੱਛਣ ਹੁੰਦੇ ਹਨ।
2. ਥਕਾਵਟ
ਜੇ ਬਿਨਾਂ ਮਿਹਨਤ ਜਾਂ ਕੰਮ ਦੇ ਥਕਾਵਟ ਹੋਵੇ, ਤਾਂ ਇਹ ਦਿਲ ਦੇ ਦੌਰੇ ਦਾ ਸੰਕੇਤ ਹੋ ਸਕਦਾ ਹੈ। ਦਰਅਸਲ, ਜਦੋਂ ਕੋਲੇਸਟ੍ਰੋਲ ਦੇ ਕਾਰਨ ਦਿਲ ਦੀਆਂ ਨਾੜੀਆਂ ਬੰਦ ਜਾਂ ਸੁੰਗੜ ਜਾਂਦੀਆਂ ਹਨ, ਤਾਂ ਦਿਲ ਨੂੰ ਸਖਤ ਮਿਹਨਤ ਕਰਨ ਦੀ ਜ਼ਰੂਰਤ ਹੁੰਦੀ ਹੈ। ਜਿਸ ਕਾਰਨ ਛੇਤੀ ਹੀ ਕੋਈ ਥਕਾਵਟ ਮਹਿਸੂਸ ਕਰਨ ਲੱਗ ਪੈਂਦਾ ਹੈ। ਅਜਿਹੀ ਸਥਿਤੀ ਵਿੱਚ, ਜੇ ਤੁਸੀਂ ਰਾਤ ਨੂੰ ਚੰਗੀ ਨੀਂਦ ਲੈਣ ਦੇ ਬਾਅਦ ਵੀ ਸੁਸਤੀ ਅਤੇ ਥਕਾਵਟ ਦਾ ਅਨੁਭਵ ਕਰ ਰਹੇ ਹੋ, ਤਾਂ ਇਹ ਇਸ ਸਮੱਸਿਆ ਦਾ ਸੰਕੇਤ ਹੋ ਸਕਦਾ ਹੈ।
3. ਚੱਕਰ ਆਉਣੇ
ਜੇਕਰ ਤੁਹਾਨੂੰ ਕਈ ਵਾਰ ਚੱਕਰ ਆਉਂਦੇ ਹਨ ਤੇ ਉਲਟੀਆਂ ਮਹਿਸੂਸ ਕਰਦੇ ਹੋ ਅਤੇ ਤੁਹਾਨੂੰ ਬੇਚੈਨੀ ਮਹਿਸੂਸ ਹੋ ਰਹੀ ਹੈ, ਤਾਂ ਇਹ ਦਿਲ ਦੇ ਦੌਰੇ ਦਾ ਲੱਛਣ ਵੀ ਹੋ ਸਕਦਾ ਹੈ। ਦਰਅਸਲ, ਜਦੋਂ ਤੁਹਾਡਾ ਦਿਲ ਕਮਜ਼ੋਰ ਹੋ ਜਾਂਦਾ ਹੈ, ਇਸ ਦੇ ਦੁਆਰਾ ਖੂਨ ਦਾ ਸੰਚਾਰ ਵੀ ਸੀਮਤ ਹੋ ਜਾਂਦਾ ਹੈ। ਅਜਿਹੀ ਸਥਿਤੀ ਵਿੱਚ ਲੋੜ ਅਨੁਸਾਰ ਆਕਸੀਜਨ ਦਿਮਾਗ ਤੱਕ ਨਹੀਂ ਪਹੁੰਚਦੀ। ਇਸ ਦੇ ਕਾਰਨ, ਚੱਕਰ ਆਉਣੇ ਜਾਂ ਭਾਰੀ ਸਿਰ ਵਰਗੀਆਂ ਸਮੱਸਿਆਵਾਂ ਹੋਣ ਲੱਗਦੀਆਂ ਹਨ।