ਪੰਜਾਬੀ ਗੀਤਕਾਰੀ ਦੇ ਬਾਬਾ ਬੋਹੜ ਦੇਵ ਥਰੀਕਿਆਂਂ ਵਾਲੇ ਅੱਜ ਅਚਾਨਕ ਦਿਲ ਦੀ ਧੜਕਣ ਰੁਕਣ ਕਾਰਨ ਇਸ ਦੁਨੀਆਂ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ ਹਨ । ਉਨ੍ਹਾਂ ਦਾ ਅੰਤਿਮ ਸੰਸਕਾਰ ਦੁਪਹਿਰ 2 ਵਜੇ ਪਿੰਡ ਥਰੀਕੇ ਦੇ ਸ਼ਮਸ਼ਾਨਘਾਟ ਵਿਖੇ ਹੋਵੇਗਾ। ਸੈਂਕੜੇ ਗੀਤ ਤੇ ਪੰਜਾਬੀ ਸਾਹਿਤ ਸਰੋਤਿਆਂ ਦੀ ਝੋਲੀ ਪਾਉਣ ਵਾਲੇ ਦੇਵ ਥਰੀਕੇ ਦੀ ਕਲਮ ਹਮੇਸ਼ਾ ਪੰਜਾਬ ਦੇ ਸੱਭਿਆਚਾਰ ਦਾ ਸੁਮੇਲ ਬਣ ਕੇ ਰਹੀ। ਦੇਵ ਥਰੀਕੇ ਦੇ ਅਚਾਨਕ ਸਦੀਵੀ ਵਿਛੋੜੇ ਨਾਲ ਪੰਜਾਬੀ ਸਾਹਿਤ ਦੇ ਇੱਕ ਯੁੱਗ ਦਾ ਅੰਤ ਹੋ ਗਿਆ ਹੈ , ਜਿਨ੍ਹਾਂ ਦੀ ਪੰਜਾਬੀ ਇੰਡਸਟਰੀ ਨੂੰ ਹਮੇਸ਼ਾ ਘਾਟ ਰੜਕਦੀ ਰਹੇਗੀ।

“ਬਜ਼ੁਰਗ ਬਾਬਿਆਂ ਨੂੰ ਨਹੀਂ ਚੰਗਾ ਲੱਗਦਾ ਮੂਸੇਵਾਲਾ”, ਕਿਹੜੇ ਮੂਡ ‘ਚ ਨੇ ਮਾਨਸੇ ਵਾਲੇ ?

ਦੇਵ ਥਰੀਕਿਆਂ ਵਾਲੇ ਦਾ ਅਸਲ ਨਾਂਅ ਹਰਦੇਵ ਸਿੰਘ ਸੀ ਪਰ ਇੰਡਸਟਰੀ ‘ਚ ਉਹਨਾਂ ਨੂੰ ਦੇਵ ਥਰੀਕਿਆਂ ਦੇ ਨਾਂ ਵਜੋਂ ਜਾਣਿਆ ਜਾਂਦਾ ਸੀ। ਦੇਵ ਦਾ ਜਨਮ ਪਿੰਡ ਥਰੀਕੇ ‘ਚ ਸੰਨ 1932 ਵਿੱਚ ਹੋਇਆ ਸੀ । ਉਨ੍ਹਾਂ ਨੇ ਆਪਣੀ ਮੁੱਢਲੀ ਸਿੱਖਿਆ ਪਿੰਡ ਦੇ ਸਕੂਲ ਤੋਂ ਹੀ ਪ੍ਰਾਪਤ ਕੀਤੀ ਸੀ। ਬਾਅਦ ‘ਚ ਉਹ ਆਪਣੀ ਉਚੇਰੀ ਪੜ੍ਹਾਈ ਕਰਨ ਦੇ ਲਈ ਲੁਧਿਆਣਾ ਆ ਗਏ ਸਨ।

ਇਤਿਹਾਸਕ ਮੰਦਰ ‘ਚ ਬੇਅਦਬੀ!ਮੌਕੇ ‘ਤੇ ਫੜਿਆ ਸ਼ਖਸ,ਦੇਖੋ CCTV ਤਸਵੀਰਾਂ

ਜੇਕਰ ਗੱਲ ਕਰੀਏ ਉਨ੍ਹਾਂ ਦੀ ਗੀਤਕਾਰੀ ਦੇ ਸਫ਼ਰ ਦੀ ਤਾਂ ਉਨ੍ਹਾਂ ਦਾ ਲਿਖਿਆ ਪਹਿਲਾ ਗੀਤ 1961 ਵਿੱਚ ਰਿਕਾਰਡ ਹੋਇਆ ਸੀ। ‘ਮਾਂ ਹੁੰਦੀ ਏ ਮਾਂ ਓ ਦੁਨੀਆਂ ਵਾਲਿਓ’ ਇਹ ਗੀਤ ਵੀ ਉਨ੍ਹਾਂ ਦੀ ਹੀ ਦੇਣ ਹੈ। ਦੇਵ ਦੇ ਗੀਤਾਂ ਨੂੰ ਕਰਮਜੀਤ ਧੂਰੀ, ਕਰਨੈਲ ਗਿੱਲ, ਕੁਲਦੀਪ ਮਾਣਕ, ਸੁਰਿੰਦਰ ਛਿੰਦਾ,ਸਵਰਨ ਲਤਾ, ਪੰਮੀ ਬਾਈ, ਜਗਮੋਹਨ ਕੌਰ, ਨਰਿੰਦਰ ਬੀਬਾ ਸੰਮੇਤ ਬਹੁਤ ਸਾਰੇ ਆਧੁਨਿਕ ਪੰਜਾਬੀ ਗਾਇਕਾਂ ਨੇ ਆਪਣੀ ਆਵਾਜ਼ ਦਿੱਤੀ ਹੈ।

LEAVE A REPLY

Please enter your comment!
Please enter your name here