ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਲਿਆਣ ਸਿੰਘ ਦਾ 89 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਸਨ ਅਤੇ ਜ਼ੇਰੇ ਇਲਾਜ ਸਨ।
ਕਲਿਆਣ ਸਿੰਘ ਦੇ ਦਿਹਾਂਤ ਤੋਂ ਬਾਅਦ ਭਾਰਤੀ ਰਾਜਨੀਤੀ ਵਿੱਚ ਸੋਗ ਦੀ ਲਹਿਰ ਦੋੜ ਗਈ। ਉਨ੍ਹਾਂ ਦੇ ਦਿਹਾਂਤ ‘ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਲੋਕਸਭਾ ਸਪੀਕਰ ਓਮ ਬਿਰਲਾ, ਕੇਂਦਰੀ ਮੰਤਰੀ ਨਿਤੀਨ ਗਡਕਰੀ, ਉਮਾ ਭਾਰਤੀ ਸਮੇਤ ਤਮਾਮ ਵੱਡੇ ਨੇਤਾਵਾਂ ਨੇ ਦੁੱਖ ਜਤਾਇਆ ਹੈ।
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਟਵੀਟ ਕੀਤਾ, ਕਲਿਆਣ ਸਿੰਘ ਜੀ ਦਾ ਜਨਤਾ ਨਾਲ ਜਾਦੂਈ ਸੰਪਰਕ ਸੀ। ਯੂ.ਪੀ. ਦੇ ਸੀ.ਐੱਮ. ਦੇ ਰੂਪ ਵਿੱਚ, ਉਨ੍ਹਾਂ ਨੇ ਦ੍ਰਿੜਤਾ ਨਾਲ ਸਾਫ਼ ਰਾਜਨੀਤੀ ਨੂੰ ਅੱਗੇ ਵਧਾਇਆ ਅਤੇ ਮੁਲਜ਼ਮਾਂ ਅਤੇ ਭ੍ਰਿਸ਼ਟਾਚਾਰ ਦੇ ਸ਼ਾਸਨ ਨੂੰ ਖ਼ਤਮ ਕੀਤਾ। ਉਨ੍ਹਾਂ ਨੇ ਉਨ੍ਹਾਂ ਅਹੁਦਿਆਂ ਨੂੰ ਸਨਮਾਨਿਤ ਕੀਤਾ, ਜਿਨ੍ਹਾਂ ‘ਤੇ ਉਹ ਰਹੇ। ਉਨ੍ਹਾਂ ਦੇ ਦਿਹਾਂਤ ਨਾਲ ਜਨਤਕ ਜੀਵਨ ਵਿੱਚ ਇੱਕ ਖਾਲੀਪਨ ਆ ਗਿਆ ਹੈ। ਮੇਰੀਆਂ ਸੰਵੇਦਨਾਵਾਂ।
कल्याण सिंह जी का जनमानस से अद्भुत जुड़ाव था। मुख्यमंत्री के रूप में उन्होंने दृढ़तापूर्वक साफ़-सुथरी राजनीति को प्रश्रय दिया व शासन-व्यवस्था से अपराधियों-भ्रष्टाचारियों को बाहर किया। उन्होंने पदों की गरिमा बढ़ाई। उनके निधन से हुई क्षति अपूरणीय है। मेरी हार्दिक शोक संवेदनाएं!
— President of India (@rashtrapatibhvn) August 21, 2021
ਪੀ.ਐੱਮ. ਮੋਦੀ ਨੇ ਟਵੀਟ ਕੀਤਾ, ਮੇਰਾ ਦੁੱਖ ਸ਼ਬਦਾਂ ਤੋਂ ਪਰੇ ਹਨ। ਕਲਿਆਣ ਸਿੰਘ ਜੀ ਰਾਜਨੇਤਾ, ਤਜਰਬੇਕਾਰ ਪ੍ਰਸ਼ਾਸਕ, ਜ਼ਮੀਨੀ ਪੱਧਰ ਦੇ ਨੇਤਾ ਅਤੇ ਮਹਾਨ ਮਨੁੱਖ ਸਨ। ਉੱਤਰ ਪ੍ਰਦੇਸ਼ ਦੇ ਵਿਕਾਸ ਵਿੱਚ ਉਨ੍ਹਾਂ ਦਾ ਅਮਿੱਟ ਯੋਗਦਾਨ ਹੈ। ਉਨ੍ਹਾਂ ਦੇ ਪੁੱਤਰ ਸ਼੍ਰੀ ਰਾਜਵੀਰ ਸਿੰਘ ਨਾਲ ਗੱਲ ਕੀਤੀ ਅਤੇ ਸੰਵੇਦਨਾ ਜ਼ਾਹਿਰ ਕੀਤੀ।
I am saddened beyond words. Kalyan Singh Ji…statesman, veteran administrator, grassroots level leader and great human. He leaves behind an indelible contribution towards the development of Uttar Pradesh. Spoke to his son Shri Rajveer Singh and expressed condolences. Om Shanti. pic.twitter.com/ANOU2AJIpS
— Narendra Modi (@narendramodi) August 21, 2021